ਕੱਲ੍ਹ ਚੰਡੀਗੜ੍ਹ ਪਹੁੰਚਣਗੇ ਦੇ ਆਮ ਆਦਮੀ ਪਾਰਟੀ ਮੁਖੀ CM Arvind Kejriwal,ਹੋ ਸਕਦਾ ਕੱਲ੍ਹ ਚੰਡੀਗੜ੍ਹ ਪਹੁੰਚਣਗੇ ਦੇ ਆਮ ਆਦਮੀ ਪਾਰਟੀ ਮੁਖੀ CM Arvind Kejriwal,ਹੋ ਸਕਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
CM ਅਰਵਿੰਦ ਕੇਜਰੀਵਾਲ

ਕੱਲ੍ਹ ਚੰਡੀਗੜ੍ਹ ਪਹੁੰਚਣਗੇ ਦੇ ਆਮ ਆਦਮੀ ਪਾਰਟੀ ਮੁਖੀ CM ਅਰਵਿੰਦ ਕੇਜਰੀਵਾਲ,ਹੋ ਸਕਦਾ ਵੱਡਾ ਐਲਾਨ

6

AZAD SOCH:-

Chandigarh,(AZAD SOCH NEWS):-  ਵਿਧਾਨ ਸਭਾ ਚੋਣਾਂ 2022 (Punjab Assembly Elections) ਤੋਂ ਪਹਿਲਾਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ,ਚੋਣਾਂ ਤੋਂ ਪਹਿਲਾਂ ਵੱਖ-ਵੱਖ ਆਗੂਆਂ ਦੇ ਸਿਆਸੀ ਦੌਰੇ ਵੀ ਸ਼ੁਰੂ ਹੋ ਚੁੱਕੇ ਹਨ,ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal to visit Chandigarh) ਵੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫੀ ਐਕਟਿਵ ਹਨ,ਅਰਵਿੰਦ ਕੇਜਰੀਵਾਲ ਨੇ ਟਵੀਟ (Arvind Kejriwal Tweet) ਜ਼ਰੀਏ ਜਾਣਕਾਰੀ ਦਿੱਤੀ ਕਿ ਉਹ ਕੱਲ੍ਹ ਚੰਡੀਗੜ੍ਹ ਆਉਣਗੇ।

ਹੋਰ ਪੜ੍ਹੋ:ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਡੈਲਟਾ ਪਲੱਸ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ (Arvind Kejriwal ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ’ਤੇ ਦਿੱਲੀ ਦੀ ਤਰਜ਼ ’ਤੇ ਮੁਫ਼ਤ ਬਿਜਲੀ (Free Electricity in Punjab) ਦਿੱਤੀ ਜਾਵੇਗੀ,ਇਸ ਤੋਂ ਪਹਿਲਾਂ ਕੇਜਰੀਵਾਲ ਟਵੀਟ ਕਰਕੇ ਪੰਜਾਬ ਦੇ ਅੰਮ੍ਰਿਤਸਰ ਆਉਣ ਦੀ ਗੱਲ ਆਖਦੇ ਨੇ ਤੇ ਲੰਘੇ ਸੋਮਵਾਰ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ (Former IG Kunwar Vijay Partap Singh) ਨੂੰ ਪਾਰਟੀ ਵਿੱਚ ਸ਼ਾਮਲ ਕਰਾਉਂਦੇ ਨੇ,ਤੇ ਹੁਣ ਕੇਜਰੀਵਾਲ ਮੰਗਲਵਾਰ ਨੂੰ ਚੰਡੀਗੜ੍ਹ ‘ਚ ਆ ਰਹੇ ਨੇ,ਜਿਸ ਬਾਰੇ ਉਨ੍ਹਾਂ ਖੁਦ ਹੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।


ਕੇਜਰੀਵਾਲ ਨੇ ਆਪਣੇ ਟਵੀਟ ਵਿੱਚ ਲਿਖ਼ਿਆ:

“ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ
ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ,ਮਹਿਲਾਵਾਂ ਬਹੁਤ ਖੁਸ਼ ਹਨ
ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ,ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ
ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ”

ਹੋਰ ਪੜ੍ਹੋ:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਨੂੰ ਮਨਜ਼ੂਰੀ ਦੇਣ ਅਤੇ ਬਠਿੰਡਾ ‘ਚ ਸੈਨਿਕ ਸਕੂਲ ਨੂੰ ਹਰੀ ਝੰਡੀ ਦੇਣ ਦੀ ਅਪੀਲ

ਮਿਲੀ ਜਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ (Arvind Kejriwal) ਚੰਡੀਗੜ੍ਹ ਵਿਚ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕਰ ਸਕਦੇ ਹਨ,ਦੱਸ ਦਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਪਹੁੰਚੇ ਸਨ,ਇਸ ਮੌਕੇ ਉਹਨਾਂ ਨੇ ਪੰਜਾਬ ਪੁਲਿਸ (Punjab Police) ਦੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ (Former IG Kunwar Vijay Partap Singh) ਨੂੰ ਆਮ ਆਦਮੀ ਪਾਰਟੀ (Aam Aadmi Party)’ਚ ਸ਼ਾਮਲ ਕੀਤਾ ਸੀ।

ਹੋਰ ਪੜ੍ਹੋ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *