Private Power Companies ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ Private Power Companies ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Congress did not take any political funds from private power companies Capt Amarinder Singh

ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ

12

AZAD SOCH:-

Chandigarh, 13 July 2021,(AZAD SOCH NEWS):– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਮੰਗਲਵਾਰ ਨੂੰ ਨਿੱਜੀ ਬਿਜਲੀ ਕੰਪਨੀਆਂ (Private Power Companies) ਕੋਲੋਂ ਰਾਜਸੀ ਫੰਡ ਲੈਣ ਦੇ ਮੁੱਦੇ ਉਤੇ ਝੂਠਾ ਹੋ-ਹੱਲਾ ਮਚਾਉਣ ਲਈ ਆਮ ਆਦਮੀ ਪਾਰਟੀ (Aam Aadmi Party) ਅਤੇ ਅਕਾਲੀ ਦਲ (Akali Dal) ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਖ-ਵੱਖ ਜਾਅਲੀ ਕੰਪਨੀਆਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਦਿੱਤੇ ਜਾਂਦੇ ਗੈਰ-ਕਾਨੂੰਨੀ ਚੰਦੇ ਦੇ ਉਲਟ ਕਾਂਗਰਸ ਨੂੰ ਪ੍ਰਾਪਤ ਚੰਦਿਆਂ ਦਾ ਪੰਜਾਬ ਚੋਣਾਂ ਜਾਂ ਅਕਾਲੀਆਂ ਵੱਲੋਂ ਸਹੀਬੱਧ ਕੀਤੇ ਸਮਝੌਤਿਆਂ ਨਾਲ ਕੋਈ ਸਬੰਧ ਨਹੀਂ ਹੈ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ (Assembly Elections) ਤੋਂ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਝੂਠ ਬੋਲਣ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਲਈ ਸ਼੍ਰੋਮਣੀ ਅਕਾਲੀ ਦਲ (Aam Aadmi Party) ਤੇ ਆਪ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੁਝ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਫੰਡ ਨਹੀਂ ਲਏ ਸਗੋਂ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਸਾਲ 2009 ਅਤੇ 2014 ਵਿੱਚ ਲਏ ਸਨ ਅਤੇ ਇਨ੍ਹਾਂ ਦਾ ਸੂਬੇ ਦੀ ਮੌਜੂਦਾ ਸਰਕਾਰ ਨਾਲ ਕੋਈ ਸਰੋਕਾਰ ਨਹੀਂ ਹੈ,ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) (Power Purchase Agreements (PPAs)) ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਹੀਬੱਧ ਕੀਤੇ ਗਏ ਸਨ।

ਹੋਰ ਪੜ੍ਹੋ:–  ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਪ ਨੇਤਾ ਭਗਵੰਤ ਮਾਨ ਵੱਲੋਂ ਕੱਲ੍ਹ ਦਿੱਤੀ ਵਿਅੰਗ ਭਾਰੀ ਚੁਣੌਤੀ ਕਬੂਲ ਤੋਂ ਟਾਲਾ ਵੱਟ ਲਿਆ

ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਰਕਾਰ ਇਨ੍ਹਾਂ ਲਈ ਕਾਨੂੰਨੀ ਤੌਰ ‘ਤੇ ਪਾਬੰਦ ਹੈ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਸੂਬੇ ਉਤੇ ਭਾਰੀ ਜੁਰਮਾਨੇ ਤੋਂ ਬਿਨਾਂ ਇਨ੍ਹਾਂ ਨੂੰ ਮਨਸੂਖ ਨਹੀਂ ਕਰ ਸਕਦੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਉਤੇ ਹੋਰ ਬੋਝ ਪਾਏ ਜਾਣ ਤੋਂ ਬਿਨਾਂ ਬਿਜਲੀ ਸਮਝੌਤਿਆਂ ਦੇ ਮਾੜੇ ਪ੍ਰਭਾਵਾਂ ਨੂੰ ਖਤਮ ਕਰਨ ਲਈ ਕਾਨੂੰਨੀ ਸੰਭਾਵਨਾਵਾਂ ਤਲਾਸ਼ ਰਹੀ ਹੈ ਜਦਕਿ ਅਕਾਲੀਆਂ ਨੇ ਆਪਣੇ ਭਾਈਵਾਲ ਭਾਜਪਾ ਨਾਲ ਰਲ ਕੇ ਆਪਣੀਆਂ ਜੇਬਾਂ ਭਰਨ ਲਈ ਸਰਕਾਰੀ ਖਜ਼ਾਨੇ ਦੇ ਪੱਲੇ ਕੱਖ ਨਹੀਂ ਛੱਡਿਆ,ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਮੀਡੀਆ ਰਿਪੋਰਟਾਂ ਮੁਤਾਬਕ ਬਾਦਲਾਂ ਦੀ ਅਗਵਾਈ ਵਿਚ ਅਕਾਲੀਆਂ ਨੇ  100 ਕਰੋੜ ਰੁਪਏ ਦਾ ਸਿਆਸੀ ਫੰਡ ਲਿਆ ਅਤੇ ਐਲਾਨ ਸਿਰਫ਼ 13 ਕਰੋੜ ਰੁਪਏ ਦਾ ਕੀਤਾ ਅਤੇ ਬਾਕੀ ਫੰਡਾਂ ਨਾਲ ਆਪਣੀਆਂ ਨਿੱਜੀ ਜੇਬਾਂ ਭਰ ਲਈਆਂ।

ਹੋਰ ਪੜ੍ਹੋ:– Power Crisis In Punjab: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਹੁਕਮਾਂ ਦੀ ਆਪ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਲੋਚਨਾ ਕੀਤੀ

ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਵਾਲ ਹੈ,ਪ੍ਰਾਈਵੇਟ ਬਿਜਲੀ ਕੰਪਨੀਆਂ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲਏ ਫੰਡ ਦੇ ਉਲਟ ਅਰਵਿੰਦ ਕੇਜਰੀਵਾਲ (Arvind Kejriwal) ਦੀ ਪਾਰਟੀ ਆਪ ਦੁਆਰਾ ਸਾਲ 2014 ਦੀਆਂ ਚੋਣਾਂ ਦੌਰਾਨ ਲਿਆ ਗਿਆ ਚੰਦਾ ਪਹਿਲਾਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੀ ਨਜ਼ਰ ਹੇਠ ਹੈ ਕਿਉਂ ਜੋ ਇਨ੍ਹਾਂ ਦੇ ਨਾ ਤਾਂ ਕਦੇ ਵੀ ਹਿਸਾਬ-ਕਿਤਾਬ ਕੀਤਾ ਨਾ ਹੀ ਐਲਾਨਿਆ ਗਿਆ,ਇੱਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਮੀਡੀਆ ਰਿਪੋਰਟਾਂ ਮੁਤਾਬਕ ਈ.ਡੀ. ਨੇ 50 ਲੱਖ ਰੁਪਏ ਦੇ ਚਾਰ ਚੈੱਕਾਂ ਨਾਲ ਸਬੰਧ ਮਾਮਲਾ ਦਰਜ ਕੀਤਾ ਹੈ ਜੋ ਸਾਲ 2014 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਪ ਨੂੰ ਕਥਿਤ ਤੌਰ ਉਤੇ ਦਿੱਤੇ ਗਏ ਸਨ।

ਬੀਤੇ ਸਾਲ ਦਿੱਲੀ ਪੁਲੀਸ ਨੇ ਚਾਰ ਕੰਪਨੀਆਂ ਦੇ ਵਿਰੁੱਧ ਧੋਖਾਧੜੀ,ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਸੀ,ਮੁੱਖ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਕਿਹਾ ਕਿ ਭਾਵੇਂ ਕਿ ਉਨ੍ਹਾਂ ਦੀ ਸਰਕਾਰ ਅਕਾਲੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ‘ਚੰਦੇ’ ਵਜੋਂ ਦਿੱਤੀਆਂ ਸਮੱਸਿਆਵਾਂ ਦਾ ਹੱਲ ਕੱਢਣ ਵਿਚ ਰੁੱਝੀ ਹੋਈ ਹੈ ਪਰ ਕੋਵਿਡ-19 ਮਹਾਂਮਾਰੀ (Covid-19 Epidemic) ਦੇ ਮੱਦੇਨਜ਼ਰ ਇਹ ਪਾਰਟੀ ਸੂਬੇ ਵਿਚ ਅਮਨ-ਕਾਨੂੰਨ ਦੀਆਂ ਸਮੱਸਿਆਵਾਂ ਪੈਦਾ ਕਰਨ ਵਿਚ ਸਮਾਂ ਖਰਾਬ ਕਰ ਰਹੀ ਹੈ,ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ।

ਕਿ ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਵਿਵਾਦਪੂਰਨ ਅਤੇ ਲੋਕ ਵਿਰੋਧੀ ਫੈਸਲਿਆਂ ਉਤੇ ਕਿੰਤੂ ਨਾ ਕਰਨ ਰਾਹ ਚੁਣ ਕੇ ਆਪ ਵੀ ਇਨ੍ਹਾਂ ਨਾਲ ਪੂਰੀ ਤਰ੍ਹਾਂ ਲੁਪਤ ਹੋ ਕੇ ਉਲਟਾ ਸੂਬੇ ਦੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਦੋਵਾਂ ਪਾਰਟੀਆਂ ਨੂੰ ਬੀਤੇ 10 ਸਾਲਾਂ ਵਿਚ ਆਪੋ-ਆਪਣੇ ਸਿਆਸੀ ਫੰਡਾਂ ਦਾ ਐਲਾਨ ਕਰਨ ਦੀ ਚੁਣੌਤੀ ਦਿੱਤੀ ਤਾਂ ਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਦਾਅਵਿਆਂ ਅਤੇ ਜਵਾਬੀ-ਦਾਅਵਿਆਂ ਪਿਛਲੀ ਸਚਾਈ ਨੂੰ ਜਾਣ ਸਕਣ,ਉਨ੍ਹਾਂ ਕਿਹਾ, “ਸੱਚ ਸਾਹਮਣੇ ਆਉਣ ਦਿਓ ਅਤੇ ਇਸ ਦਾ ਫੈਸਲਾ ਲੋਕ ਕਰਨ ਕਿ ਝੂਠੇ ਦੋਸ਼ਾਂ ਅਤੇ ਤੁਹਮਤਾਂ ਲਾ ਕੇ ਉਨ੍ਹਾਂ ਨੂੰ ਧੋਖਾ ਕੌਣ ਦੇ ਰਿਹਾ ਹੈ।”

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *