ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨਾਂ ਨਾਲ ਧੱਕਾ ਕਰ ਰਹੇ ਹਨ,ਬਹੁਤ ਹੀ ਸ਼ਰਮ ਵਾਲੀ ਗੱਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨਾਂ ਨਾਲ ਧੱਕਾ ਕਰ ਰਹੇ ਹਨ,ਬਹੁਤ ਹੀ ਸ਼ਰਮ ਵਾਲੀ ਗੱਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Prime Minister Narendra Modi is pushing farmers, very shameful: Sukhbir Singh Badal

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨਾਂ ਨਾਲ ਧੱਕਾ ਕਰ ਰਹੇ ਹਨ,ਬਹੁਤ ਹੀ ਸ਼ਰਮ ਵਾਲੀ ਗੱਲ: ਸੁਖਬੀਰ ਸਿੰਘ ਬਾਦਲ

4

AZAD SOCH:-

Chandigarh,(AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦੇਸ਼ ਦੇ ਕਿਸਾਨਾਂ ਨਾਲ ਦੇਸ਼ ਦਾ ਪ੍ਰਧਾਨ ਮੰਤਰੀ ਹੀ ਅਨਿਆਂ ਕਰ ਰਿਹਾ ਹੈ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹਊਮੈ ਤਿਆਗ ਕੇ ਅੰਨਦਾਤਾ ਪ੍ਰਤੀ ਅੜਬ ਰਵੱਈਆ ਨਹੀਂ ਅਪਣਾਉਣਾ ਚਾਹੀਦਾ,ਇਥੇ ਸਪੀਕਰ ਵੱਲੋਂ ਸਦਨ ਮੁਲਤਵੀ ਕਰਨ ਲਈ ਮਜਬੂਰ ਹੋਣ ਤੋਂ ਬਾਅਦ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਉਹਨਾਂ ਦਾ ਨਿਪਟਾਰਾ ਕਰਨ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਦੀ ਬਣਦੀ ਹੈ,ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਨੂੰ ਉਹਨਾਂ ਦੀਆਂ ਤਕਲੀਫਾਂ ਦੀ ਪਰਵਾਹ ਨਹੀਂ ਹੈ।

ਅਜਿਹਾ ਰਵੱਈਆ ਸਿਹਤਮੰਦ ਲੋਕਤੰਤਰ ਲਈ ਚੰਗਾ ਨਹੀਂ ਹੈ।‘ਸ਼ਰਮ ਕਰੋ, ਦੇਸ਼ ਕੇ ਅੰਨਦਾਤਾ ਕਾ ਅਪਮਾਨ ਬੰਦ ਕਰੋ’ ਵਰਗੇ ਨਾਅਰਿਆਂ ਵਾਲੀਆਂ ਤਖਤੀਆਂ ਚੁੱਕ ਕੇ ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਤੇ ਬਸਪਾ ਦੇ ਸੰਸਦ ਮੈਂਬਰਾਂ, ਜਿਹਨਾਂ ਵਿਚ ਬਸਪਾ ਦੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਸਨ, ਨੇ ਕਿਹਾ ਕਿ ਐਨ ਡੀ ਏ ਸਰਕਾਰ ਨੇ ਆਪਣੇ ਭਾਰੀ ਬਹੁਮਤ ਦੀ ਦੁਰਵਰਤੋਂ ਕਰ ਕੇ ਤਿੰਨ ਖੇਤੀ ਕਾਨੂੰਨ ਰੱਦ (Three Agricultural Laws Repealed) ਕਰਨ ਦੀ ਮੰਗ ਕਰਦਾ ਕੰਮ ਰੋਕੂ ਮਤਾ ਪੇਸ਼ ਕਰਨ ਦੀ ਮਨਾਹੀ ਕਰ ਦਿੱਤੀ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਨੇ ਕਿਹਾ ਕਿ ਇਸੇ ਕਾਰਨ ਪਾਰਟੀ ਨੇ ਕੋਰੋਨਾ ਮਹਾਮਾਰੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ।

ALSO READ:- शिरोमणि अकाली दल ने आज दूसरे दिन भी कृषि कानूनों के खिलाफ संसद के बाहर धरना दिया

ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਵੀ ਉਹ ਤਖਤੀਆਂ ਵਿਖਾਈਆਂ ਜਿਹਨਾਂ ’ਤੇ ਲਿਖਿਆ ਹੋਇਆ ਸੀ ਕਿ ਸਖ਼ਤ ਮਿਹਨਤ ਦੀ ਸ਼ਲਾਘਾ ਹੋਣੀ ,ਚਾਹੀਦੀ ਹੈ ਪਰ ਸਰਕਾਰ ਇਹਨਾਂ ਨੂੰ ਜ਼ਲੀਲ ਕਰ ਰਹੀ ਹੈ,ਉਹਨਾਂ ਦੇ ਨਾਲ ਸੀਨੀਅਰ ਐਮਪੀ ਬਲਵਿੰਦਰ ਸਿੰਘ ਭੂੰਦੜ (MP Balwinder Singh Bhunder) ਤੇ ਨਰੇਸ਼ ਗੁਜਰਾਲ ਵੀ ਸਨ, ਜਿਹਨਾਂ ਸਭ ਨੇ ਮੰਗ ਕੀਤੀ ਕਿ ਤਿੰਨੋਂ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ,ਇਸ ਮੌਕੇ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਇਕੱਲੀ ਅਜਿਹੀ ਪਾਰਟੀ ਹੈ ਜਿਸਨੇ ਸੰਸਦ ਦੇ ਅੰਦਰ ਤੇ ਬਾਹਰ ਦੋਵੇਂ ਥਾਈਂ ਤਿੰਨ ਖੇਤੀ ਕਾਨੂੰਨਾਂ (Three Agricultural Laws) ਦਾ ਜ਼ੋਰਦਾਰ ਵਿਰੋਧ ਕੀਤਾ ਹੈ,ਉਹਨਾਂ ਕਿਹਾ ਕਿ ਕੱਲ੍ਹ ਵੀ ਕਾਂਗਰਸ ਪਾਰਟੀ ਨੇ ਹੋਰ ਸਾਰੇ ਮੁੱਦੇ ਤਾਂ ਉਭਾਰੇ ਪਰ ਕਿਸਾਨਾਂ ਦਾ ਮੁੱਦਾ ਨਹੀਂ ਉਭਾਰਿਆ ਤੇ ਸਪਸ਼ਟ ਕਰ ਦਿੱਤਾ ਕਿ ਐਨ ਡੀ ਏ ਸਰਕਾਰ (NDA Government) ਵੀ ਅੰਨਦਾਤਾ ਦਾ ਅਪਮਾਨ ਕਰਨਾ ਚਾਹੁੰਦੀ ਹੈ।

ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਮੁੱਦੇ ਚੁੱਕਦਾ ਰਹੇਗਾ,ਉਹਨਾਂ ਕਿਹਾ ਕਿ ਅਸੀਂ ਕੱਲ੍ਹ ਵੀ ਤੇ ਅੱਜ ਵੀ ਕੰਮ ਰੋਕੂ ਮਤਾ ਪੇਸ਼ ਕੀਤਾ ਸੀ ਤੇ ਅਸੀਂ ਇਸ ਸੰਵੇਦਨਸ਼ੀਲ ਮੁੱਦੇ ਨੁੰ ਚੁੱਕਣ ਲਈ ਹੋਰ ਤਰੀਕਿਆਂ  ਦੀ ਵੀ ਵਰਤੋਂ ਕਰਾਂਗੇ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ਼ ਸੁਣੀ ਜਾ ਸਕੇ,ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਬਸਪਾ (BSP) ਦੇ ਐਮ ਪੀਜ਼ (MPs) ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਐਨ ਡੀ ਏ ਸਰਕਾਰ ਕਿਸਾਨਾਂ ਦੀਆਂ ਸ਼ਹਾਦਤਾਂ  ਨੂੰ ਮੰਨਣ ਤੋਂ ਇਨਕਾਰੀ ਹੈ ਤੇ ਇਸਨੇ ਸੰਘਰਸ਼ ਦੌਰਾਨ ਸ਼ਹੀਦ ਹੋਏ 500 ਤੋਂ ਜ਼ਿਆਦਾ ਕਿਸਾਨਾਂ ਦੇ ਪਰਿਵਾਰਾਂ ਨੁੰ ਮੁਆਵਜ਼ਾ ਦੇਣ ਤੋਂ ਵੀ ਨਾਂਹ ਕਰ ਦਿੱਤੀ ਹੈ,ਉਹਨਾਂ ਕਿਹਾ ਕਿ ਖੇਤੀਬਾੜੀ ਕਾਨੂੰਨ (Agricultural Law) ਸਾਡੇ ਸੰਵਿਧਾਨ ਨਿਰਮਾਤਿਆਂ ਦੀ ਸੰਘੀ ਭਾਰਤ ਦੀ ਸੋਚ ਤੇ ਭਾਵਨਾ ਦੇ ਵੀ ਬਿਲਕੁਲ ਉਲਟ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *