ਖੇਤੀਬਾੜੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਪਾਰਟੀ,ਜਿਸ ਨੇ ਸੰਸਦ ਦੇ ਅੰਦਰ ਤੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਪਾਰਟੀ,ਜਿਸ ਨੇ ਸੰਸਦ ਦੇ ਅੰਦਰ ਤੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Shiromani Akali Dal is the only party against the agricultural laws

ਖੇਤੀਬਾੜੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਪਾਰਟੀ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨਾਂ ਦੇ ਹੱਕ ‘ਚ ਬੁਲੰਦ ਕੀਤੀ ਆਵਾਜ਼

3

AZAD SOCH:-

New Delhi,(AZAD SOCH NEWS):- ਪਿਛਲੇ 2 ਦਿਨਾਂ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ,ਇਸ ਦੌਰਾਨ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਵੱਖ -ਵੱਖ ਮੁੱਦੇ ਸੰਸਦ ਅੰਦਰ ਉਠਾਏ ਜਾ ਰਹੇ ਹਨ,ਓਥੇ ਹੀ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ,ਜਿਸ ਨੇ ਪਹਿਲਕਦਮੀ ਕਰਦਿਆਂ ਲਗਤਾਰ ਦੋ ਦਿਨ ਸੰਸਦ ਦੇ ਅੰਦਰ ਤੇ ਬਾਹਰ ਖੇਤੀਬਾੜੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਹੈ,ਸੁਖਬੀਰ ਸਿੰਘ ਬਾਦਲ ਨੇ ਨਰੇਂਦਰ ਤੋਮਰ ਨੂੰ ਵੀ ਉਹ ਤਖਤੀਆਂ ਵਿਖਾਈਆਂ,ਜਿਹਨਾਂ ’ਤੇ ਲਿਖਿਆ ਹੋਇਆ ਸੀ ਕਿ ਸਖ਼ਤ ਮਿਹਨਤ ਦੀ ਸ਼ਲਾਘਾ ਹੋਣੀ ਚਾਹੀਦੀ ਹੈ ਪਰ ਸਰਕਾਰ ਇਹਨਾਂ ਨੂੰ ਜ਼ਲੀਲ ਕਰ ਰਹੀ ਹੈ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਮਿਸ਼ਰਾ ਤੇ ਬਸਪਾ ਦੇ ਹੋਰ ਐਮ.ਪੀਜ਼ ਦੇ ਨਾਲ ਰਲ ਕੇ ਸੰਸਦ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ ਹੈ।

ਹਾਲਾਂਕਿ ਆਪ ਦੇ ਇੱਕ ਐਮ.ਪੀ ਭਗਵੰਤ ਮਾਨ ਤੇ ਕਾਂਗਰਸ ਦੇ 2-3 ਐਮ.ਪੀਜ਼ ਵੱਲੋਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਪਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਭ ਤੋਂ ਵੱਧ ਐਮ.ਪੀਜ਼ ਸਨ ,ਜਿਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ,ਹਾਲ ਦੀ ਘੜੀ ਇਸ ਨਾਲੋਂ ਵੱਧ ਕੇ ਹੋਰ ਕੁਝ ਵੀ ਜ਼ਰੂਰੀ ਨਹੀਂ ਹੈ,ਸੁਖਬੀਰ ਸਿੰਘ ਬਾਦਲ ,ਬਠਿੰਡਾ ਤੋਂ ਅਕਾਲੀ ਦਲ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਰਲ ਕੇ ਲੋਕ ਸਭਾ ਦੇ ਸਪੀਕਰ ਨੂੰ ਲਿਖੇ ਇਕ ਪੱਤਰ ਰਾਹੀਂ ਕੰਮ ਰੋਕੂ ਮਤਾ ਪੇਸ਼ ਕੀਤਾ ਪਰ ਇਹ ਕੰਮ ਰੋਕੂ ਮਤਾ ਰੱਦ ਕਰ ਦਿੱਤਾ ਗਿਆ,ਇਹ ਵੀ ਮੰਗ ਕੀਤੀ ਕਿ ਸਦਨ ਦੀ ਕਾਰਵਾਈ ਦੀ ਸ਼ੁਰੂਆਤ ਵੇਲੇ ਵਿਛੜੀਆਂ ਰੂਹਾਂ ਨੁੰ ਸ਼ਰਧਾਂਜਲੀ ਭੇਂਟ ਕਰਨ ਵੇਲੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਨਾਂ ਵੀ ਇਸ ਵਿਚ ਸ਼ਾਮਲ ਕੀਤੇ ਜਾਣ ਅਤੇ ਉਹਨਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣ ਪਰ ਕੇਂਦਰ ਸਰਕਾਰ ਨੇ ਕੋਰੀ ਨਾਂਹ ਕਰ ਦਿੱਤੀ ਸੀ,ਕਿਸਾਨ ਤਕਰੀਬਨ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਹਨ।

ALSO READ:- ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਅਹਿਮ ਫੈਸਲੇ

ਹੁਣ ਤੱਕ 500 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ,ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਇਕਲੌਤੀ ਅਜਿਹੀ ਪਾਰਟੀ ਹੈ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨ ਜਥੇਬੰਦੀਆਂ ਦੇ ਹੱਕ ‘ਚ ਅਵਾਜ਼ ਬੁਲੰਦ ਕੀਤੀ,ਕਦੇ ਵੀ ਕਿਸਾਨ ਹਿੱਤਾਂ ਲਈ ਸਮਝੌਤਾ ਨਹੀਂ ਹੋਣ ਦਿੱਤਾ,ਕੱਲ੍ਹ ਵੀ ਕਾਂਗਰਸ ਪਾਰਟੀ ਤੇ ਆਪ ਨੇ ਹੋਰ ਸਾਰੇ ਮੁੱਦੇ ਤਾਂ ਉਭਾਰੇ ਪਰ ਕਿਸਾਨਾਂ ਦਾ ਮੁੱਦਾ ਨਹੀਂ ਉਭਾਰਿਆ,ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ,ਅਕਾਲੀ ਦਲ ਤੇ ਬਸਪਾ ਗਠਜੋੜ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖੇਗਾ ,ਜਦੋਂ ਤੱਕ ਕਿਸਾਨਾਂਦੀਆਂ ਮੰਗਾਂ ਬਾਰੇ ਸੰਸਦ ਵਿਚ ਚਰਚਾ ਕਰਨ ਤੇ ਇਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੰਨਣ ਬਾਰੇ ਸਹਿਮਤੀ ਨਹੀਂ ਹੋ ਜਾਂਦੀ,ਵਿਰੋਧੀਆਂ ਦਾ ਇਲਜ਼ਾਮ ਹੈ,ਕਿ ਆਪ ਦਾ ਐੱਮ.ਪੀ. ਭਗਵੰਤ ਮਾਨ ਗੱਡੀ ਕੋਲ ਖੜ੍ਹ ਕੇ ਫ਼ੋਟੋ ਕਰਵਾ ਚਲਾ ਗਿਆ ਪਰ ਕਿਸਾਨਾਂ ਦੇ ਹੱਕ ‘ਚ ਨਹੀਂ ਬੋਲਿਆ,ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਸੰਸਦ ਅੰਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਡਿਬੇਟ ਨਹੀਂ ਹੁੰਦੀ,ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਚਿਰ ਸੰਸਦ ਅੰਦਰ ਬਹਿਸ ਵਿੱਚ ਸ਼ਾਮਿਲ ਨਹੀਂ ਹੋਵੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *