ਲੋਕ ਇਨਸਾਫ ਪਾਰਟੀ ਦੇ ਵਿਧਾਇਕ Simarjit Singh Bains ਖਿਲਾਫ਼ ਕੇਸ ਦਰਜ ਕਰਨ ਦੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ Simarjit Singh Bains ਖਿਲਾਫ਼ ਕੇਸ ਦਰਜ ਕਰਨ ਦੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Order to register case against Lok Insaf Party MLA Simarjit Singh Bains

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਕੇਸ ਦਰਜ ਕਰਨ ਦੇ ਆਦੇਸ਼

12

AZAD SOCH:-

Ludhiana,(AZAD SOCH NEWS):- ਅਦਾਲਤ ਨੇ ਲੋਕ ਇਨਸਾਫ ਪਾਰਟੀ (People’s Justice Party) ਦੇ ਮੁਖੀ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Singh Bains) ਖਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ,ਇਸ ਮਾਮਲੇ ਵਿਚ ਇੱਕ 45 ਸਾਲਾ ਔਰਤ ਨੇ ਵਿਧਾਇਕ ਸਿਮਰਜੀਤ ਬੈਂਸ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ,ਜਿਸ ਦਾ ਨਿਪਟਾਰਾ ਕਰਦਿਆਂ, ਲੁਧਿਆਣਾ ਦੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ (Additional Chief Judicial Magistrate Harsimranjit Singh) ਨੇ ਥਾਣਾ ਡਵੀਜ਼ਨ ਨੰਬਰ 6 ਦੇ ਐਸਐਚਓ (SHO) ਨੂੰ ਕੇਸ ਦਰਜ ਕਰਨ ਲਈ ਕਿਹਾ ਹੈ ਅਤੇ ਐਫਆਈਆਰ (FIR) ਦੀ ਕਾਪੀ ਅਦਾਲਤ ਨੂੰ ਭੇਜਣ ਦੇ ਆਦੇਸ਼ ਵੀ ਦਿੱਤੇ ਹਨ। 

ਹੋਰ ਪੜ੍ਹੋ:- Junior Draftsman (ਸਿਵਲ,ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਸੋਧਿਆ ਇਸ਼ਤਿਹਾਰ ਜਾਰੀ:ਚੇਅਰਮੈਨ ਸ੍ਰੀ ਰਮਨ ਬਹਿਲ

ਅਗਲੀ ਸੁਣਵਾਈ 15 ਜੁਲਾਈ ਨੂੰ ਹੋਵੇਗੀ। ਜਿਸ ਵਿਚ ਪੁਲਿਸ ਨੂੰ ਕੋਰਟ ਦੇ ਆਦੇਸ਼ ਦੀ ਕੰਪਲਾਇੰਸ ਰਿਪੋਰਟ ਦੇਣੀ ਹੋਵੇਗੀ,ਪੰਜਾਬ ਵਿਚ ਵਿਧਾਨ ਸਭਾ ਚੋਣਾਂ (Assembly elections) ਤੋਂ ਪਹਿਲਾਂ ਕੋਰਟ ਦੇ ਆਦੇਸ਼ ਆਉਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ,ਇਸ ਮਾਮਲੇ ਵਿਚ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (Additional Chief Judicial Magistrate) ਨੇ 14 ਪੰਨਿਆਂ ਦੇ ਆਦੇਸ਼ ਵਿਚ ਕਿਹਾ ਕਿ ਵਿਧਾਇਕ ਅਤੇ ਉਸ ਦੇ ਸਾਥੀਆ ਉੱਤੇ ਗੰਭੀਰ ਦੋਸ਼ ਲਗਾਏ ਗਏ ਹਨ,ਜਿਸ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਲੋੜ ਹੈ।

ਹੋਰ ਪੜ੍ਹੋ:- ਕੇਂਦਰ ਨੇ ਨਿਯਮ ਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਲਈ ਪੰਜਾਬ ਨੂੰ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਸੂਬੇ ਵਜੋਂ ਦਿੱਤੀ ਮਾਨਤਾ ਦਿੱਤੀ ਗਈ:ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ

ਪੁਲਿਸ ਇਸ ਕੇਸ ਦੇ ਸਾਰੇ ਸਬੂਤ ਸਿਰਫ਼ ਜਾਂਚ ਦੌਰਾਨ ਹੀ ਇਕੱਠੇ ਕਰ ਸਕਦੀ ਹੈ,ਅਜਿਹੀਆਂ ਸਥਿਤੀਆਂ ਵਿੱਚ, ਔਰਤ ਨੂੰ ਖੁਦ ਸਬੂਤ ਇਕੱਠੇ ਕਰਨ ਅਤੇ ਅਦਾਲਤ ਵਿੱਚ ਪੇਸ਼ ਕਰਨ ਲਈ ਨਹੀਂ ਕਿਹਾ ਜਾ ਸਕਦਾ,ਇਸ ਲਈ ਜ਼ਰੂਰੀ ਹੈ ਕਿ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਇਸ ਦੀ ਪੁਲਿਸ ਦੁਆਰਾ ਜਾਂਚ ਕਰਵਾ ਲਈ ਜਾਵੇ,ਅਦਾਲਤ ਨੇ ਪੁਲਿਸ ਨੂੰ ਬਲਾਤਕਾਰ ਦੇ ਨਾਲ ਸਬੂਤਾਂ ਨਾਲ ਛੇੜਛਾੜ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ,ਹਾਲਾਂਕਿ, ਇਸ ਮਾਮਲੇ ਵਿਚ ਅਜੇ ਤੱਕ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Singh Bains) ਦਾ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ,ਵਿਧਾਇਕ ਬੈਂਸ ਦੇ ਨਾਲ ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਪਰਮਜੀਤ ਸਿੰਘ ਅਤੇ ਗੋਗੀ ਸ਼ਰਮਾ ਨੂੰ ਵੀ ਇਸ ਕੇਸ ਵਿਚ ਮੁਲਜ਼ਮ ਬਣਾਇਆ ਗਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *