ਵਾਹਨ ਸੜਕ ਤੇ ਖੜੇ ਕਰਨ ਦੀ ਬਜਾਏ ਵਾਹਨਾਂ ਦੀ ਸਹੀ ਪਾਰਕਿੰਗ ਕਰਨ ਦੀ ਕੀਤੀ ਹਦਾਇਤ ਵਾਹਨ ਸੜਕ ਤੇ ਖੜੇ ਕਰਨ ਦੀ ਬਜਾਏ ਵਾਹਨਾਂ ਦੀ ਸਹੀ ਪਾਰਕਿੰਗ ਕਰਨ ਦੀ ਕੀਤੀ ਹਦਾਇਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵਾਹਨ ਸੜਕ ਤੇ ਖੜੇ ਕਰਨ ਦੀ ਬਜਾਏ ਵਾਹਨਾਂ ਦੀ ਸਹੀ ਪਾਰਕਿੰਗ ਕਰਨ ਦੀ ਕੀਤੀ ਹਦਾਇਤ

ਵਾਹਨ ਸੜਕ ਤੇ ਖੜੇ ਕਰਨ ਦੀ ਬਜਾਏ ਵਾਹਨਾਂ ਦੀ ਸਹੀ ਪਾਰਕਿੰਗ ਕਰਨ ਦੀ ਕੀਤੀ ਹਦਾਇਤ

4

AZAD SOCH:-

ਜ਼ੀਰਕਪੁਰ, 23 ਜੂਨ,(AZAD SOCH NEWS):- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਪੀ ਟਰੈਫਿਕ ਸ. ਗੁਰਜੋਤ ਸਿੰਘ ਕਲੇਰ, ਡੀ.ਐਸ.ਪੀ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਮਿਤੀ 21/06/2021 ਤੋਂ 26/06/21 ਤੱਕ ਇਕ ਹਫਤੇ ਦੀ ਵਿਸ਼ੇਸ਼ ਮੁਹਿੰਮ ਸੜਕ ਤੇ ਗਲਤ ਪਾਸੇ ਵਾਹਨ ਨਾ ਖੜੇ ਕਰਨ ਤਹਿਤ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ,ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਟਰੈਫਿਕ ਪੁਲਿਸ ਜੀਰਕਪੁਰ ਨਾਲ ਮਿਲ ਕੇ ਜੀਰਕਪੁਰ ਵਿਖੇ ਵੱਖ-ਵੱਖ ਆਟੋ ਯੂਨੀਅਨ ਵਿਖੇ ਜਾ ਕੇ ਆਟੋ ਡਰਾਇਵਰਾਂ ਅਤੇ ਆਮ ਲੋਕਾਂ ਨੂੰ ਆਪਣੇ ਵਾਹਨ ਸੜਕ ਤੇ ਖੜੇ ਕਰਨ ਦੀ ਬਜਾਏ ਵਾਹਨਾਂ ਦੀ ਸਹੀ ਪਾਰਕਿੰਗ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ।

ALSO READ:- ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ‘ਚ 16. 29 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਝੂਠ ਦਾ ਪੁਲੰਦਾ:ਗੁਰਮੀਤ ਸਿੰਘ ਮੀਤ ਹੇਅਰ

ਇਸ ਦੇ ਨਾਲ ਉਹਨਾਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਟਰੈਫਿਕ ਨਿਯਮ ਵੱਧ ਰਹੇ ਜੁਰਮਾਨਿਆਂ ਬਾਰੇ,ਪਰੈਸਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਅੰਡਰ ਏਜ ਬੱਚਿਆਂ ਨੂੰ ਕੋਈ ਵੀ ਵਾਹਕ ਨਾ ਚਲਾਉਣ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ ਬਾਰੇ ਅਤੇ ਵਾਹਨਾਂ ਦੇ ਸਾਰੇ ਕਾਗਜ਼ਾਤ ਪੂਰੇ ਰੱਖਣ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ (ਮਾਸਕ ਪਾਉ ਕਰੋਨਾ ਭਜਾਉ) ਕਰੋਨਾ ਮਹਾਮਾਰੀ ਬਾਰੇ ਜਾਗਰੂਕ ਕੀਤਾ ਗਿਆ।

ALSO READ:- ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ‘ਚ 16. 29 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਝੂਠ ਦਾ ਪੁਲੰਦਾ:ਗੁਰਮੀਤ ਸਿੰਘ ਮੀਤ ਹੇਅਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *