Monsoon season ਦੇ ਪਹਿਲੇ ਹੀ ਦਿਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ Monsoon season ਦੇ ਪਹਿਲੇ ਹੀ ਦਿਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
monsoon season the black farming laws MP Bhagwant Mann

Monsoon Season ਦੇ ਪਹਿਲੇ ਹੀ ਦਿਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ‘ਕੰਮ ਰੋਕੂ ਮਤਾ’ ਪੇਸ਼ ਕੀਤਾ-ਸੰਸਦ ਮੈਂਬਰ ਭਗਵੰਤ ਮਾਨ

5

AZAD SOCH:-

Delhi / Chandigarh,(AZAD SOCH NEWS):- ਕਾਲੇ ਖੇਤੀ ਕਾਨੂੰਨਾਂ (Black Farming Laws) ਵਿਰੁੱਧ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ (Aam Aadmi Party (AAP) Punjab) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ (Monsoon Session of Parliament) ਦੇ ਪਹਿਲੇ ਹੀ ਦਿਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ‘ਕੰਮ ਰੋਕੂ ਮਤਾ’ ਪੇਸ਼ ਕੀਤਾ,ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਮੌਨਸੂਨ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਹੋਰਨਾਂ ਸੂਚੀਬੱਧ ਕੰਮਾਂ ਤੋਂ ਅਲੱਗ ਰੱਖਿਆ ਜਾਵੇ ਅਤੇ ਖੇਤੀ ਕਾਨੂੰਨਾਂ ਨਾਲ ਸੰਬੰਧਤ ਮੁੱਦੇ ਉਤੇ ਹੀ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਜਾਵੇ ਕਿਉਂਕਿ ਇਹ ਬਹੁਤ ਮਹੱਤਵਪੂਰਨ ਤੇ ਸੰਵੇਦਨਸ਼ੀਲ ਮੁੱਦਾ ਹੈ।

ਪੰਜਾਬ ਕਾਂਗਰਸ ਵਿਚ ਨਵਾਂ ਮੋੜ! ਹੁਣ ਅਮਰਿੰਦਰ ਸਿੰਘ ਨੇ ਸੰਸਦ ਮੈਂਬਰਾਂ-ਵਿਧਾਇਕਾਂ ਦੀ ਮੀਟਿੰਗ ਸੱਦੀ,ਨਵਜੋਤ ਸਿੰਘ ਸਿੱਧੂ ਨੂੰ ਕੋਈ ਸੱਦਾ ਨਹੀਂ

ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ (Peasant Struggle) ਦੌਰਾਨ ਮੌਸਮਾਂ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੇ ਕਿਸਾਨ, ਔਰਤਾਂ, ਬਜੁਰਗ ਅਤੇ ਬੱਚੇ ਆਪਣੇ ਪਰਿਵਾਰਾਂ ਨਾਲ ਪਿੱਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਤਿੰਨੋਂ ਕਾਲੇ ਖੇਤੀ ਕਾਨੂੰਨ (Black Farming Law) ਰੱਦ ਕਰਨ ਦੀ ਮੰਗ ਕਰ ਰਹੇ ਹਨ,ਕੰਮ ਰੋਕੂ ਮਤੇ ਬਾਰੇ ਦਲ਼ੀਲ ਦਿੰਦਿਆਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਪਹਿਲ ਦੇ ਆਧਾਰ ‘ਤੇ ਸਿਰਫ਼ ਕਾਲ਼ੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ,ਭਗਵੰਤ ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ (Black Farming Law) ਲਾਗੂ ਕਰਨ ਵਿਰੁੱਧ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਅੰਨਦਾਤਾ ਸ਼ਹੀਦ ਹੋ ਚੁੱਕੇ ਹਨ,ਇਸ ਲਈ ਜ਼ਰੂਰੀ ਹੈ ਕਿ ਇਨਾਂ ਕਾਨੂੰਨਾਂ ਨੂੰ ਪਹਿਲ ਦੇ ਆਧਾਰ ‘ਤੇ ਰੱਦ ਕੀਤਾ ਜਾਵੇ ਤਾਂ ਜੋ ਕਿਸਾਨ ਅਤੇ ਉਨਾਂ ਦੇ ਪਰਿਵਾਰ ਖੁਸ਼ੀ ਖੁਸ਼ੀ ਆਪੋ ਆਪਣੇ ਘਰਾਂ ਨੂੰ ਵਾਪਸ ਜਾਣ।

Congress, Akali Dal और अन्य दलों के सदस्यों ने लोकसभा में अविश्वास प्रस्ताव पेश किया

ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਵਾਰ ਵਾਰ ਗਰਮ ਖ਼ਿਆਲੀ, ਖ਼ਾਲਿਸਤਾਨੀ (Khalistani) ਅਤੇ ਅੱਤਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਅਤਿ ਨਿੰਦਣਯੋਗ ਹੈ,ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਹ ਅਤੇ ਉਨਾਂ ਦੀ ਸਮੁੱਚੀ ਆਮ ਆਦਮੀ ਪਾਰਟੀ (Aam Aadmi Party) ਸੰਸਦ ਦੇ ਅੰਦਰ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇੇ ਹੋਏ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ,ਉਨਾਂ ਕਿਹਾ ਕਿ ਜੇਕਰ ਲੋਕ ਸਭਾ ਦੇ ਸਪੀਕਰ ਨੇ ਕੰਮ ਰੋਕੂ ਮਤੇ ਨੂੰ ਮੰਨਜ਼ੂਰੀ ਨਾ ਦਿੱਤੀ ਤਾਂ ਉਹ ਮੰਗਲਵਾਰ ਨੂੰ ਫਿਰ ਤੋਂ ਕੰਮ ਰੋਕੂ ਮਤਾ ਪੇਸ਼ ਕਰਨਗੇ,ਸੰਸਦ ਮੈਂਬਰ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (Aam Aadmi Party) ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜੀ ਸੀ, 

Punjab Weather Update: ਪੰਜਾਬ ਸਣੇ ਉੱਤਰੀ ਭਾਰਤ ‘ਚ ਭਾਰੀ ਮੀਂਹ ਦੀ ਸੰਭਾਵਨਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *