ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ Manisha Gulati ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ Manisha Gulati
BREAKING NEWS
Search

Live Clock Date

Your browser is not supported for the Live Clock Timer, please visit the Support Center for support.
Manisha Gulati, chairperson of the women's commission, also expressed deep sorrow over the death of Lovepreet's family

ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ,ਮੌਤ ’ਤੇ ਡੂੰਘਾ ਦੁੱਖ ਦਾ ਵੀ ਪ੍ਰਗਟਾਵਾ ਕੀਤਾ

3

AZAD SOCH:-

BARNALA,(AZAD SOCH NEWS):- ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Chairperson Manisha Gulati) ਨੇ ਮ੍ਰਿਤਕ ਲਵਪ੍ਰੀਤ ਦੀ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਲਵਪ੍ਰੀਤ ਦੀ ਮੌਤ ’ਤੇ ਡੂੰਘਾ ਦੁੱਖ ਦਾ ਵੀ ਪ੍ਰਗਟਾਵਾ ਕੀਤਾ,ਲਵਪ੍ਰੀਤ ਦੀ ਮਾਤਾ ਰੁਪਿੰਦਰ ਕੌਰ ਅਤੇ ਪਿਤਾ ਬਲਵਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਮਨੀਸ਼ਾ ਗੁਲਾਟੀ (Manisha Gulati) ਨੇ ਕਿਹਾ ਕਿ ਲਵਪ੍ਰੀਤ ਦਾ ਇੰਝ ਚਲੇ ਜਾਣਾ ਬਹੁਤ ਦੁਖਦਾਈ ਹੈ ਅਤੇ ਖਾਸ ਕਰ ਕੇ ਮਾਂ ਤੇ ਹੋਰ ਪਰਿਵਾਰਕ ਮੈਂਬਰਾਂ ਲਈ ਇਹ ਡੂੰਘਾ ਸਦਮਾ ਹੈ,ਇਸ ਮੌਕੇ ਉਨਾਂ ਲਵਪ੍ਰੀਤ ਦੀ ਭੈਣ ਨਾਲ ਵੀ ਗੱਲਬਾਤ ਕੀਤੀ ਅਤੇ ਨਿਆਂ ਦਾ ਭਰੋਸਾ ਦਿਵਾਇਆ,ਉਨ੍ਹਾਂ ਕਿਹਾ ਕਿ ਮੈਂ ਇਸ ਮੁੱਦੇ ਨੂੰ ਮੁੱਖ ਮੰਤਰੀ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੱਧਰ ਕੋਲ ਲੈ ਕੇ ਜਾਵਾਂਗੀ ਤਾਂ ਜੋ ਲਵਪ੍ਰੀਤ ਵਰਗੇ ਕਮਜ਼ੋਰ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਨਾ ਗੁਆਉਣ।

ਹੋਰ ਪੜ੍ਹੋ:ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ

Manisha Gulati, chairperson of the women's commission, also expressed deep sorrow over the death of Lovepreet's family
Manisha Gulati, chairperson of the women’s commission, also expressed deep sorrow over the death of Lovepreet’s family

ਬਰਨਾਲਾ ਦੇ ਪਿੰਡ ਧਨੌਲਾ (Dhanola) ਦੇ ਕੋਠੇ ਗੋਬਿੰਦਪੁਰਾ (Kothe Gobindpura) ਦੇ ਨੌਜਵਾਨ ਲਵਪ੍ਰੀਤ ਸਿੰਘ (Lovepreet Singh) ਦੀ ਕੁਝ ਦਿਨ ਪਹਿਲਾਂ ਹੀ ਮੌਤ ਹੋ ਗਈ ਸੀ,ਉਸ ਦੀ ਮੌਤ ਲਈ ਉਸਦੀ ਪਤਨੀ ਬੇਅੰਤ ਕੌਰ, ਜੋ ਕਿ ਕਨੇਡਾ (Canada) ਗਈ ਹੋਈ ਹੈ ਉਸ ਨੂੰ ਇਸਦਾ ਜ਼ਿੰਮੇਵਾਰ ਠਹਿਰਾਇਆ ਗਿਆ ਸੀ,ਪਰਿਵਾਰ ਵਲੋਂ ਕਿਹਾ ਗਿਆ ਸੀ ਕਿ ਬੇਅੰਤ ਕੌਰ ਨੇ ਕੈਨੇਡਾ ਜਾ ਕੇ ਲਵਪ੍ਰੀਤ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਅਤੇ ਧੋਖਾ ਕੀਤਾ, ਜਿਸ ਕਾਰਨ ਪਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ,ਉੱਚ ਦਰਜੇ ਦੇ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਵਿਸਥਾਰਤ ਜਾਂਚ ਕਰ ਰਹੇ ਹਨ ਅਤੇ ਇਸ ਕੇਸ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ,ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਲਵਪ੍ਰੀਤ ਦੇ ਕੇਸ ਬਾਰੇ ਕੈਨੇਡੀਅਨ ਪੁਲਿਸ (Canadian Police) ਨਾਲ ਵੀ ਸੰਪਰਕ ਵਿੱਚ ਹੈ ਅਤੇ ਕਿਹਾ ਕਿ ਕੇਸ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। 

ਹੋਰ ਪੜ੍ਹੋ:–  ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਪ ਨੇਤਾ ਭਗਵੰਤ ਮਾਨ ਵੱਲੋਂ ਕੱਲ੍ਹ ਦਿੱਤੀ ਵਿਅੰਗ ਭਾਰੀ ਚੁਣੌਤੀ ਕਬੂਲ ਤੋਂ ਟਾਲਾ ਵੱਟ ਲਿਆ

ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ,ਮੌਤ ’ਤੇ ਡੂੰਘਾ ਦੁੱਖ ਦਾ ਵੀ ਪ੍ਰਗਟਾਵਾ ਕੀਤਾ
ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ,ਮੌਤ ’ਤੇ ਡੂੰਘਾ ਦੁੱਖ ਦਾ ਵੀ ਪ੍ਰਗਟਾਵਾ ਕੀਤਾ

ਲਵਪ੍ਰੀਤ ਦੇ ਘਰ ਪਹੁੰਚੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਨੌਜਵਾਨਾਂ ਦਾ ਇਹੀ ਦੋਸ਼ ਹੈ ਕਿ ਉਨ੍ਹਾਂ ਨਾਲ ਉਹਨਾਂ ਦੀਆਂ ਘਰਵਾਲੀਆਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਅਤੇ ਖ਼ੁਦ ਵਿਦੇਸ਼ ਚਲੀਆਂ ਗਈਆਂ ਹਨ,ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਾ ਤਾਂ ਵਿਦੇਸ਼ ਲਿਜਾਇਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ ਹਨ,ਕੁਝ ਦਿਨ ਪਹਿਲਾਂ ਹੀ ਮਨੀਸ਼ਾ ਗੁਲਾਟੀ ਨੇ ਲਵਪ੍ਰੀਤ ਦੇ ਪਰਿਵਾਰ ਨਾਲ ਮਿਲਣ ਤੋਂ ਬਾਅਦ ਇਸ ਮਾਮਲੇ ‘ਚ ਪੂਰੀ ਕਾਰਵਾਈ ਕਰਨ ਨੂੰ ਕਿਹਾ ਸੀ,ਅੱਜ ਮਨੀਸ਼ਾ ਗੁਲਾਟੀ (Manisha Gulati) ਨਾਲ ਮੁਲਾਕਾਤ ਤੋਂ ਬਾਅਦ ਲਵਪ੍ਰੀਤ ਦੇ ਪਰਿਵਾਰ ਦੇ ਨਾਲ-ਨਾਲ ਹੋਰ ਪਹੁੰਚੇ ਨੌਜਵਾਨਾਂ ਨੂੰ ਵੀ ਇਨਸਾਫ਼ ਮਿਲਣ ਦੀ ਉਮੀਦ ਹੈ।

ਹੋਰ ਪੜ੍ਹੋ:– Power Crisis In Punjab: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਹੁਕਮਾਂ ਦੀ ਆਪ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਲੋਚਨਾ ਕੀਤੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *