ਕੈਪਟਨ Amarinder Singh ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਾਅਦਾ ਕਰਨ ਉਤੇ ਆੜੇ ਕੈਪਟਨ Amarinder Singh ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਾਅਦਾ ਕਰਨ ਉਤੇ ਆੜੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Capt Amarinder Singh refuses to promise election to Sukhbir Singh Badal to stop misleading struggling farmers

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਾਅਦਾ ਕਰਨ ਉਤੇ ਆੜੇ ਲੈਂਦਿਆਂ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਗੁਮਰਾਹ ਕਰਨਾ ਬੰਦ ਕਰੋ

5

AZAD SOCH:-

Chandigarh,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਕੀਤੀ ਸ਼ਰਮਨਾਕ ਕੋਸ਼ਿਸ਼ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਕੁੱਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰੇ ਕਿਉਂਕਿ ਉਨ੍ਹਾਂ ਜੋ ਚੋਣ ਵਾਅਦਾ ਕੀਤਾ ਹੈ, ਉਹ ਐਲਾਨ ਤਾਂ ਮੌਜੂਦਾ ਸੂਬਾ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ,ਅਕਾਲੀ ਦਲ (Akali Dal) ਦੇ ਪ੍ਰਧਾਨ ਵੱਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਕੀਤੇ ਐਲਾਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਭਰਮਾਉਣ ਦੀ ਆਖਰੀ ਕੋਸ਼ਿਸ਼ ਕਰਾਰ ਦਿੱਤਾ ਕਿਉਂਕਿ ਖੇਤੀ ਕਾਨੂੰਨਾਂ (Agricultural Laws) ਕਰਕੇ ਕਿਸਾਨ ਅਕਾਲੀ ਦਲ (Akali Dal) ਤੋਂ ਪਹਿਲਾਂ ਹੀ ਦੂਰ ਹੋ ਚੁੱਕੇ ਹਨ।

ALSO READ:- Transfers Alert: 4 I.A.S. ਅਤੇ 25 PCS ਅਫਸਰਾਂ ਦੇ ਤਬਾਦਲੇ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ, ”ਕੀ ਤਹਾਨੂੰ ਲੱਗਦਾ ਹੈ ਕਿ ਪੰਜਾਬ ਦੇ ਕਿਸਾਨ ਇੰਨੇ ਨਾਦਾਨ ਹਨ ਜਿਹੜੇ ਤੁਹਾਡੇ ਅਜਿਹੇ ਬਿਆਨਾਂ ਨੂੰ ਮੰਨ ਲੈਣਗੇ?” ਉਨ੍ਹਾਂ ਸੁਖਬੀਰ ਬਾਦਲ ਨੂੰ ਅਜਿਹੇ ਫਰੇਬੀ ਬਿਆਨ ਦੇ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਨਾ ਬੰਦ ਕਰਨ ਲਈ ਆਖਿਆ,ਉਨ੍ਹਾਂ ਅੱਗੇ ਕਿਹਾ, ”ਤੁਸੀਂ ਉਸ ਗੱਲ ਦੀ ਕਿਵੇਂ ਤਜਵੀਜ਼ ਰੱਖ ਸਕਦੇ ਹੋ, ਜਿਹੜੀ ਪਹਿਲਾਂ ਹੀ ਲਾਗੂ ਕੀਤੀ ਹੋਈ ਹੈ,” ਉਨ੍ਹਾਂ ਕਿਹਾ, ”ਅਸੀਂ ਇਹ ਐਲਾਨ ਪਹਿਲਾਂ ਹੀ ਕਰ ਦਿੱਤੇ ਹਾਂ ਜਦੋਂ ਕਿ ਤੁਸੀਂ ਸਾਡੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਹਾਲੇ ਵੀ ਆਪਣੇ ਰਾਜਸੀ ਆਕਾਵਾਂ ਭਾਜਪਾ ਨਾਲ ਮਿਲ ਕੇ ਸਾਜਿਸ਼ਾਂ ਰਚ ਰਹੇ ਹੋ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਦਿੱਤੇ ਉਸ ਬਿਆਨ ‘ਤੇ ਪ੍ਰਤੀਕਿਰਿਆ ਦੇ ਰਹੇ ਸਨ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇ ਸ਼੍ਰੋਮਣੀ ਅਕਾਲੀ ਦਲ ਸੱਤਾ ਵਿੱਚ ਆਇਆ ਤਾਂ ਉਹ ਕੇਂਦਰੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਤੇ ਸਿਹਤ ਬੀਮਾ ਦੇਣਗੇ, ਜਦੋਂ ਕਿ ਇਹ ਕਾਲੇ ਖੇਤੀ ਕਾਨੂੰਨ (Black Farming Law) ਅਕਾਲੀਆਂ ਤੇ ਬਾਦਲਾਂ ਦੀ ਸਹਿਮਤੀ ਨਾਲ ਹੀ ਹੋਂਦ ਵਿੱਚ ਆਏ ਸਨ ਕਿਉਂਕਿ ਉਹ ਉਸ ਵੇਲੇ ਕੇਂਦਰ ਸਰਕਾਰ ਦਾ ਹਿੱਸਾ ਸਨ,ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਅਕਾਲੀ ਦਲ (Akali Dal) ਦੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਦੇ ਖਿਆਲੀ ਪੁਲਾਵਾਂ ਦਾ ਮਾਖੌਲ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਦੇ ਰਾਜ ਦੌਰਾਨ ਅਕਾਲੀ ਦਲ (Akali Dal) ਨੇ ਸੂਬੇ ਦੇ ਲੋਕਾਂ ਨੂੰ ਬਰਬਾਦ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਆਪਣੇ ਹੋਛੇ ਵਾਅਦਿਆਂ ਨਾਲ ਅਕਾਲੀ ਦਲ ਦੇ ਪ੍ਰਧਾਨ ਨੇ ਸਾਬਤ ਕਰ ਦਿੱਤਾ ਕਿ ਉਹ ਜ਼ਮੀਨੀ ਤੌਰ ਉਤੇ ਲੋਕਾਂ ਨਾਲਂ ਪੂਰੀ ਤਰ੍ਹਾਂ ਟੁੱਟਿਆ ਹੋਇਆ ਹੈ,ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਕਿਸਾਨ ਮੁਆਵਜ਼ਾ ਦਿੱਤਾ ਜਾ ਰਿਹਾ ਹੈ,ਹੁਣ ਤੱਕ ਸੰਘਰਸ਼ ਦੌਰਾਨ ਪੰਜਾਬ ਦੇ 237 ਕਿਸਾਨਾਂ ਦੀ ਜਾਨ ਗਈ ਹੈ ਜਿਨ੍ਹਾਂ ਵਿੱਚੋਂ 191 ਕਿਸਾਨਾਂ ਨੂੰ ਪਹਿਲਾਂ ਹੀ ਮੁਆਵਜ਼ਾ ਦਿੱਤਾ ਗਿਆ ਹੈ ਜਿਸ ਦੀ ਕੁੱਲ ਰਕਮ 9,46,50,000 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਪ੍ਰਕਿਰਿਆ ਅਧੀਨ ਹੈ ਅਤੇ ਜਦੋਂ ਤੱਕ ਅਕਾਲੀ ਦਲ (Akali Dal) ਚੋਣਾਂ ਲਈ ਆਪਣੀ ਮੁਹਿੰਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ, ਉਸ ਤੋਂ ਕਾਫੀ ਪਹਿਲਾਂ ਇਹ ਬਾਕੀ ਰਹਿੰਦਾ ਮੁਆਵਜ਼ਾ ਅਦਾ ਕਰ ਦਿੱਤਾ ਜਾਵੇਗਾ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਹ ਖੁਦ ਕਈ ਮਹੀਨੇ ਪਹਿਲਾਂ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਐਲਾਨ ਕਰ ਚੁੱਕੇ ਹਨ ਅਤੇ ਮਾਲ ਵਿਭਾਗ ਵੱਲੋਂ ਉਮੀਦਵਾਰਾਂ ਦੇ ਨਾਮ ਫਾਈਨਲ ਕਰਨ ਦਾ ਕੰਮ ਕਾਫੀ ਹੋ ਚੁੱਕਾ ਹੈ,ਜਿੱਥੋਂ ਤੱਕ ਸਿਹਤ ਬੀਮੇ ਦੇ ਵਾਅਦੇ ਦਾ ਸਵਾਲ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪੁੱਛਿਆ, ”ਕੀ ਤੁਸੀਂ ਅਖਬਾਰ ਵੀ ਨਹੀਂ ਪੜ੍ਹਦੇ?” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ (Comprehensive Health Insurance Plan) ਤਹਿਤ ਸੂਬੇ ਦੇ ਸਾਰੇ ਕਿਸਾਨਾਂ ਲਈ ਸੂਬਾਈ ਸਿਹਤ ਬੀਮਾ ਕਵਰ ਲਿਆਂਦਾ ਗਿਆ ਹੈ,ਉਨ੍ਹਾਂ ਕਿਹਾ ਕਿ ਅਕਾਲੀ ਦਲ (Akali Dal) ਜਾਣਬੁੱਝ ਕੇ ਝੂਠੇ ਵਾਅਦਿਆਂ ਨਾਲ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ ਕਿਉਂਕਿ ਉਹ ਇਹ ਸਕੀਮ ਲਾਗੂ ਨਹੀਂ ਕਰ ਸਕਣਗੇ ਕਿਉਂਕਿ ਉਹ ਤਾਂ ਪਹਿਲਾਂ ਹੀ ਚੱਲ ਰਹੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *