Capt. Amarinder Singh ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ Tokyo Olympics Capt. Amarinder Singh ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ Tokyo Olympics
BREAKING NEWS
Search

Live Clock Date

Your browser is not supported for the Live Clock Timer, please visit the Support Center for support.
Capt. Amarinder Singh congratulates weightlifter Sykhom Mirabai Chanu on winning silver medal at Tokyo Olympics

Capt. Amarinder Singh ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ Tokyo Olympics ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

3

AZAD SOCH:-

Chandigarh, 24 July 2021,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ (Weightlifter Sykhom Mirabai Chanu) ਵੱਲੋਂ ਟੋਕੀਓ ਓਲੰਪਿਕ ਖੇਡਾਂ (Tokyo Olympic Games) ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ (Silver Medal) ਜਿੱਤਣ ‘ਤੇ ਮੁਬਾਰਕਬਾਦ ਦਿੱਤੀ ਹੈ,ਸਾਈਖੋਮ ਮੀਰਾਬਾਈ ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ,ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕੀਤਾ, ”ਸਾਡਾ ਪਹਿਲਾ ਮੈਡਲ, ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ((Tokyo Olympic) ਵਿੱਚ ਚਾਂਦੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਜਿਸ ਨੇ ਔਰਤਾਂ ਦੇ 49 ਕਿਲੋ ਭਾਰ ਵਰਗ ਵਿੱਚ ਕੁੱਲ 202 ਕਿਲੋ ਭਾਰ ਚੁੱਕਿਆ,ਭਾਰਤ ਨੂੰ ਤੁਹਾਡੀ ਇਸ ਪ੍ਰਾਪਤੀ ‘ਤੇ ਬਹੁਤ ਮਾਣ ਹੈ।

ALSO READ:- Tokyo Olympics 2020 News: मीराबाई चानू ने रचा इतिहास,Silver Medal जीतकर खोला भारत का खाता

ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸਾਈਖੋਮ ਮੀਰਾਬਾਈ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ ਜੋ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਕੋਚਾਂ ਦੇ ਮਾਰਗ ਦਰਸ਼ਨ ਹੇਠ ਚਾਨੂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਉਂਦਿਆਂ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ,ਜ਼ਿਕਰਯੋਗ ਹੈ ਕਿ ਸਹਾਇਕ ਕੋਚ ਸੰਦੀਪ ਕੁਮਾਰ ਜੋ ਜਲੰਧਰ ਦੇ ਬੜਾ ਪਿੰਡ ਦਾ ਰਹਿਣ ਵਾਲਾ ਹੈ, ਨੇ ਖੁਦ ਵੇਟਲਿਫਟਰ (Weightlifter) ਵਜੋਂ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ (Tokyo Olympic Games) ਵਿੱਚ ਹਿੱਸਾ ਲਿਆ ਸੀ ਅਤੇ 1998 ਦੀਆਂ ਕੁਆਲਾ ਲੰਪਰ ਰਾਸ਼ਟਰਮੰਡਲ ਖੇਡਾਂ ਵਿੱਚ 69 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ (Bronze Medal) ਜਿੱਤਿਆ ਸੀ,ਪੰਜਾਬ ਪੁਲਿਸ ਦਾ ਇਹ ਇੰਸਪੈਕਟਰ ਇਸ ਵੇਲੇ ਪੀ.ਏ.ਪੀ. ਜਲੰਧਰ (P.A.P. Jalandhar) ਵਿਖੇ ਸੈਂਟਰ ਸਪੋਰਟਸ (Center Sports) ਵਿੱਚ ਤਾਇਨਾਤ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *