ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

4

AZAD SOCH:-

Chandigarh, 24 June 2021,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ,ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦੇ ਹੋਏ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Health and Family Welfare Minister Balbir Singh Sidhu) ਇਸ ਕਮੇਟੀ ਦਾ ਹਿੱਸਾ ਹੋਣਗੇ।

ALSO READ:- SGPC ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ ਹਨ,ਇਹ ਕਮੇਟੀ ਕੇ.ਏ.ਪੀ. ਸਿਨਹਾ (K.A.P. Sinha), ਵਿਵੇਕ ਪ੍ਰਤਾਪ ਸਿੰਘ (Vivek Partap Singh) ਅਤੇ ਹੁਸਨ ਲਾਲ ਜੋ ਪ੍ਰਮੁੱਖ ਸਕੱਤਰ ਰੈਂਕ ਦੇ ਸੀਨੀਅਰ ਆਈ.ਏ.ਐਸ. (Senior IAS) ਅਧਿਕਾਰੀ ਹਨ, ਉਤੇ ਅਧਾਰਿਤ ਹੋਵੇਗੀ,ਅਧਿਕਾਰੀਆਂ ਦੀ ਇਹ ਕਮੇਟੀ ਨਿਰੰਤਰ ਤੌਰ ਉਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਯਤਨ ਕਰੇਗੀ,ਇਹ ਕਮੇਟੀ ਨਿਗਰਾਨ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੇਗੀ ਜੋ ਅਗਲੇਰਾ ਫੈਸਲਾ ਲਵੇਗੀ,ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ।

ALSO READ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

मुख्यमंत्री द्वारा खाद्य एवं सिविल सप्लाई विभाग को खरीफ मंडीकरण सीजन के दौरान धान की निर्विघ्न खरीद के लिए पुख्ता इंतजाम यकीनी बनाने के हुक्म

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *