Patiala police lathicharges unemployed ETT Tate pass teachers Patiala police lathicharges unemployed ETT Tate pass teachers

Live Clock Date

Your browser is not supported for the Live Clock Timer, please visit the Support Center for support.
Patiala police lathicharges unemployed ETT Tate pass teachers

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਪਟਿਆਲਾ ਪੁਲਿਸ ਲਾਠੀਚਾਰਜ ਕਰਨ ਦੇ ਨਾਲ ਖਿੱਚ-ਧੂਹ ਕੀਤੀ

4

AZAD SOCH:-

Patiala 14 July 2021,(AZAD SOCH NEWS):- ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ (Unemployed ETT Tate Pass Teachers) ’ਤੇ ਪਟਿਆਲਾ ਪੁਲਿਸ (Patiala Police) ਨੇ ਜ਼ਬਰਦਸਤ ਲਾਠੀਚਾਰਜ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਖਿੱਚ-ਧੂਹ ਕੀਤੀ,ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਅਣਸੁਣਿਆ ਕਰ ਰਹੀ ਹੈ,ਰੋਸ ਮਾਰਚ ਕਰਦੇ ਜਿਉਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦੇ ਪਿੱਛੇ ਬੈਰੀਕੇਡ (Barricading) ਕੋਲ ਪਹੁੰਚੇ ਤਾਂ ਵੱਡੀ ਗਿਣਤੀ ’ਚ ਤਾਇਨਾਤ ਪੁਲੀਸ ਵੱਲੋਂ ਬੇਰੁਜ਼ਗਾਰਾਂ ’ਤੇ ਲਾਠੀਚਾਰਜ ਕਰ ਦਿੱਤਾ ਤੇ ਉਨ੍ਹਾਂ ਨੂੰ ਧੂਹ ਲਿਆ।

ਇਸ ਦੌਰਾਨ ਸੰਘਰਸ਼ੀ ਕਾਰਕੁਨਾਂ ਨੇ ਬੈਰੀਕੇਡਿੰਗ ਤੋੜਕੇ (Breaking The Barricading) ਅੱਗੇ ਪੈਲੇਸ ਵੱਲ ਰੁਖ਼ ਕਰ ਦਿੱਤਾ,ਪਰ ਪੁਲੀਸ ਨੇ ਅਗਲੇ ਬੈਰੀਕੇਡ ’ਤੇ ਉਨ੍ਹਾਂ ਨੂੰ ਰੋਕ ਲਿਆ ਤੇ ਬੇਰੁਜ਼ਗਾਰ ਉਥੇ ਧਰਨਾ ਦੇ ਦਿੱਤਾ,ਪ੍ਰਦਰਸ਼ਨਕਾਰੀਆਂ ਦੁਆਲੇ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਹੈ,ਦੂਜੇ ਪਾਸੇ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਦਾ ਅੱਜ ਟਾਵਰ ਸੰਘਰਸ਼ 116ਵੇਂ ਦਿਨ ਵੀ ਜਾਰੀ ਹੈ,ਭਾਵੇਂ ਟਾਵਰ ਸੰਘਰਸ਼ੀ ਦੀ ਸਿਹਤ ਠੀਕ ਹੈ ਪਰ ਉਸ ਦਾ ਕਹਿਣਾ ਹੈ ਕਿ ਰੁਜ਼ਗਾਰ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ,ਮੋਤੀ ਮਹਿਲ ਦੇ ਘਿਰਾਓ ਲਈ ਜਾਣ ਤੋਂ ਪਹਿਲਾਂ ਪੰਜਾਬ ਭਰ ’ਚੋਂ ਪੁੱਜੇ ਬੇਰੁਜ਼ਗਾਰ ਅਧਿਆਪਕਾਂ ਨੇ ਟਾਵਰ ਸੰਘਰਸ਼ੀ ਦਾ ਹਾਲ ਚਾਲ ਵੀ ਜਾਣਿਆ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦਾ ਕਹਿਣਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ।

ਹੋਰ ਪੜ੍ਹੋ:–  ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਪ ਨੇਤਾ ਭਗਵੰਤ ਮਾਨ ਵੱਲੋਂ ਕੱਲ੍ਹ ਦਿੱਤੀ ਵਿਅੰਗ ਭਾਰੀ ਚੁਣੌਤੀ ਕਬੂਲ ਤੋਂ ਟਾਲਾ ਵੱਟ ਲਿਆ

ਜ਼ਿਕਰਯੋਗ ਹੈ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਜਿੱਥੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ (Education Minister Vijayinder Singla) ਦੇ ਸ਼ਹਿਰ ਸੰਗਰੂਰ ਵਿੱਚ ਡੀ.ਸੀ. ਦਫ਼ਤਰ (D.C. Office) ਦੇ ਬਾਹਰ ਲਗਾਤਾਰ ਛੇ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਅਤੇ ਦੂਜੇ ਪਾਸੇ 116 ਦਿਨਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਸ਼ਹਿਰ ਪਟਿਆਲਾ ਵਿਖੇ ਟਾਵਰ ਦੇ ਉੱਪਰ ਚੜ੍ਹੇ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ। 7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈੱਨਲ ਮੀਟਿੰਗ ਵਿੱਚ ਇਹ ਭਰੋਸਾ ਦਿੱਤਾ ਗਿਆ ਸੀ ਕਿ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ।

ਹੋਰ ਪੜ੍ਹੋ:–  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ

ਪਰ ਅੱਜ ਕੋਈ ਵੀ ਕੈਬਨਿਟ ਮੀਟਿੰਗ (Cabinet Meeting) ਨਹੀਂ ਹੋਈ ਜਿਸ ਦੇ ਰੋਸ਼ ਵੱਜੋਂ ਬੇਰੁਜ਼ਗਾਰ ਅਧਿਆਪਕ ਸਥਾਨਕ ਲੀਲਾ ਭਵਨ ਵਿਚ ਇਕੱਠੇ ਹੋਏ। ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੀਲਾ ਭਵਨ ਤੋਂ ਰੋਸ਼ ਮਾਰਚ ਸ਼ੁਰੂ ਕੀਤਾ ਗਿਆ,ਜਦੋਂ ਪਟਿਆਲਾ ਪ੍ਰਸ਼ਾਸਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਵਾਈਪੀਐਸ ਚੌਕ ਦੇ ਉਪਰ ਖੜ੍ਹਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਮੇਨ ਵਾਲੇ ਪਾਸੇ ਦੀ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ,ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ,ਜਦੋਂ ਬੇਰੁਜ਼ਗਾਰ ਅਧਿਆਪਕ ਮੋਤੀ ਮਹਿਲ ਵੱਲ ਵਧ ਰਹੇ ਸੀ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ।

ਹੋਰ ਪੜ੍ਹੋ:Power Crisis In Punjab: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਹੁਕਮਾਂ ਦੀ ਆਪ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਲੋਚਨਾ ਕੀਤੀ

ਪਹਿਲਾਂ ਬੈਰੀਗੇਟ ਬੇਰੋਜ਼ਗਾਰ ਅਧਿਆਪਕਾਂ ਨੇ ਉਖਾੜਦੇ ਹੋਏ ਜੋ ਦੂਜੇ ਬੈਰੀਗੇਟ ਤੇ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਉੱਪਰ ਲਾਠੀਚਾਰਜ ਕਰਕੇ ਤਸ਼ੱਦਦ ਢਾਹਿਆ ਗਿਆ,ਇਸ ਲਾਠੀਚਾਰ ਵਿੱਚ ਸੂਬਾ ਪ੍ਰਧਾਨ ਕੰਬੋਜ਼, ਸੰਦੀਪ ਸਾਮਾ, ਜੱਗਾ ਬੋਹਾ, ਪ੍ਰਗਟ ਬੋਹਾ, ਬਲਵਿੰਦਰ ਕਾਕਾ, ਅਮਨ ਸੱਗੂ, ਹਰਪ੍ਰੀਤ ਮਾਨਸਾ, ਪਿੰਕੀ ਕੌਰ, ਗੁਰਮੀਤ ਕੌਰ, ਸੁਰੇਸ਼ ਸੋਨੀ ਮਾਨਸਾ, ਬੱਗਾ ਖਡਾਲ, ਗੁਰਮੀਤ ਕੌਰ ਫ਼ਿਰੋਜ਼ਪੁਰ, ਸਰਬਜੀਤ ਕੌਰ ਫ਼ਿਰੋਜ਼ਪੁਰ, ਹਰਪ੍ਰੀਤ ਕੌਰ ਮਾਨਸਾ, ਬੇਅੰਤ ਕੌਰ ਡੇਲੂਆਣਾ, ਸ਼ਿਵਾਲੀ ਸੰਗਰੂਰ, ਕਰਮਜੀਤ ਕੌਰ ਆਦਿ ਬੇਰੁਜ਼ਗਾਰਾਂ ਦੇ ਸੱਟਾਂ ਲੱਗੀਆਂ,ਪਟਿਆਲਾ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ (Unemployed ETT Tate Pass Teachers) ਜਥੇਬੰਦੀ ਦੀ 20 ਜੁਲਾਈ ਨੂੰ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈੱਨਲ ਮੀਟਿੰਗ (Panel Meeting) ਤੈਅ ਕਰਵਾਉਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕ ਸ਼ਾਂਤ ਹੋਏ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *