Farm Loan Scheme ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ Farm Loan Scheme ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Chief Minister Capt Amarinder Singh announces debt waiver of Rs 590 crore under farm laborers and landless cultivators

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ

7

AZAD SOCH:-

Chandigarh,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ (Farm Workers And Landless Cultivators) ਲਈ ਖੇਤੀ ਕਰਜ਼ਾ ਸਕੀਮ (Farm Loan Scheme) ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ,ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ (Primary Cooperative Societies) ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ।

ਹੋਰ ਪੜ੍ਹੋ:–  ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਪ ਨੇਤਾ ਭਗਵੰਤ ਮਾਨ ਵੱਲੋਂ ਕੱਲ੍ਹ ਦਿੱਤੀ ਵਿਅੰਗ ਭਾਰੀ ਚੁਣੌਤੀ ਕਬੂਲ ਤੋਂ ਟਾਲਾ ਵੱਟ ਲਿਆ

ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ,ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ,ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ (Debt Relief Scheme) ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰ ਤੋਂ ਬਾਅਦ ਕੀਤਾ ਗਿਆ ਹੈ।

ਹੋਰ ਪੜ੍ਹੋ:– Power Crisis In Punjab: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਹੁਕਮਾਂ ਦੀ ਆਪ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਲੋਚਨਾ ਕੀਤੀ

ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ,ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ (Scheduled Castes) ਅਤੇ ਪੱਛੜੀਆਂ ਸ਼੍ਰੇਣੀਆਂ (Backward Categories) ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਐਸ.ਸੀ. ਕਾਰਪੋਰੇਸ਼ਨ (S.C. Corporation) ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ (S.C. Corporation) ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ,ਇਸ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜ਼ਰ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *