ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ PSPCL ਨੂੰ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ PSPCL ਨੂੰ ਕਿਸਾਨਾਂ ਲਈ ਅੱਠ ਘੰਟੇ ਬਿਜਲੀ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ PSPCL ਨੂੰ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ PSPCL ਨੂੰ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ

11

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) (Punjab State Power Corporation Limited (PSPCL)) ਨੂੰ ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦੀ ਕਮੀ ਪੂਰੀ ਕਰਨ ਲਈ ਕਿਸੇ ਵੀ ਕੀਮਤ ਉਤੇ ਸੂਬੇ ਤੋਂ ਬਾਹਰੋਂ ਬਿਜਲੀ ਖਰੀਦਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਬਿਜਾਈ ਦੇ ਚੱਲ ਰਹੇ ਸੀਜ਼ਨ ਵਿਚ ਬਿਜਲੀ ਸਪਲਾਈ ਵਿਚ ਕੋਈ ਵਿਘਨ ਨਾ ਪੈਣ ਦਿੱਤਾ ਜਾਵੇ।

ਹੋਰ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ

ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਵਿੱਤ ਵਿਭਾਗ (Department of Finance) ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ.(PSPCL) ਨੂੰ 500 ਕਰੋੜ ਰੁਪਏ ਜਾਰੀ ਕੀਤੇ ਜਾਣ ਤਾਂ ਮਹਾਮਾਰੀ ਦੇ ਮੱਦੇਨਜ਼ਰ ਪੈਦਾ ਹੋਏ ਵਿੱਤੀ ਸੰਕਟ ਨਾਲ ਨਿਪਟਿਆ ਜਾ ਸਕੇ,ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਜੋ ਮੀਟਿੰਗ ਵਿਚ ਹਾਜ਼ਰ ਸਨ, ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵਿਭਾਗ ਇਹ ਫੰਡ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰੇਗਾ।

ਹੋਰ ਪੜ੍ਹੋ:– ਇਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਮਜ਼ਬੂਤ ਪ੍ਰਸ਼ਾਸਨ ਲਈ ਡਾਟਾ ਪਾਲਿਸੀ ਲਾਗੂ:ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ

ਇਸ ਤੋਂ ਪਹਿਲਾਂ ਪੀ.ਐਸ.ਪੀ.ਸੀ.ਐਲ. (PSPCL) ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਮਹਾਮਾਰੀ ਦੇ ਸੰਕਟ ਦੌਰਾਨ ਬੀਤੇ ਇਕ ਸਾਲ ਵਿਚ ਖਪਤ ਅਤੇ ਮਾਲੀਏ ਦੀ ਉਗਰਾਹੀ ਵਿਚ ਕਮੀ ਆਉਣ ਕਰਕੇ ਕਈ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਪੰਜਾਬ ਵਿਚ ਫਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਸਪਲਾਈ ਜਾਰੀ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਜਾਹਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਪੀ.ਐਸ.ਪੀ.ਸੀ.ਐਲ. (PSPCL) ਨੂੰ ਬਿਜਲੀ ਦੀ ਕਮੀ ਪੂਰੀ ਕਰਨ ਲਈ ਲੋੜ ਪੈਣ ਉਤੇ ਸੂਬੇ ਤੋਂ ਬਾਹਰੋਂ ਕਿਸੇ ਵੀ ਕੀਮਤ ਉਤੇ ਬਿਜਲੀ ਖਰੀਦਣ ਦੇ ਹੁਕਮ ਦਿੱਤੇ ਹਨ ਤਾਂ ਕਿ ਸਰਕਾਰ ਕਿਸਾਨਾਂ ਨਾਲ ਕੀਤੀ ਗਈ ਵਚਨਬੱਧਤਾ ਨਿਭਾ ਸਕੇ,ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ (Power Supply) ਵਿਚ ਕੋਈ ਵਿਘਨ ਨਹੀਂ ਪੈਣਾ ਚਾਹੀਦਾ।

ਹੋਰ ਪੜ੍ਹੋ:– 

ਮੋਦੀ ਸਰਕਾਰ ਪੋਸਟਰ ਲਗਾਉਣ ਦੀ ਬਜਾਏ ਕੋਵਿਡ-19 ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀ ਕਰੇ-ਸੁਨੀਲ ਜਾਖੜ

Hoshiarpur: ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਨਸ਼ਾ ਨਿਗਰਾਨ ਤੇ ਮੁਹੱਲਾ ਨਸ਼ਾ ਛੁਡਾਊ ਕਮੇਟੀਆਂ ਦੀ ਅਹਿਮ ਭੂਮਿਕਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *