ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ Mycorrhizal mycosis ਪੀੜਤਾਂ ਨੂੰ ਵੀ ਦਿੱਤੇ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ Mycorrhizal mycosis ਪੀੜਤਾਂ ਨੂੰ ਵੀ ਦਿੱਤੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
SCHEMES TO MYCORMICOSIS VICTIMS CHIEF MINISTER CAPTAIN AMARINDAR SINGH

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ ਮਿਊਕੋਰਮਾਈਕੋਸਿਸ ਪੀੜਤਾਂ ਨੂੰ ਵੀ ਦਿੱਤੇ ਜਾਣਗੇ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

5

AZAD SOCH:-

Chandigarh,(AZAD SOCH NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt Amarinder Singh) ਨੇ ਮੰਗਲਵਾਰ ਨੂੰ ਦਿਵਿਆਂਗ ਵਿਅਕਤੀਆਂ ਲਈ ਮੌਜੂਦਾ ਸਕੀਮਾਂ ਦਾ ਦਾਇਰਾ ਵਧਾਉਂਦੇ ਹੋਏ ਇਨਾਂ ਦੇ ਲਾਭ ਉਨਾਂ ਵਿਅਕਤੀਆਂ ਨੂੰ ਵੀ ਦੇਣ ਦਾ ਐਲਾਨ ਕੀਤਾ ਜੋਕਿ ਮਿਊਕੋਰਮਾਈਕੋਸਿਸ (Mycorrhizal Mycosis) ਕਾਰਨ ਦਿਵਿਆਂਗ (ਸਰੀਰਕ ਤੌਰ ’ਤੇ ਪੀੜਤ) ਹੋ ਗਏ ਹਨ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਵਰਚੁਅਲ ਕਾਨਫਰੰਸ (Virtual Conference) ਰਾਹੀਂ ਸੂਬੇ ਵਿੱਚ ਕੋਵਿਡ-19 (COVID-19) ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕੀਤਾ।

ਪੜ੍ਹੋ ਹੋਰ ਖ਼ਬਰਾਂ:- Punjab School Reopen: ਵਿਦਿਆਰਥੀਆਂ ਲਈ ਵੱਡੀ ਖ਼ਬਰ ! CM ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 10ਵੀਂ, 11ਵੀਂ, 12ਵੀਂ ਜਮਾਤ ਲਈ ਸਕੂਲ ਖੋਲ੍ਹਣ ਦੇ ਹੁਕਮ

ਉਨਾਂ ਕਿਹਾ ਕਿ ਉਪਰੋਕਤ ਲਾਭ, ਦਿਵਿਆਂਗ ਹੋ ਜਾਣ ਦੇ ਸਰੂਪ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਦਾਨ ਕੀਤੇ ਜਾਣਗੇ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਡੀਕਲ ਸਿੱਖਿਆ ਵਿਭਾਗ (Department of Medical Education) ਨੂੰ ਨਿਰਦੇਸ਼ ਦਿੱਤੇ ਕਿ ਮਿਊਕੋਰਮਾਈਕੋਸਿਸ (Mycorrhizal Mycosis) ਦੇ ਠੀਕ ਹੋਏ ਮਾਮਲਿਆਂ ਦੀ ਮੁਫ਼ਤ ਜਾਂਚ ਲਈ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਪੋਸਟ ਕੋਵਿਡ-19 ਕੇਅਰ ਸੈਂਟਰ (Covid-19 Care Center) ਸਥਾਪਤ ਕੀਤੇ ਜਾਣ।

ਪੜ੍ਹੋ ਹੋਰ ਖ਼ਬਰਾਂ:-  ਕੈਨੇਡੀਅਨ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਲੱਗੀ ਰੋਕ 21 ਅਗਸਤ ਤੱਕ ਵਧਾਈ,ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਲੈਕੇ ਲਿਆਂ ਵੱਡਾ ਫੈਸਲਾ

ਹਾਲਾਂਕਿ ਮਿਊਕੋਰਮਾਈਕੋਸਿਸ (Mycorrhizal Mycosis) ਦੇ ਮਾਮਲਿਆਂ ਵਿੱਚ ਕਮੀ ਆਈ ਹੈ ਅਤੇ ਬੀਤੇ ਹਫ਼ਤੇ ਪ੍ਰਤੀਦਿਨ ਸਿਰਫ਼ 3-4 ਮਾਮਲੇ ਹੀ ਸਾਹਮਣੇ ਆਏ ਹਨ, ਪਰ ਫਿਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਥਿਤੀ ਦੀ ਨਿਗਰਾਨੀ ਕੀਤੀ ਜਾਵੇ ਅਤੇ ਕੋਵਿਡ-19 (COVID-19) ਤੋਂ ਠੀਕ ਹੋ ਰਹੇ ਮਰੀਜਾਂ ’ਤੇ ਨਜ਼ਰ ਰੱਖੀ ਜਾਵੇ,ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਮੌਕੇ ਜਾਣਕਾਰੀ ਦਿੱਤੀ ਕਿ ਐਮਫੋਟੈਰੀਸਿਨ ਬੀ (Amphotericin B) ਦੇ ਟੀਕੇ ਨਾਲ ਥਰੈਪੀ ਤੋਂ ਬਾਅਦ 3-6 ਮਹੀਨਿਆਂ ਲਈ ਪੋਸਾਕੋਨਾਜ਼ੋਲ (Posaconazole) ਦੀ ਗੋਲੀ ਲੈਣਾ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

ਪੜ੍ਹੋ ਹੋਰ ਖ਼ਬਰਾਂ:- 

ਪੰਜਾਬ ਕਾਂਗਰਸ ਵਿਚ ਨਵਾਂ ਮੋੜ! ਹੁਣ ਅਮਰਿੰਦਰ ਸਿੰਘ ਨੇ ਸੰਸਦ ਮੈਂਬਰਾਂ-ਵਿਧਾਇਕਾਂ ਦੀ ਮੀਟਿੰਗ ਸੱਦੀ,ਨਵਜੋਤ ਸਿੰਘ ਸਿੱਧੂ ਨੂੰ ਕੋਈ ਸੱਦਾ ਨਹੀਂ

Social Media ‘ਤੇ Manisha Gulati ਖ਼ਿਲਾਫ ਅਪਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *