ਮੋਹਾਲੀ ਨੂੰ ਮੈਡੀਕਲ-ਹੱਬ ਵਜੋਂ ਕੀਤਾ ਜਾ ਰਿਹੈ ਵਿਕਸਿਤ: ਮੰਤਰੀ ਬਲਬੀਰ ਸਿੰਘ ਸਿੱਧੂ - AZAD SOCH ਮੋਹਾਲੀ ਨੂੰ ਮੈਡੀਕਲ-ਹੱਬ ਵਜੋਂ ਕੀਤਾ ਜਾ ਰਿਹੈ ਵਿਕਸਿਤ: ਮੰਤਰੀ ਬਲਬੀਰ ਸਿੰਘ ਸਿੱਧੂ - AZAD SOCH
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਮੰਤਰੀ ਬਲਬੀਰ ਸਿੰਘ ਸਿੱਧੂ

ਮੋਹਾਲੀ ਨੂੰ ਮੈਡੀਕਲ-ਹੱਬ ਵਜੋਂ ਕੀਤਾ ਜਾ ਰਿਹੈ ਵਿਕਸਿਤ: ਮੰਤਰੀ ਬਲਬੀਰ ਸਿੰਘ ਸਿੱਧੂ

10

AZAD SOCH :-

Chandigarh/S.A.S.Town 2021,(AZAD SOCH NEWS):- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Punjab Health and Family Welfare Minister Balbir Singh Sidhu) ਨੇ ਦੱਸਿਆ ਕਿ ਸਰਕਾਰੀ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੋਹਾਲੀ ਨੂੰ ਸੂਬੇ ਵਿੱਚ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ,ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਨਵੇਂ ਸਿਵਲ ਹਸਪਤਾਲ ਦੀ ਉਸਾਰੀ ਲਈ ਮੋਹਾਲੀ ਗਰੇਟਰ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) (Mohali Greater Area Development Authority (GMADA)) ਵੱਲੋਂ 8.72 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਉਸਾਰੀ ਲਈ ਸੈਕਟਰ-66 ਵਿਚ 18 ਕਰੋੜ ਰੁਪਏ ਤੋਂ ਜ਼ਿਆਦਾ ਦੀ ਕੀਮਤ ਵਾਲੀ 42204.8 ਵਰਗ ਗਜ ਜ਼ਮੀਨ ਦਿੱਤੀ ਗਈ ਹੈ,ਉਨ੍ਹਾਂ ਕਿਹਾ ਕਿ ਇਹ ਹਸਪਤਾਲ ਜਲਦ ਹੀ ਡੇਰਾਬਾਸੀ ਤਕ ਸਥਾਨਕ ਵਸੋਂ ਦੇ ਵੱਡੇ ਹਿੱਸੇ ਦੀਆਂ ਸਿਹਤ ਸਬੰਦੀ ਲੋੜਾਂ ਨੂੰ ਸਫ਼ਲਤਾਪੂਰਵਕ ਪੂਰਾ ਕਰੇਗਾ,ਇਹ ਹਸਪਤਾਲ ਸਾਰੀਆਂ ਡਾਕਟਰੀ ਸਹੂਲਤਾਂ ਅਤੇ ਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹੋਵੇਗਾ।

ਸਿਹਤ ਮੰਤਰੀ ਨੇ ਕਿਹਾ “ਮੁੱਖ ਮੰਤਰੀ, ਪੰਜਾਬ ਨੇ ਹਸਪਤਾਲ ਦੀ ਉਸਾਰੀ ਲਈ ਫੰਡ ਜਾਰੀ ਕਰਨ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ,“ ਉਨ੍ਹਾਂ ਲੈਂਟਰ ਆਫ਼ ਇੰਟੈਂਟ (ਐਲ.ਓ.ਆਈ.) ਜਲਦ ਜਾਰੀ ਕਰਨ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ  ਸ. ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕੀਤਾ,ਇਸ ਦੌਰਾਨ, ਖੇਤਰ ਵਿਚ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਦਿਆਲਪੁਰਾ, ਡੇਰਾਬੱਸੀ ਵਿਖੇ ਆਪਣੀ ਤਰ੍ਹਾਂ ਦਾ ਪਹਿਲਾ ਆਯੂਸ਼ ਹਸਪਤਾਲ ਸਥਾਪਤ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ:– New Guidelines In Punjab: ਪੰਜਾਬ ‘ਚ ਖੁੱਲ੍ਹਣਗੇ ਬਾਰ,ਪੱਬ ਤੇ ਯੂਨੀਵਰਸਿਟੀਆਂ,CM Amarinder Singh ਨੇ 10 ਜੁਲਾਈ ਤੱਕ ਵਧਾਈਆਂ ਪਾਬੰਦੀਆਂ

ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਨ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜ਼ਿੰਦਗੀ ਜਿਊਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੂਸ਼ ਹਸਪਤਾਲ ਨੂੰ 9 ਏਕੜ ਤੋਂ ਵੱਧ ਰਕਬੇ ਵਿੱਚ ਸਥਾਪਤ ਕੀਤਾ ਜਾਵੇਗਾ,ਇਹ 50 ਬੈੱਡਾਂ ਵਾਲਾ ਹਸਪਤਾਲ ਹੋਵੇਗਾ ਜੋ ਆਯੁਰਵੈਦ, ਯੋਗਾ ਯੁਨਾਨੀ, ਸਿੱਧ ਅਤੇ ਹੋਮੀਓਪੈਥੀ ਦਵਾਈਆਂ ਦੇ ਰੂਪ ਵਿੱਚ ਸਿਹਤ ਜਾਂਚ ਅਤੇ ਇਲਾਜ ਸੇਵਾਵਾਂ ਪ੍ਰਦਾਨ ਕਰੇਗਾ।

ਹੋਰ ਪੜ੍ਹੋ:– ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ 24 ਉੱਘੇ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ Training ਲਈ 95 ਲੱਖ ਦਾ ਸਾਮਾਨ ਸੌਂਪਿਆ

ਮੈਡੀਕਲ ਕਾਲਜ ਮੁਹਾਲੀ ਦਾ ਕੰਮ ਜ਼ੋਰ-ਸ਼ੋਰ ਨਾਲ ਜਾਰੀ ਹੈ ਅਤੇ ਇਹ ਰਾਜ ਵਿਚ ਡਾਕਟਰਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਵਿਚ ਸਹਾਇਤਾ ਕਰੇਗਾ,ਇਸ ਤੋਂ ਇਲਾਵਾ ਮੋਹਾਲੀ ਵਿਖੇ ਸਰਕਾਰੀ ਕਾਲਜ ਕੈਂਪਸ ਨੇੜੇ 3 ਏਕੜ ਵਿਚ ਬੀ.ਐਸਸੀ ਨਰਸਿੰਗ ਕਾਲਜ ਵੀ ਸਥਾਪਤ ਕੀਤਾ ਜਾਵੇਗਾ,ਉਚੇਰੀ ਸਿੱਖਿਆ ਵਿਭਾਗ ਨੇ ਇਸ ਸਬੰਧੀ ਨੋ ਆਬਜੈਕਸ਼ਲ ਸਰਟੀਫਿਕੇਟ (ਐਨਓਸੀ) ਜਾਰੀ ਕਰ ਦਿੱਤਾ ਹੈ,ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਸ਼ਹਿਰ ਦੇ ਦੂਰ ਦੁਰਾਡੇ ਖੇਤਰਾਂ ਵਿੱਚ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ,ਉਨ੍ਹਾਂ ਇਹ ਵੀ ਦੱਸਿਆ ਕਿ ਮੋਹਾਲੀ ਵਿੱਚ ਹੋਰ ਸਿਹਤ ਸੰਭਾਲ ਸੰਸਥਾਵਾਂ ਜਿਵੇਂ 3ਬੀ 1 ਵਿੱਚ ਕਮਿਉਨਿਟੀ ਹੈਲਥ ਸੈਂਟਰ (ਸੀਐਚਸੀ), ਸਨੇਟਾ ਵਿੱਚ ਮੁੱਢਲਾ ਸਿਹਤ ਸੈਂਟਰ (ਪੀਐਚਸੀ) ਅਤੇ ਸੈਕਟਰ 69 ਅਤੇ 79 ਵਿੱਚ ਡਿਸਪੈਂਸਰੀਆਂ ਵੀ ਸਥਾਪਤ ਕੀਤੀਆਂ ਗਈਆਂ ਹਨ।

ਹੋਰ ਪੜ੍ਹੋ:–  ਕੈਨੇਡਾ ‘ਚ ਵਾਪਰੀ ਦੁਖਦਾਈ ਦੁਰਘਟਨਾ,Port Sydney Falls Toronto ਵਿੱਚ ਤਿੰਨ ਨੌਜਵਾਨ ਤੈਰ ਲਈ ਉਤਰੇ ਦੋ ਪੰਜਾਬੀ ਵਿਦਿਆਰਥੀ ਨੌਜਵਾਨਾਂ ਦੀ ਮੌਤ

ਇਹ ਦੁਹਰਾਉਂਦਿਆਂ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਘੱਟ ਕੀਮਤ ਵਿੱਚ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਉਪਰਾਲੇ ਕਰ ਰਹੀ ਹੈ ਕਿ ਕੋਈ ਵੀ ਸੂਬਾ ਵਾਸੀ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ, ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਲਈ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਦੁਆਰਾ ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਡਾਕਟਰਾਂ, ਪੈਰਾ ਮੈਡਿਕਸ ਅਤੇ ਹੋਰ ਸਹਾਇਕ ਸਟਾਫ ਦੀ ਭਰਤੀ ਨਿਯਮਤ ਅੰਤਰਾਲਾਂ `ਤੇ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਮੁਹਾਲੀ ਦੇ ਮੈਡੀਕਲ ਕਾਲਜ ਤੋਂ ਇਲਾਵਾ ਜੂਬੇ ਵਿਚ ਚਾਰ ਨਵੇਂ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ,ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਅੱਜ ਦੁਨੀਆਂ ਨੂੰ ਕੋਵਿਡ-19 ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਨੇ ਵਿਸ਼ਵਵਿਆਪੀ ਸਿਹਤ ਸੰਕਟ ਪੈਦਾ ਕਰ ਦਿੱਤਾ ਹੈ,ਵਾਇਰਸ ਖਿਲਾਫ਼ ਲੜਾਈ ਚੁਣੌਤੀਪੂਰਨ ਰਹੀ ਹੈ ਅਤੇ ਅਸੀਂ ਅਜਿਹੇ ਕਿਸੇ ਵੀ ਸੰਕਟ ਨਾਲ ਨਜਿਠਣ ਲਈ ਮੋਹਾਲੀ ਨੂੰ ਮੈਡੀਕਲ ਹੱਬ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ।

ਹੋਰ ਪੜ੍ਹੋ:– 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਡੈਲਟਾ ਪਲੱਸ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ 9 I.A.S. ਅਤੇ 8 PCS ਅਫ਼ਸਰਾਂ ਦੇ ਤਬਾਦਲੇ,26 ਮਈ,2021 ਨੂੰ ਜਾਰੀ ਹੋਏ 52 ਅਫ਼ਸਰਾਂ ਦੇ ਤਬਾਦਲੇ ਵੀ ਲਾਗੂ

Farmers Protest In Chandigarh: ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਤੇ ਹਰਿਆਣਾ ਦੇ ਕਿਸਾਨ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਰੋਸ ਮਾਰਚ ਕੱਢਿਆ,ਪੁਲਿਸ ਨਾਲ ਜਬਰਦਸਤ ਝੜਪ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *