Department of Technical Education ਨਾਲ ਜੁੜੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ Department of Technical Education ਨਾਲ ਜੁੜੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Instructions issued to all government and private institutions affiliated to the Department of Technical Education to operate through Digital Media

Department of Technical Education ਨਾਲ ਜੁੜੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਕੰਮ ਕਾਜ Digital Media ਰਾਹੀਂ ਕਰਨ ਦੀਆਂ ਹਦਾਇਤਾਂ ਜਾਰੀ

7

AZAD SOCH:-

Chandigarh,(AZAD SOCH NEWS):- ਕੋਵੀਡ-19 ਮਹਾਂਮਾਰੀ (Covid-19 Epidemic) ਦੇ ਹੋਰ ਫਲਾਅ ਨੂੰ ਰੋਕਣ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ (Chief Minister of Punjab, Capt. Amarinder Singh) ਵਲੋਂ ਸਾਰੇ ਸਰਕਾਰੀ ਦਫਤਰਾਂ, ਸਮੇਤ ਅਧੀਨ ਦਫਤਰਾਂ ਦਾ ਕੰਮ ਕਾਜ ਸਿਰਫ ਈ-ਆਫਿਸ (E-office) ਤੇ ਹੀ ਦਫ਼ਤਰੀ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ,ਇਹਨਾਂ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ।

ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (Department of Technical Education And Industrial Training) ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ (Principal Secretary Anurag Verma) ਨੇ ਦੱਸਿਆ ਕਿ ਵਿਭਾਗ ਦੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਾਰੇ ਵਿੰਗਾ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੁੱਖ ਦਫਤਰ ਦੀਆਂ ਸਾਰੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਵਲੋਂ ਸਿਰਫ ਈ-ਆਫਿਸ (E-office) ਤੇ ਕੰਮ ਕੀਤਾ ਜਾਵੇ ਅਤੇ ਆਪਸ ਵਿਚ, ਸਰਕਾਰ ਨਾਲ, ਅਧੀਨ ਸੰਸਥਾਵਾਂ ਨਾਲ ਅਤੇ ਬਾਕੀ ਵਿਭਾਗਾਂ ਨਾਲ ਪੱਤਰ ਵਿਹਾਰ ਸਿਰਫ ਈ-ਮੇਲ (Email) ਤੇ ਹੀ ਕੀਤਾ ਜਾਵੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਕੇਂਦਰ ਕੋਲ Covid-19 Vaccine ਦੀ ਸਪਲਾਈ ਵਧਾਉਣ ਦੀ ਰੱਖੀ ਮੰਗ

ਇਸ ਤੋਂ ਇਲਾਵਾ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪ੍ਰਾਈਵੇਟ ਸੰਸਥਾਵਾਂ (Private Institutions) ਵਲੋਂ ਮੁੱਖ ਦਫਤਰ ਅਤੇ ਸਰਕਾਰੀ ਸੰਸਥਾਵਾਂ ਨੂੰ ਪੱਤਰ ਵਿਹਾਰ ਅਤੇ ਹੋਰ ਦਸਤਾਵੇਜ ਸਿਰਫ ਈ ਮੇਲ (Email) ਰਾਹੀਂ ਹੀ ਭੇਜੇ ਜਾਣ,ਇਹ ਯਕੀਨੀ ਬਣਾਉਣ ਲਈ ਕਿ ਸਾਰਾ ਦਫ਼ਤਰੀ ਕੰਮ ਡਿਜੀਟਲ ਮੋਡ ਰਾਹੀਂ ਹੀ ਹੋਵੇ, ਇਹ ਵੀ ਜਰੂਰੀ ਹੈ ਕਿ ਆਮ ਲੋਕ ਵੀ ਮੁੱਖ ਦਫਤਰ ਦੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਨਾਲ, ਸਰਕਾਰੀ ਸੰਸਥਾਵਾਂ ਨਾਲ ਅਤੇ ਪ੍ਰਾਈਵੇਟ ਸੰਸ਼ਥਾਵਾਂ ਨਾਲ ਸਿਰਫ ਈ ਮੇਲ/ ਡਿਜੀਟਲ ਮੋਡ (Email/Digital Mode) ਰਾਹੀਂ ਹੀ ਪੱਤਰ ਵਿਹਾਰ ਕਰਨ।

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਾਅਦਾ ਕਰਨ ਉਤੇ ਆੜੇ ਲੈਂਦਿਆਂ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਗੁਮਰਾਹ ਕਰਨਾ ਬੰਦ ਕਰੋ

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਭਾਗ ਦੇ ਡਾਇਰੈਕਟਰ ਕੁਮਾਰ ਸੌਰਭ ਰਾਜ ਨੇ ਦਸਿਆ ਕਿ ਮੁੱਖ ਦਫਤਰ ਦੇ ਸਾਰੇ ਅਧਿਕਾਰੀਆਂ, ਸਾਰੀਆਂ ਸ਼ਾਖਾਵਾਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਈ-ਮੇਲ ਆਈ. ਡੀ ਵਿਭਾਗ (Email I. D Department) ਦੀ ਵੈੱਬ ਸਾਈਟ www.punjabitis.gov.in/citizen charter ਤੇ ਅੱਪਲੋਡ ਕਰ ਦਿਤੇ ਹਨ,ਮੁੱਖ ਦਫਤਰ ਦੀਆਂ ਸ਼ਾਖਾਵਾਂ, ਅਧਿਕਾਰੀਆਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਨੂੰ ਜਾਰੀ ਕੀਤੇ ਆਦੇਸ਼ ਦੀਆਂ ਕਾਪੀਆਂ ਵੀ ਵਿਭਾਗ ਦੀ ਵੈੱਬਸਾਈਟ www.punjabitis.gov.in/citizen charter ਤੇ ਅੱਪਲੋਡ ਕਰ ਦਿਤੀਆਂ ਹਨ,ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਭਾਗ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ਅਤੇ ਡਿਜੀਟਲ ਮੋਡ ਰਾਹੀਂ ਹੀ ਕਰਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *