ਦੇਸ਼ ਦੀ ਸਭ ਤੋਂ ਬਜ਼ੁਰਗ 105 ਸਾਲਾ Athlete Mann Kaur ਡੇਰਾਬੱਸੀ ਦੇ ਹਸਪਤਾਲ ਵਿਚ ਦੇਸ਼ ਦੀ ਸਭ ਤੋਂ ਬਜ਼ੁਰਗ 105 ਸਾਲਾ Athlete Mann Kaur ਡੇਰਾਬੱਸੀ ਦੇ ਹਸਪਤਾਲ ਵਿਚ

Live Clock Date

Your browser is not supported for the Live Clock Timer, please visit the Support Center for support.
The country's oldest 105-year-old athlete Mann Kaur was admitted to Dera Bassi Hospital

ਦੇਸ਼ ਦੀ ਸਭ ਤੋਂ ਬਜ਼ੁਰਗ 105 ਸਾਲਾ ਐਥਲੀਟ ਮਾਨ ਕੌਰ ਡੇਰਾਬੱਸੀ ਦੇ ਹਸਪਤਾਲ ਵਿਚ ਦਾਖਲ

8

AZAD SOCH:-

Chandigarh,(Dera Bassi),(AZAD SOCH NEWS):-  ਦੇਸ਼ ਦੀ ਸਭ ਤੋਂ ਬਜ਼ੁਰਗ ਐਥਲੀਟ ਮਾਨ ਕੌਰ (105-year-old athlete Mann Kaur) ਦੀ ਸਿਹਤ ਬੀਤੇ ਕੁਝ ਦਿਨਾਂ ਤੋਂ ਖਰਾਬ ਚੱਲ ਰਹੀ ਹੈ,ਉਹਨਾਂ ਨੂੰ ਬੀਤੇ ਦਿਨ ਡੇਰਾਬੱਸੀ (Mann Kaur In Hospital) ਦੇ ਦੇਵੀਨਗਰ ਵਿਖੇ ਸਥਿਤ ਆਯੂਰਵੈਦਿਕ ਹਸਪਤਾਲ (Ayurvedic Hospital) ਵਿਚ ਦਾਖਲ ਕਰਵਾਇਆ ਗਿਆ ਹੈ,ਮਾਨ ਕੌਰ ਦੇ ਬੇਟੇ ਗੁਰਦੇਵ ਸਿੰਘ ਖੁਦ ਵੀ ਉਹਨਾਂ ਦੇ ਇਲਾਜ ਵਿਚ ਲੱਗੇ ਹੋਏ ਹਨ,ਐਥਲੀਟ ਗੁਰਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਮਾਂ ਇਹਨੀਂ ਦਿਨੀਂ ਤਰਲ ਖੁਰਾਕ ਹੀ ਲੈ ਰਹੀ ਹੈ,ਅਥਲੈਟਿਕਸ (Athletics) ਵਿਚ ਕਈ ਰਿਕਾਰਡ ਬਣਾ ਚੁੱਕੀ 105 ਸਾਲਾ ਮਾਨ ਕੌਰ (Mann Kaur Admitted To Hospital) ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਹੈ,ਇਸ ਕਾਰਨ ਉਹਨਾਂ ਦੇ ਸਰੀਰ ਵਿਚ ਕਮਜ਼ੋਰੀ ਵਧਦੀ ਜਾ ਰਹੀ ਹੈ।

ਹੋਰ ਪੜ੍ਹੋ:- Hoshiarpur: ਘਰੇਲੂ ਇਕਾਂਤਵਾਸ ਕੋਵਿਡ-19 ਮਰੀਜ਼ਾਂ ਦੀ ਨਿਗਰਾਨੀ ’ਚ ਵਲੰਟੀਅਰਾਂ ਨੇ ਨਿਭਾਇਆ ਅਹਿਮ ਰੋਲ- ਡਿਪਟੀ ਕਮਿਸ਼ਨਰ ਅਪਨੀਤ ਰਿਆਤ

ਉਹਨਾਂ ਦੇ ਪੁੱਤਰ ਨੇ ਦੱਸਿਆ ਕਿ ਮਾਨ ਕੌਰ ਦਾ ਕੈਂਸਰ ਲੀਵਰ ਤੱਕ ਫੈਲ ਚੁੱਕਿਆ ਹੈ ਤੇ ਇਸ ਉਮਰ ਵਿਚ ਆਪਰੇਸ਼ਨ ਕਰਨਾ ਮੁਸ਼ਕਿਲ ਹੈ, ਇਸ ਲਈ ਉਹਨਾਂ ਨੂੰ ਹੋਮਿਓਪੈਥੀ ਦਵਾਈ (Homeopathic Medicine) ਦਿੱਤੀ ਜਾ ਰਹੀ ਹੈ,ਬਜ਼ੁਰਗ ਐਥਲੀਟ ਮਾਨ ਕੌਰ (Mann Kaur Health) ਅੰਤਰਰਾਸ਼ਟਰੀ ਪੱਧਰ ’ਤੇ 35 ਤੋਂ ਵੀ ਜ਼ਿਆਦਾ ਵੱਖ-ਵੱਖ ਇਵੈਂਟ ਵਿਚ ਮੈਡਲ ਜਿੱਤ ਚੁੱਕੀ ਹੈ,ਉਹਨਾਂ ਨੇ ਅਪਣੇ ਨਾਂਅ ਕਈ ਰਿਕਾਰਡ ਦਰਜ ਕਰਕੇ ਦੇਸ਼ ਦਾ ਮਾਣ ਵਧਾਇਆ ਹੈ।

ਹੋਰ ਪੜ੍ਹੋ:- Scholarship Scam: ਕੇਂਦਰ ਨੂੰ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਮੰਤਰੀਆਂ ਨੂੰ ਬਚਾਅ ਰਹੀ ਸਰਕਾਰ: ਹਰਪਾਲ ਸਿੰਘ ਚੀਮਾ

ਇਸ ਦੇ ਚਲਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind) ਨੇ ਸਾਲ 2019 ਵਿਚ ਉਹਨਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਸੀ,93 ਸਾਲ ਦੀ ਉਮਰ ਵਿਚ ਦੌੜਨਾ ਸ਼ੁਰੂ ਕੀਤਾ,ਮਾਨ ਕੌਰ ਨੇ 2007 ਵਿਚ ਚੰਡੀਗੜ੍ਹ ਮਾਸਟਰਜ਼ ਅਥਲੈਟਿਕਸ (Chandigarh Masters Athletics) ਵਿਚ ਅਪਣਾ ਪਹਿਲਾ ਤਮਗ਼ਾ ਜਿਤਿਆ ਸੀ,ਉਹ 2017 ਵਿਚ ਆਕਲੈਂਡ (Auckland) ਵਿਚ ਵਿਸ਼ਵ ਮਾਸਟਰਜ਼ ਖੇਡਾਂ (World Masters Games) ਵਿਚ 100 ਮੀਟਰ ਦੀ ਦੌੜ ਜਿੱਤ ਕੇ ਸੁਰਖੀਆਂ ਵਿਚ ਆਈ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *