ਕਿਸਾਨ ਅੰਦੋਲਨ ਅਤੇ ਕਿਸਾਨ ਸੰਸਦ ਨਹੀਂ, ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਬੇਤੁਕੇ ਹਨ ਕਿਸਾਨ ਅੰਦੋਲਨ ਅਤੇ ਕਿਸਾਨ ਸੰਸਦ ਨਹੀਂ, ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਬੇਤੁਕੇ ਹਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Farmers 'agitation and farmers' parliament, not black anti-agriculture laws are absurd MP Bhagwant Mann

ਕਿਸਾਨ ਅੰਦੋਲਨ ਅਤੇ ਕਿਸਾਨ ਸੰਸਦ ਨਹੀਂ,ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਬੇਤੁਕੇ ਹਨ: ਸੰਸਦ ਮੈਂਬਰ ਭਗਵੰਤ ਮਾਨ

3

AZAD SOCH:-

CHANDIGARH,(AZAD SOCH NEWS):-  ਆਮ ਆਦਮੀ ਪਾਰਟੀ (Aam Aadmi Party (AAP)) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Maan) ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਵਲੋਂ ਕਿਸਾਨੀ ਅੰਦੋਲਨ ਅਤੇ ਕਿਸਾਨ ਸੰਸਦ ਨੂੰ ਬੇਤੁਕਾ ਕਹੇ ਜਾਣ ‘ਤੇ ਸਖ਼ਤ ਇਤਰਾਜ਼ ਕੀਤਾ ਹੈ,ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਅਜਿਹੀ ਫਿਜੂਲ ਅਤੇ ਬੇਤੁਕੀ ਬਿਆਨਬਾਜ਼ੀ (Senseless Statements) ਕਰਨ ਵਾਲੇ ਕੇਂਦਰੀ ਆਗੂਆਂ ‘ਚ ਤਾਨਾਸ਼ਾਹੀ ਜਿੰਨ ਪ੍ਰਵੇਸ਼ ਕਰ ਚੁੱਕਿਆ ਹੈ,ਜੋ ਖ਼ੁਦ ਬੇਤੁਕੀਆਂ ਬਿਆਨਬਾਜ਼ੀਆਂ ਕਰਦੇ ਹੋਏ ਦੂਸਰਿਆਂ ਨੂੰ ਗ਼ਲਤ ਸਾਬਤ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕਰ ਰਹੇ ਹਨ,ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ”ਅਸਲੀਅਤ ਇਹ ਹੈ ਕਿ ਖੇਤੀ ਸੁਧਾਰਾਂ ਦੇ ਨਾਂ ‘ਤੇ ਥੋਪੇ ਜਾ ਰਹੇ ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਬੇਤੁਕੇ ਹਨ, ਜੋ ਕਿਸਾਨਾਂ ਨੇ ਮੰਗੇ ਹੀ ਨਹੀਂ ਹਨ।

ALAO READ:- ਰਿਆਸਤੀ ਸ਼ਹਿਰ Malerkotla ’ਚ Auto Rickshaw ਚਲਾ ਪਰਿਵਾਰ ਪਾਲ ਰਹੀ ਹੈ ਇਹ ਨੌਜਵਾਨ ਲੜਕੀ ਰਿਤੂ ਵਰਮਾ

ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਵਲੋਂ ਘੜੇ ਗਏ ਮਾਰੂ ਕਾਨੂੰਨਾਂ ਨੂੰ ਜਦੋਂ ਜੋਰ-ਜਬਰਦਸਤੀ ਅੰਨਦਾਤਾ ‘ਤੇ ਥੋਪਿਆ ਜਾਵੇਗਾ ਤਾਂ ਕਿਸਾਨਾਂ-ਮਜਦੂਰਾਂ ਸਮੇਤ ਖੇਤੀਬਾੜੀ ’ਤੇ ਨਿਰਭਰ ਸਾਰੇ ਵਰਗਾਂ ਵਲੋਂ ਵਿਰੋਧ ਸੁਭਾਵਿਕ ਹੈ,ਜੇਕਰ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਪ੍ਰਗਟਾਏ ਵਿਰੋਧ ਨੂੰ ਸਰਕਾਰ ਤਾਨਾਸ਼ਾਹੀ ਹੈਂਕੜ ਨਾਲ ਅਣਸੁਣਿਆ ਜਾਂ ਕੁਚਲਨ ਦੀ ਕੋਸ਼ਿਸ਼ ਨਹੀਂ ਛੱਡੇਗੀ ਤਾਂ ਕਿਸਾਨ ਸੰਸਦ ਜਾਂ ਅੰਦੋਲਨ ਦਿੱਲੀ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੂਰੇ ਮੁਲਕ ‘ਚ ਫੈਲੇਗਾ,ਇਸ ਲਈ ਮੋਦੀ ਸਰਕਾਰ ਨੂੰ ਆਪਣੀ ਬੇਤੁਕੀ ਜ਼ਿੱਦ ਤਿਆਗ ਕੇ ਤਿੰਨੋ ਖੇਤੀ ਕਾਨੂੰਨ ਰੱਦ (Repeal 3 Farm Laws) ਕਰਨੇ ਚਾਹੀਦੇ ਹਨ,ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਇਨ੍ਹਾਂ ਕਾਲੇ ਕਾਨੂੰਨਾਂ (Black laws) ਦੇ ਬਿਲ ਦੀ ਡਰਾਫਟਿੰਗ ਹੋਣ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ (Three Agricultural Laws) ਵਿਰੁੱਧ ਡਟੀ ਹੋਈ ਹੈ ਅਤੇ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਡਟੀ ਰਹੇਗੀ।

ALAO READ:- Capt. Amarinder Singh ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ Tokyo Olympics ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

ਭਗਵੰਤ ਮਾਨ (Bhagwant Maan) ਨੇ ਦੱਸਿਆ ਕਿ ਮਾਨਸੂਨ ਇਜਲਾਸ ਦੌਰਾਨ ਉਹ ਸੰਸਦ ਭਵਨ ਦੇ ਬਾਹਰ ਜਾਂ ਅੰਦਰ ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Agriculture Minister Narinder Singh Tomar) ਸਮੇਤ ਸਾਰੇ ਸੱਤਾਧਾਰੀ ਸੰਸਦਾਂ ਅਤੇ ਮੰਤਰੀਆਂ ਦਾ ਵਿਰੋਧ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ,ਭਗਵੰਤ ਮਾਨ (Bhagwant Maan) ਨੇ ਦੱਸਿਆ ਕਿ ਮਾਨਸੂਨ ਇਜਲਾਸ (Monsoon Session) ਦੌਰਾਨ ਉਹ ਲਗਾਤਾਰ 4 ਵਾਰ ਸੰਸਦ ‘ਚ ‘ਕੰਮ ਰੋਕੂ ਪ੍ਰਸਤਾਵ’ ਪੇਸ਼ ਕਰ ਚੁੱਕੇ ਹਨ, ਤਾਂ ਕਿ ਸਰਕਾਰ ਸਾਰੇ ਸੰਸਦੀ ਕਾਰਜ ਇੱਕ ਪਾਸੇ ਰੱਖ ਕੇ ਸਿਰਫ਼ ਅਤੇ ਸਿਰਫ਼ ਖੇਤੀ ਕਾਨੂੰਨਾਂ (Agricultural Laws) ਬਾਰੇ ਗੱਲ ਕਰੇ ਅਤੇ ਇਨ੍ਹਾਂ ਨੂੰ ਪਾਰਲੀਮੈਂਟ ਰਾਹੀਂ ਰੱਦ ਕਰਨ ਦਾ ਸਹੀ ਕਦਮ ਚੁੱਕੇ, ਪਰ ਮੋਦੀ ਸਰਕਾਰ (Modi Government) ਇੰਨੀ ਪੱਥਰ-ਦਿਲ ਹੋ ਚੁੱਕੀ ਹੈ ਕਿ ਉਸ ਨੂੰ 8 ਮਹੀਨਿਆਂ ਤੋਂ ਅੰਦੋਲਨ ‘ਚ ਬੈਠੇ ਕਿਸਾਨ ਅਤੇ ਉਨ੍ਹਾਂ ਦੀਆਂ ਸੈਂਕੜੇ ਕੁਰਬਾਨੀਆਂ ਨਜ਼ਰ ਨਹੀਂ ਆ ਰਹੀਆਂ।

ALAO READ:- Hungary: भारतीय महिला पहलवान प्रिया मलिक ने World Cadet Wrestling Championship में स्वर्ण पदक जीताLeave a Reply

Your email address will not be published. Required fields are marked *