Power Crisis In Punjab: ਪੰਜਾਬ ਵਿੱਚ ਬਿਜਲੀ ਸੰਕਟ ਨਾਲ ਜੂਝ ਰਹੇ ਉਦਯੋਗਪਤੀਆਂ ਨੂੰ Power Crisis In Punjab: ਪੰਜਾਬ ਵਿੱਚ ਬਿਜਲੀ ਸੰਕਟ ਨਾਲ ਜੂਝ ਰਹੇ ਉਦਯੋਗਪਤੀਆਂ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Power Crisis In Punjab Aam Aadmi Party To Hold Dharna In Ludhiana On Monday Against Power Crisis In Punjab

Power Crisis In Punjab: ਪੰਜਾਬ ਵਿੱਚ ਬਿਜਲੀ ਸੰਕਟ ਨਾਲ ਜੂਝ ਰਹੇ ਉਦਯੋਗਪਤੀਆਂ ਨੂੰ ਬਿਜਲੀ ਨਾ ਮਿਲਣ ਖ਼ਿਲਾਫ਼ ਲੁਧਿਆਣਾ ਵਿਖੇ ਸੋਮਵਾਰ ਨੂੰ ਧਰਨਾ ਦੇਵੇਗੀ ਆਮ ਆਦਮੀ ਪਾਰਟੀ

5

AZAD SOCH:-

Chandigarh,(AZAD SOCH NEWS):-  Power Crisis In Punjab: ਪੰਜਾਬ ਵਿੱਚ ਬਿਜਲੀ ਸੰਕਟ ਨਾਲ ਜੂਝ ਰਹੇ ਉਦਯੋਗਪਤੀਆਂ ਅਤੇ ਵਾਪਾਰੀਆਂ ਦੀ ਆਵਾਜ਼ ਬੁਲੰਦ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਸੋਮਵਾਰ ਨੂੰ ਲੁਧਿਆਣਾ (AAP to protest in Ludhiana) ਵਿੱਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ,ਇਹ ਪ੍ਰਗਟਾਵਾ ਕਰਦਿਆਂ ਐਤਾਵਰ ਨੂੰ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ (Punjab Vidhan Sabha) ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਵਾਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਕਿਹਾ ਕਿ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਦੇ ਖ਼ਿਲਾਫ਼ ਲੁਧਿਆਣਾ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ।

ਕਿਉਂਕਿ ਪੰਜਾਬ ਵਿੱਚ ਬਿਜਲੀ ਦੀ ਘਾਟ ਦੇ ਕਾਰਨ ਆਮ ਲੋਕਾਂ ਅਤੇ ਉਦਯੋਗਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ,ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਦੇ ਖ਼ਿਲਾਫ਼ ਵਾਪਾਰੀਆਂ ਅਤੇ ਉਦਯੋਗਪਤੀਆਂ ਦੀ ਆਵਾਜ਼ ਬੁਲੰਦ ਕਰਦੇ ਹੋਏ ਪਾਰਟੀ ਦੇ ਵਾਪਾਰ ਵਿੰਗ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦਾ ਪੁਤਲਾ ਵੀ ਸਾੜਿਆ ਜਾਵੇਗਾ,ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਵਿੱਚ ਵਾਪਾਰੀਆਂ ਅਤੇ ਉਦਯੋਗਪਤੀਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਹੋਈ ਹੈ ਕਿਉਂਕਿ ਨਾ ਤਾਂ ਕੋਰੋਨਾ ਕਾਰਨ ਘਾਟੇ ਵਿੱਚ ਚੱਲ ਰਹੇ ਉਦਯੋਗਾਂ ਅਤੇ ਵਾਪਾਰੀਆਂ ਨੂੰ ਕੋਈ ਸਹਾਇਤਾ ਸਰਕਾਰ ਵੱਲੋਂ ਦਿੱਤੀ ਗਈ ਹੈ ਅਤੇ ਨਾ ਹੀ ਹੁੱਣ ਬਿਜਲੀ ਦੀ ਸਪਲਾਈ।

ALSO READ:- Power Crisis In Punjab: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਹੁਕਮਾਂ ਦੀ ਆਪ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਲੋਚਨਾ ਕੀਤੀ

ਇਸ ਕਾਰਨ ਉਦਯੋਗਾਂ ਅਤੇ ਵਾਪਾਰ ਨੂੰ ਭਾਰੀ ਆਰਥਿਕ ਹਾਨੀ ਹੋ ਰਹੀ ਹੈ,ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਅਕਾਲੀ ਦਲ (Shiromani Akali Dal) ਤੇ ਭਾਜਪਾ ਦੀ ਸਰਕਾਰ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ (Private Power Companies) ਨਾਲ ਕੀਤੇ ਪੰਜਾਬ ਵਿਰੋਧੀ ਬਿਜਲੀ ਸਮਝੌਤੇ ਅਤੇ ਕਾਂਗਰਸ ਸਰਕਾਰ ਵੱਲੋਂ ਗਲਤ ਨੀਤੀਆਂ ਲਾਗੂ ਰੱਖਣ ਕਾਰਨ ਅੱਜ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ’ਤੇ ਪਹਿਲੀ ਹੀ ਕੈਬਨਿਟ ਬੈਠਕ ਵਿੱਚ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ।

ਇਹ ਗਲਤ ਸਮਝੌਤੇ ਰੱਦ ਕਰਨ ਨਾਲ ਨਾ ਕੇਵਲ ਪੰਜਾਬ ਵਿਚ ਬਿਜਲੀ ਸੰਕਟ (Power Crisis In Punjab) ਖ਼ਤਮ ਹੋਵੇਗਾ ਸਗੋਂ ਬਿਜਲੀ ਸਸਤੀ ਵੀ ਪ੍ਰਾਪਤ ਹੋਵੇਗੀ,ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਦੇ ਵਾਪਾਰੀ ਅਤੇ ਕਿਸਾਨ ਬਿਜਲੀ ਦੀ ਘਾਟ ਨਾਲ ਜੂਝ ਰਹੇ ਹਨ ਅਤੇ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਾਪਾਰੀਆਂ ਨੂੰ ਨੁਕਸਾਨ ਹੋ ਰਿਹਾ ਹੈ,ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਦੀ ਕਮੀ ਨੂੰ ਦੂਰ ਕਰਨ ਦੀ ਥਾਂ ਉਦਯੋਗਾਂ ਨੂੰ ਕੰਮ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ, ਜਿਸ ਨਾਲ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਗਏ ਹਨ,ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਰਾਜ ਵਿੱਚ ਸੂਬੇ ਦੇ ਵਾਪਾਰੀ, ਉਦਯੋਗਪਤੀ, ਕਿਸਾਨ ਅਤੇ ਆਮ ਲੋਕ ਬਿਜਲੀ ਦੇ ਭਾਰੀ ਸੰਕਟ ਵਿੱਚ ਫਸੇ ਹੋਏ ਹਨ,ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਦੀ ਕਮੀ ਕਾਰਨ ਉਦਯੋਗਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾਵੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *