ਆਰ ਟੀ ਏ ਦਫ਼ਤਰ ਨੇੜੇ ਕਚਹਿਰੀ ਕੰਪਾਊਂਡ ਅਤੇ ਸੈਕਟਰ 82 ਟਰੈਕ ਵਿਖੇ ਕੰਮਾਂ ਆਰ ਟੀ ਏ ਦਫ਼ਤਰ ਨੇੜੇ ਕਚਹਿਰੀ ਕੰਪਾਊਂਡ ਅਤੇ ਸੈਕਟਰ 82 ਟਰੈਕ ਵਿਖੇ ਕੰਮਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਆਰ ਟੀ ਏ ਦਫ਼ਤਰ ਨੇੜੇ ਕਚਹਿਰੀ ਕੰਪਾਊਂਡ ਅਤੇ ਸੈਕਟਰ 82 ਟਰੈਕ ਵਿਖੇ ਕੰਮਾਂ ਲਈ ਲੋਕਾਂ ਤੋਂ ਪੈਸੇ ਲੈਣ ਵਾਲਿਆਂ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ

ਆਰ ਟੀ ਏ ਦਫ਼ਤਰ ਨੇੜੇ ਕਚਹਿਰੀ ਕੰਪਾਊਂਡ ਅਤੇ ਸੈਕਟਰ 82 ਟਰੈਕ ਵਿਖੇ ਕੰਮਾਂ ਲਈ ਲੋਕਾਂ ਤੋਂ ਪੈਸੇ ਲੈਣ ਵਾਲਿਆਂ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ

7

AZAD SOCH:-

ਕੰਮ ਕਰਵਾਉਣ ਲਈ ਪੈਸੇ ਲੈਣ ਵਾਲੇ 4 ਵਿਅਕਤੀ ਕੀਤੇ ਕਾਬੂ

S.A.S. Town, July 20,(AZAD SOCH NEWS):- ਆਰ.ਟੀ.ਏ. ਦਫ਼ਤਰ ਵਿਖੇ ਕੰਮਾਂ ਲਈ ਲੋਕਾਂ ਤੋਂ ਪੈਸੇ ਲੈਣ ਵਾਲਿਆਂ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕੰਜਾ ਕੱਸਦਿਆਂ ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਅਤੇ ਡੀ.ਐਸ.ਪੀ. ਅਮਨਪ੍ਰੀਤ ਸਿੰਘ ਸਾਈਬਰ ਕਰਾਇਮ ਸਮੇਤ ਟੀਮ ਬਣਾ ਆਰ ਟੀ ਏ ਦਫ਼ਤਰ ਨੇੜੇ ਕਚਹਿਰੀ ਕੰਪਾਊਂਡ ਅਤੇ ਸੈਕਟਰ 82 ਟਰੈਕ ਵਿਖੇਕੰਮ ਕਰਵਾਉਣ ਲਈ ਪੈਸੇ ਲੈਣ ਵਾਲੇ 04 ਵਿਅਕਤੀਆਂ ਤਰਨਜੀਤ ਸਿੰਘ , ਮਨੀਸ਼ ਕੁਮਾਰ , ਹਰਜਿੰਦਰ ਸਿੰਘ, ਯਸ਼ਪਾਲ ਸ਼ਰਮਾ ਨੂੰ 100 ਦੇ ਕਰੀਬ ਲਾਇਸੈਂਸ ਆਰ.ਸੀਜ਼ ਅਤੇ ਇਨ੍ਹਾਂ ਨਾਲ ਸਬੰਧਤ ਫਾਇਲਾਂ , ਮੋਬਾਇਲ ਅਤੇ ਲੈਪਟੌਪਜ਼ ਸਮੇਤ ਕਾਬੂ ਕੀਤਾ ਹੈ ਤੇ ਇਨ੍ਹਾਂ ਖਿਲਾਫ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨਾਂ ਨਾਲ ਧੱਕਾ ਕਰ ਰਹੇ ਹਨ,ਬਹੁਤ ਹੀ ਸ਼ਰਮ ਵਾਲੀ ਗੱਲ: ਸੁਖਬੀਰ ਸਿੰਘ ਬਾਦਲ

ਇਸ ਬਾਬਤ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਲੋਕ ਆਰ.ਟੀ.ਏ. ਦਫਤਰ ਅਤੇ ਸੈਕਟਰ 82 ਟਰੈਕ ਵਿਖੇ ਕੰਮ ਕਰਵਾਉਣ ਬਦਲੇ ਲੋਕਾਂ ਤੋਂ ਪੈਸੇ ਲੈਂਦੇ ਹਨ ਤੇ ਲੋਕਾਂ ਨੂੰ ਖੱਜਲ ਖੁਆਰ ਕਰਦੇ ਹਨ,ਇਸੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਵੱਲੋਂ ਮਿਲੇ ਦਿਸ਼ਾਂ ਨਿਰਦੇਸ਼ ਮੁਤਾਬਿਕ ਟੀਮ ਬਣਾ ਕੇ ਆਰ.ਟੀ.ਏ ਦਫ਼ਤਰ ਨੇੜੇ ਕਚਿਹਰੀ ਕੰਪਾਊਂਡ ਅਤੇ ਸੈਕਟਰ 82 ਟਰੈਕ ਨੇੜੇ ਰੇਡ ਕਰ ਕੇ 04 ਵਿਅਕਤੀਆ ਨੂੰ ਕਾਬੂ ਕੀਤਾ ਗਿਆ,ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਸੇਵਾ ਮਾਹੌਲ ਦੇਣ ਲਈ ਵਚਨਬੱਧ ਹੈ।

Punjab School Reopen: ਵਿਦਿਆਰਥੀਆਂ ਲਈ ਵੱਡੀ ਖ਼ਬਰ ! CM ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 10ਵੀਂ, 11ਵੀਂ, 12ਵੀਂ ਜਮਾਤ ਲਈ ਸਕੂਲ ਖੋਲ੍ਹਣ ਦੇ ਹੁਕਮ

ਤੇ ਜੇ ਕੋਈ ਸਰਕਾਰੀ ਮੁਲਾਜ਼ਮ ਕੰਮ ਬਦਲੇ ਰਿਸ਼ਵਤ ਜਾਂ ਕੋਈ ਪ੍ਰਾਈਵੇਟ ਵਿਅਕਤੀ ਕੰਮ ਕਰਵਾਉਣ ਬਦਲੇ ਪੈਸੇ ਲੈਂਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ,ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਕੋਲ ਜਿਸ ਕੰਮ ਨਾਲ ਸਬੰਧਤ ਲਾਇਸੈਂਸ ਹੋਵੇ ਉਹ ਵਿਅਕਤੀ ਉਹੀ ਕੰਮ ਕਰਨ,ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸੇਵਾਵਾਂ ਲੋਕਾਂ ਦਾ ਹੱਕ ਹਨ, ਜੇ ਕੋਈ ਵੀ ਸਰਕਾਰੀ ਮੁਲਾਜ਼ਮ ਜਾਂ ਕੋਈ ਹੋਰ ਵਿਅਕਤੀ ਕੰਮ ਬਦਲੇ ਪੈਸੇ ਲੈਂਦਾ ਹੈ ਤਾਂ ਇਸ ਸਬੰਧੀ ਸ਼ਿਕਾਇਤ ਫੌਰੀ ਤੌਰ ਉਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕੀਤੀ ਜਾਵੇ,ਮਾਮਲੇ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ,ਇਸ ਮੌਕੇ ਨਾਇਬ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ ਸਮੇਤ ਐਸ.ਡੀ.ਐਮ. ਦਫਤਰ ਦੀ ਟੀਮ ਮੌਜ਼ੂਦ ਸੀ।

शिरोमणि अकाली दल ने आज दूसरे दिन भी कृषि कानूनों के खिलाफ संसद के बाहर धरना दिया




Leave a Reply

Your email address will not be published. Required fields are marked *