Scholarship Scam: ਕੇਂਦਰ ਨੂੰ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਮੰਤਰੀਆਂ ਨੂੰ ਬਚਾਅ ਰਹੀ Scholarship Scam: ਕੇਂਦਰ ਨੂੰ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਮੰਤਰੀਆਂ ਨੂੰ ਬਚਾਅ ਰਹੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Scholarship Scam

Scholarship Scam: ਕੇਂਦਰ ਨੂੰ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਮੰਤਰੀਆਂ ਨੂੰ ਬਚਾਅ ਰਹੀ ਸਰਕਾਰ: ਹਰਪਾਲ ਸਿੰਘ ਚੀਮਾ

13

AZAD SOCH:-

Chandigarh,(AZAD SOCH NEWS):- Scholarship Scam: ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਵਜ਼ੀਫ਼ਾ ਰਾਸ਼ੀ ਵਿਚ ਘੁਟਾਲਾ ( Post-Matric Scholarship Scam) ਕਰਨ  ਦੇ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ (Aam Aadmi Party (AAP) Punjab) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Cheema Slam Punjab Government) ਨੇ ਕਿਹਾ ਕਿ ਕੈਪਟਨ ਸਰਕਾਰ ਵਜ਼ੀਫਾ ਘੁਟਾਲੇ ਦੀ ਜਾਂਚ ਰਿਪੋਰਟ ਕੇਂਦਰ ਸਰਕਾਰ ਨੂੰ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਅਤੇ ਸੰਤਰੀਆਂ ਨੂੰ ਬਚਾਅ ਰਹੀ ਹੈ,ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲੇ ਅਤੇ ਰਾਸ਼ਟਰੀ ਐਸ.ਸੀ ਕਮਿਸ਼ਨ (National SC Commission) ਵੱਲੋਂ ਰਾਜ ਦੇ ਉਚ ਅਧਿਕਾਰੀ ਕਿਰਪਾ ਸੰਕਰ ਸਰੋਜ ਦੀ ਜਾਂਚ ਰਿਪੋਰਟ ਅਤੇ ਮੰਤਰੀਆਂ ਵੱਲੋਂ ਤਿਆਰ ਕੀਤੀ ਰਿਪੋਰਟ ਸਮੇਤ ਪੰਜਾਬ ਸਰਕਾਰ ਦੀ ਕਾਰਵਾਈ ਰਿਪੋਰਟ ਦੀ ਮੰਗ ਕੀਤੀ ਗਈ ਹੈ।

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੋਸਟ ਮੈਟ੍ਰਿਕ ਵਜ਼ੀਫਾ ਘੁਟਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਏ ਅਤੇ ਦਲਿਤ ਵਿਦਿਆਰਥੀਆਂ (Post-matric scholarship of Dalit students) ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਬਾਦਲ ਅਤੇ ਅਧਿਕਾਰੀਆਂ ਦੇ ਖ਼ਿਲਾਫ਼ ਸ਼ਖਤ ਕਾਰਵਾਈ ਕਰੇ।ਚੀਮਾ ਨੇ ਦੱਸਿਆ ਕਿ ਕੈਪਟਨ ਸਰਕਾਰ (Punjab government) ਨੇ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ, ਜਿਸ ਦੀ ਜਾਂਚ ਪੰਜਾਬ ਸਰਕਾਰ ਦੇ ਉਚ ਅਧਿਕਾਰੀ ਕਿਰਪਾ ਸੰਕਰ ਸਰੋਜ ਵੱਲੋਂ ਕੀਤੀ ਗਈ ਸੀ ਅਤੇ ਇਸ ਰਿਪੋਰਟ (Post-matric scholarship report) ਤੋਂ ਸਾਫ਼ ਪਤਾ ਚੱਲਦਾ ਹੈ।

ਕਿ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸਮ ਖ਼ਾਸ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਦੇਖ਼ਰੇਖ ਵਿੱਚ 63.91 ਕਰੋੜ ਰੁਪਏ ਦਾ ਘੁਟਾਲਾ ਹੋਇਆ ਸੀ ਅਤੇ 39 ਕਰੋੜ ਰੁਪਏ ਨਾਲ ਸੰਬੰਧਤ ਰਿਕਾਰਡ ਹੀ ਗਾਇਬ ਕੀਤਾ ਗਿਆ ਹੈ,ਜਦੋਂ ਕਿ ਅਜਿਹੀਆਂ ਵਿਦਿਅਕ ਸੰਸਥਾਵਾਂ ਨੂੰ 16.91 ਕਰੋੜ ਰੁਪਏ ਦੀ ਰਕਮ ਦਾ ਭੁਗਤਾਨ ਕੀਤਾ ਗਿਆ, ਜਿਨਾਂ ਖ਼ਿਲਾਫ਼ ਆਡਿਟ ਟੀਮ ਨੇ 8 ਕਰੋੜ ਰੁਪਏ ਦੀ ਵਸੂਲੀ ਦੀ ਸਿਫਾਰਸ਼ ਕੀਤੀ ਸੀ,ਉਹਨਾਂ ਕਿਹਾ ਕਿ ਇਸ ਸਾਰੀ ਘਟਨਾ ਤੋਂ ਪਤਾ ਲਗਦਾ ਹੈ ਕਿ ਰਾਜ ਖ਼ਜ਼ਾਨੇ ਵਿੱਚੋਂ 24.91 ਕਰੋੜ ਤੋਂ ਵੱਧ ਦਾ ਡਾਕਾ ਮਾਰਿਆ ਗਿਆ ਹੈ,ਆਪ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ ਕਲਿਆਣਾ ਮੰਤਰੀ ਵੱਲੋਂ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਗਈ।

ਹੋਰ ਪੜ੍ਹੋ:- Hoshiarpur: ਘਰੇਲੂ ਇਕਾਂਤਵਾਸ ਕੋਵਿਡ-19 ਮਰੀਜ਼ਾਂ ਦੀ ਨਿਗਰਾਨੀ ’ਚ ਵਲੰਟੀਅਰਾਂ ਨੇ ਨਿਭਾਇਆ ਅਹਿਮ ਰੋਲ- ਡਿਪਟੀ ਕਮਿਸ਼ਨਰ ਅਪਨੀਤ ਰਿਆਤ

ਜਿਸ ਕਾਰਨ ਅਸਲ ਕਾਲਜਾਂ ਵਿੱਚ ਪੜਦੇ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਵਿਦਿਆ ਤੋਂ ਵਾਂਝੇ ਕਰ ਦਿੱਤਾ ਗਿਆ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਚੀਮਾ ਨੇ ਕਿਹਾ ਆਪਣੇ ਸਾਥੀ ਮੰਤਰੀ ਨੂੰ ਮੰਤਰੀਆਂ ਦੀ ਕਮੇਟੀ ਤੋਂ ਹੀ ਵਜ਼ੀਫ਼ਾ ਘੁਟਾਲੇ ਵਿੱਚ ਕਲੀਨ ਚਿੱਟ ਦਿਵਾਉਣ ਦਾ ਸ਼ਾਨਦਾਰ ਨਾਟਕ ਕੀਤਾ ਗਿਆ। ਇਸ ਦੇ ਨਾਲ ਹੀ ਕਮੇਟੀ ਨੇ ਜਾਂਚ ਕਰਨ ਵਾਲੇ ਉਚ ਅਧਿਕਾਰੀ ‘ਤੇ ਗੰਭੀਰ ਟਿੱਪਣੀ ਕੀਤੀ ਅਤੇ ਕੈਪਟਨ ਸਰਕਾਰ ਨੇ ਉਸ ਅਧਿਕਾਰੀ ਦਾ ਵਿਭਾਗ ਹੀ ਬਦਲ ਦਿੱਤਾ।

ਹੋਰ ਪੜ੍ਹੋ:- ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਕੇਸ ਦਰਜ ਕਰਨ ਦੇ ਆਦੇਸ਼

ਚੀਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਾਸ਼ੀ ਦਾ ਬਕਾਇਆ ਪੈਸਾ ਜਾਰੀ ਕੀਤਾ ਜਾਵੇ, ਤਾਂ ਜੋ ਦਲਿਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਜਾਵੇ,ਇਸ ਦੇ ਨਾਲ ਕੇਂਦਰ ਦੀ ਏਜੰਸੀ ਤੋਂ ਵਜ਼ੀਫ਼ਾ ਘੁਟਾਲੇ ਦੀ ਮੁਕੰਮਲ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਦੇ ਸਮਾਜਿਕ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਜਾਵੇ।ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਰਹੇ ਮਲਵਿੰਦਰ ਸਿੰਘ ਕੰਗ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸਾਮਲ ਹੋ ਗਏ।

ਹੋਰ ਪੜ੍ਹੋ:- ਵੀਡੀਓ: ਖੇਤਾਂ ‘ਚ ਆ ਵੜਿਆ ਮਗਰਮੱਛ,ਵਾਲ ਵਾਲ ਬਚ ਗਿਆ ਕਿਸਾਨ

 ਕੰਗ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵਿੱਚ ਕਈ ਉੱਚ ਅਹੁਦਿਆਂ ਤੇ ਬਿਰਾਜਮਾਨ ਰਹੇ, ਉਹਨਾ ਨੇ ਸੂਬਾ ਇਕਾਈ ਦੇ ਬੁਲਾਰੇ ਵਜੋਂ ਵੀ ਸੇਵਾਵਾਂ ਨਿਭਾਈਆਂ,ਇਸ ਤੋਂ ਬਿਨਾਂ ਉਹ ਭਾਜਪਾ ਯੁਵਾ ਮੋਰਚਾ ਦੇ ਰਾਸਟਰੀ ਐਗਜੀਕਿਊਟਿਵ ਮੈਂਬਰ ਰਹੇ ਅਤੇ ਹਰਿਆਣਾ ਯੁਵਾ ਮੋਰਚਾ ਦੇ ਇੰਚਾਰਜ ਵਜੋਂ ਵੀ ਕਾਰਜ ਕੀਤਾ,ਕੰਗ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਲਗਾਤਾਰ ਦੋ ਵਾਰ ਪ੍ਰਧਾਨ ਰਹਿਣ ਵਾਲੇ ਪਹਿਲੇ ਵਿਅਕਤੀ ਬਣੇ,ਓੁਹਨਾ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੋਧੀ ਲਿਆਂਦੇ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ,ਮਲਵਿੰਦਰ ਸਿੰਘ ਕੰਗ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ।

ਹੋਰ ਪੜ੍ਹੋ:- ਕੇਂਦਰ ਨੇ ਨਿਯਮ ਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਲਈ ਪੰਜਾਬ ਨੂੰ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਸੂਬੇ ਵਜੋਂ ਦਿੱਤੀ ਮਾਨਤਾ ਦਿੱਤੀ ਗਈ:ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ

ਸਾਬਕਾ ਭਾਜਪਾ ਆਗੂ ਮਲਵਿੰਦਰ ਸਿੰਘ ਕੰਗ ਦਾ ਸਵਾਗਤ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਰਾਜਨੀਤਿਕ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ ਆਪ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਮਲਵਿੰਦਰ ਸਿੰਘ ਕੰਗ ਦਾ ਆਪ ਵਿੱਚ ਆਉਣਾ ਸਿੱਧ ਕਰਦਾ ਹੈ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਰਾਜਨੀਤੀ ਵਿੱਚ ਪਰਿਵਰਤਨ ਕਰਨਾ ਚਾਹੁੰਦੇ ਹਨ,ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਵਿੱਚ ਮਕਬੂਲ ਸਖਸੀਅਤ ਹੈ, ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਦੇ ਲਗਾਤਾਰ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮਲਵਿੰਦਰ ਸਿੰਘ ਕੰਗ ਨੇ ਲੰਮਾ ਸਮਾਂ ਭਾਰਤੀ ਜਨਤਾ ਪਾਰਟੀ ਨਾਲ ਰਾਜਨੀਤਿਕ ਵਰਕਰ ਵਜੋਂ ਕੰਮ ਕੀਤਾ ਹੈ।

ਹੋਰ ਪੜ੍ਹੋ:- Junior Draftsman (ਸਿਵਲ,ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਸੋਧਿਆ ਇਸ਼ਤਿਹਾਰ ਜਾਰੀ:ਚੇਅਰਮੈਨ ਸ੍ਰੀ ਰਮਨ ਬਹਿਲ

ਮਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਦੇ ਬੁਲਾਰੇ, ਭਾਜਪਾ ਯੂਵਾ ਮੋਰਚਾ ਦੀ ਰਾਸਟਰੀ ਕਾਰਜਕਰਨੀ ਦੇ ਮੈਂਬਰ ਅਤੇ ਜਨਰਲ ਸਕੱਤਰ ਵੀ ਰਹੇ ਹਨ,ਇਸ ਸਮੇਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ, ਇਸ ਲਈ ਉਨ੍ਹਾਂ ਸੋਚ ਸਮਝ ਕੇ ਆਪ ਨਾਲ ਜੁੜਨ ਦਾ ਫੈਸਲਾ ਕੀਤਾ ਹੈ,ਕੰਗ ਨੇ ਭਾਰਤੀ ਜਨਤਾ ਪਾਰਟੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੇਸ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਖਲਿਾਫ ਲੰਮੇ ਸਮੇਂ ਤੋਂ ਸੰਘਰਸ ਕਰ ਰਹੇ ਹਨ, ਪਰ ਭਾਜਪਾ ਨੇਤਾ ਸੱਤਾ ਦੇ ਨਸੇ ਵਿੱਚ ਗਲਤਾਣ ਹਨ,ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੇਸ ਵਿੱਚ ਪਰਿਵਰਤਨ ਦੀ ਰਾਜਨੀਤੀ ਸੁਰੂ ਕੀਤੀ ਹੈ ਅਤੇ ਅਜਿਹੀ ਹੀ ਰਾਜਨੀਤੀ ਨੌਜਵਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਮਰਥ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *