ਬਿਜਲੀ ਦੇ ਮੁੱਦੇ 'ਤੇ Aam Aadmi Party (AAP) ਵਰਕਰਾਂ ਨੇ ਘੇਰਿਆ ਮੁੱਖ ਮੰਤਰੀ ਕੈਪਟਨ ਬਿਜਲੀ ਦੇ ਮੁੱਦੇ 'ਤੇ Aam Aadmi Party (AAP) ਵਰਕਰਾਂ ਨੇ ਘੇਰਿਆ ਮੁੱਖ ਮੰਤਰੀ ਕੈਪਟਨ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Aam Aadmi Party (AAP) Workers Surround Capt Amarinder Singh's Siswan Farmhouse On Power Issue

ਬਿਜਲੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (AAP) ਵਰਕਰਾਂ ਨੇ ਘੇਰਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ

18

AZAD SOCH:-

Chandigarh,(AZAD SOCH NEWS):-  ਪੰਜਾਬ ਵਿੱਚ ਬਿਜਲੀ ਨਾ ਮਿਲਣ ਕਾਰਨ ਤੜਪ ਰਹੇ ਆਮ ਲੋਕਾਂ, ਕਿਸਾਨਾਂ, ਕਾਰੋਬਾਰੀਆਂ ਅਤੇ ਵਿਦਿਆਰਥੀਆਂ ਦੀ ਆਵਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ (AAP) (Aam Aadmi Party (AAP)) ਪੰਜਾਬ ਵੱਲੋਂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ,ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ (Lok Sabha Member Bhagwant Mann) ਦੀ ਅਗਵਾਈ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਫਾਰਮ ਹਾਊਸ (FarmHouse) ਦੇ ਕੀਤੇ ਗਏ ਘਿਰਾਓ ‘ਚ ਪੰਜਾਬ ਭਰ ਤੋਂ ਪਾਰਟੀ ਵਰਕਰ ਅਤੇ ਅਹੁਦੇਦਾਰ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਲ ਹੋਏੇ,ਇਸ ਸਮੇਂ ਆਮ ਆਦਮੀ ਪਾਰਟੀ  (Aam Aadmi Party) ਵੱਲੋਂ ਸਿਸਵਾਂ ਮਾਰਗ ‘ਤੇ ਇੱਕ ਵੱਡੀ ਰੋਸ ਰੈਲੀ ਕੀਤੀ ਗਈ।

ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਕਿਹਾ, ‘ਮਹੱਲਾਂ ਵਿੱਚ ਸੁੱਤੇ ਪਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੂੰ ਪੰਜਾਬ ਦੇ ਪੌਣੇ ਤਿੰਨ ਕਰੋੜ ਲੋਕਾਂ ਦਾ ਦਰਦ ਸੁਣਾਉਣ ਆਏ ਹਾਂ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਤੋਂ ਬਾਅਦ ਕੇਵਲ 6 ਵਾਰ ਹੀ ਪੰਜਾਬ ਵਿੱਚ ਗਏ ਹਨ,’ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪੰਜਾਬ ਦੇ ਲੋਕ ਦੇਸ਼ ਭਰ ਵਿਚੋਂ ਸਭ ਤੋਂ ਮਹਿੰਗੀ ਬਿਜਲੀ 10 ਪ੍ਰਤੀ ਯੂਨਿਟ ਖ਼ਰੀਦ ਰਹੇ ਹਨ, ਪਰ ਲੋਕਾਂ ਨੂੰ ਬਿਜਲੀ ਫਿਰ ਵੀ ਨਹੀਂ ਮਿਲ ਰਹੀ ਹੈ,ਸਗੋਂ ਅੱਤ ਦੀ ਗਰਮੀ ਵਿੱਚ ਆਪਣੇ ਘਰਾਂ ਨੂੰ ਛੱਡ ਕੇ ਅਤੇ ਖੇਤਾਂ ਵਿੱਚ ਝੋਨਾ ਲਾਉਣ ਦਾ ਕੰਮ ਛੱਡ ਦੇ ਸੜਕਾਂ ‘ਤੇ ਧਰਨੇ ਦੇਣੇ ਪੈ ਰਹੇ ਹਨ।

ਉਨਾਂ ਕਿਹਾ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਮੁੱਖ ਮੰਤਰੀ ਵਜੋਂ ਕਿਸਾਨਾਂ ਦੇ ਮਾਮਲੇ ਹੱਲ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣਾ ਚਾਹੀਦਾ ਹੈ ਅਤੇ ਕਿਸਾਨੀ ਵਿਰੋਧੀ ਤਿੰਨੋਂ ਕਾਲੇ ਕਾਨੂੰਨ ਰੱਦ ਕਰਵਾਉਣੇ ਚਾਹੀਦੇ ਹਨ,ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਦੀ ਮਿਲੀਭੁਗਤ ਦੇ ਮਾੜੇ ਨਤੀਜੇ ਪੰਜਾਬ ਵਾਸੀ ਭੁਗਤ ਰਹੇ ਹਨ ਕਿਉਂਕਿ ਆਕਲੀਆਂ ਦੀ ਸਰਕਾਰ ਵੇਲੇ ਬਾਦਲ ਪਰਿਵਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਸਮਝੌਤੇ ਕੀਤੇ ਸਨ ਅਤੇ ਹੁੱਣ ਕਾਂਗਰਸੀਆਂ ਦੀ ਸਰਕਾਰ ਨੇ ਇਹ ਮਾੜੇ ਸਮਝੌਤੇ ਲਾਗੂ ਕੀਤੇ ਹੋਏ ਹਨ,ਉਨਾਂ ਕਿਹਾ ਕਿ ਬਾਦਲਾਂ ਦੀ ਸਰਕਾਰ ਵੇਲੇ ਪੰਜਾਬ ਵਿਰੋਧੀ ਸਮਝੌਤਿਆਂ ‘ਤੇ ਦਸਤਖ਼ਤ ਕਰਨ ਵਾਲਾ ਆਈ.ਏ.ਐਸ ਅਧਿਕਾਰੀ ਹੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਮੁੱਖ ਸਲਾਹਕਾਰ ਹੈ।

ਪੰਜਾਬ ਵਿਚੋਂ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਲਈ ਰਾਜ ਸਰਕਾਰ ਨੇ 878 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ:ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ

ਅਕਾਲੀ ਦਲ ਬਾਦਲ ‘ਤੇ ਤਿੱਖੇ ਹਮਲੇ ਕਰਦਿਆਂ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ (Sukhbir Singh Badal) ਰੇਤ ਦੀਆਂ ਖੱਡਾਂ ‘ਤੇ ਛਾਪੇਮਾਰੀ ਕਰਨ ਦਾ ਡਰਾਮਾ ਕਰ ਰਿਹਾ ਹੈ, ਜਦੋਂ ਕਿ ਪੰਜਾਬ ਵਿੱਚ ਰੇਤ ਮਾਫੀਆ ਸਮੇਤ ਹਰ ਤਰਾਂ ਦਾ ਮਾਫੀਆ ਬਾਦਲਾਂ ਨੇ ਹੀ ਪੈਦਾ ਕੀਤਾ ਸੀ,ਉਨਾਂ ਟਿੱਪਣੀ ਕੀਤੀ, ”ਅਕਾਲੀਆਂ ਨੂੰ ਅੱਜ ਕੋਈ ਪਿੰਡਾਂ ਵਿੱਚ ਵੜਨ ਨਹੀਂ ਦਿੰਦਾ, ਇਸ ਲਈ ਉਹ ਹੁਣ ਖੁੱਡਾਂ ਵਿੱਚ ਹੀ ਵੜਨਗੇ,”ਭਗਵੰਤ ਮਾਨ (Bhagwant Mann) ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਪੰਜਾਬ ‘ਚ ਆਪ ਦੀ ਸਰਕਾਰ ਬਣਨ ‘ਤੇ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ, ਤਾਂ ਸਾਰੀਆਂ ਪਾਰਟੀਆਂ ਦੇ ਆਗੂ ਤੜਪ ਰਹੇ ਹਨ,ਪਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਵਾਅਦਾ ਹੀ ਨਹੀਂ ਕੀਤਾ ਸਗੋਂ ਇਹ ਗਰੰਟੀ ਦਿੱਤੀ ਹੈ ਕਿਉਂਕਿ ਉਨਾਂ ਇਹ ਸਭ ਕੁੱਝ ਦਿੱਲੀ ਵਿਚ ਕਰਕੇ ਦਿਖਾ ਦਿੱਤਾ ਹੈ।

Power Crisis In Punjab: ਬਿਜਲੀ ਸੰਕਟ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ,ਸਰਕਾਰੀ ਦਫਤਰਾਂ ‘ਚ ਏਸੀ ਬੰਦ

ਉਨਾਂ ਕਿਹਾ ਕਿ ਭਾਰੀ ਇੱਕਠ ਵਿੱਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਘਰ ਦਾ ਘਿਰਾਓ ਕਰਨ ਆਉਣਾ ਸਿੱਧ ਕਰਦਾ ਹੈ ਕਿ ਤੁਸੀਂ ਸਭ ਵੱਡੇ ਵੱਡੇ ਬਿਜਲੀ ਬਿਲਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ,ਇਸ ਸਮੇਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਪੰਜਾਬ ਮਾਰੂ ਸਮਝੌਤਿਆਂ ਕਾਰਨ ਸੂਬੇ ਦਾ ਸਰਕਾਰੀ ਖ਼ਜ਼ਾਨਾ ਪ੍ਰਾਈਵੇਟ ਬਿਜਲੀ ਕੰਪਨੀਆਂ (Private Power Companies) ਨੂੰ ਲੁਟਵਾਇਆ ਜਾ ਰਿਹਾ ਹੈ ਅਤੇ ਇਸ ਲੁੱਟ ਵਿੱਚੋਂ ਕਾਂਗਰਸੀਆਂ ਤੇ ਅਕਾਲੀਆਂ ਨੇ ਹਿੱਸਾਪੱਤੀ ਵਸੂਲ ਕੀਤੀ ਹੈ,ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਨਾ ਤਾਂ ਚੋਣ ਵਾਅਦੇ ਪੂਰੇ ਕੀਤੇ ਹਨ ਅਤੇ ਨਾ ਹੀ ਮਾਫੀਆ ਰਾਜ ਖ਼ਤਮ ਕੀਤਾ।

Power Crisis In Punjab: ਬਿਜਲੀ ਸੰਕਟ ‘ਤੇ Navjot Singh Sidhu ਦੇ Tweet,’ਸਹੀ ਦਿਸ਼ਾ ‘ਚ ਕੰਮ ਕਰਾਂਗੇ ਤਾਂ ਬਿਜਲੀ ਕੱਟ ਲਾਉਣ ਦੀ ਲੋੜ ਨਹੀਂ

ਸਗੋਂ ਅੱਜ ਵੀ ਪੰਜਾਬ ਦੇ ਲੋਕ ਮਹਿੰਗੇ ਰੇਤੇ, ਬਜਰੀ, ਬਿਜਲੀ, ਪੈਟਰੌਲ ਤੇ ਡੀਜ਼ਲ ਕਾਰਨ ਤ੍ਰਾਹ ਤ੍ਰਾਹ ਕਰ ਰਹੇ ਹਨ,ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ (Chief Minister Capt. Amarinder Singh’s Farmhouse) ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੇ ਪੁਲੀਸ ਨੇ ਲਾਠੀ ਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ,ਪਰ ਲੋਕਾਂ ਦੇ ਵੱਡੇ ਪ੍ਰਰਦਸ਼ਨ ਨੇ ਪੁਲੀਸ ਦੀਆਂ ਰੋਕਾਂ ਨੂੰ ਤੋੜ ਦਿੱਤਾ,ਆਖੀਰ ਪੁਲੀਸ ਨੇ ਭਗਵੰਤ ਮਾਨ (Bhagwant Mann) ਅਤੇ ਹਰਪਾਲ ਸਿੰਘ ਚੀਮਾ (Harpal Singh Cheema) ਸਮੇਤ ਅਨੇਕਾਂ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਵੱਖ ਵੱਖ ਥਾਣਿਆਂ ਵਿੱਚ ਭੇਜ ਦਿੱਤਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *