Punjab Vigilance Bureau ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 9 Punjab Vigilance Bureau ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 9
BREAKING NEWS
Search

Live Clock Date

Your browser is not supported for the Live Clock Timer, please visit the Support Center for support.
Vigilance arrests 9 employees, 1 private for bribery in June

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 9 ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ

3

AZAD SOCH:-

Chandigarh, 14 July 2021,(AZAD SOCH NEWS):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਜੂਨ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ (Bribery) ਦੇ 8 ਮਾਮਲਿਆਂ ਵਿੱਚ 9 ਸਰਕਾਰੀ ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ ਦੇ 3 ਮੁਲਾਜ਼ਮ ਅਤੇ ਮਾਲ ਵਿਭਾਗ ਦੇ 2 ਕਰਮਚਾਰੀ ਸ਼ਾਮਲ ਹਨ।

ਹੋਰ ਪੜ੍ਹੋ:–   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ (Chief Director-cum-DGP Vigilance Bureau Punjab) ਸ੍ਰੀ ਬੀ.ਕੇ. ਉੱਪਲ (Mr. B.K. Uppal) ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।

ਹੋਰ ਪੜ੍ਹੋ:–  ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਪ ਨੇਤਾ ਭਗਵੰਤ ਮਾਨ ਵੱਲੋਂ ਕੱਲ੍ਹ ਦਿੱਤੀ ਵਿਅੰਗ ਭਾਰੀ ਚੁਣੌਤੀ ਕਬੂਲ ਤੋਂ ਟਾਲਾ ਵੱਟ ਲਿਆ

ਉਨ੍ਹਾਂ ਦੱਸਿਆ ਕਿ ਬਿਊਰੋ (Bureau) ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ (Vigilance) ਵੱਲੋਂ ਦਰਜ 12 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ,ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ,ਇਸ ਤੋਂ ਇਲਾਵਾ ਇਸੇ ਅਰਸੇ ਦੌਰਾਨ ਕੀਤੀਆਂ ਵਿਜੀਲੈਂਸ ਪੜਤਾਲਾਂ ਦੇ ਆਧਾਰ `ਤੇ 4 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *