ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ,ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ,ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

5

AZAD SOCH:-

Chandigarh, 26 July 2021,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਕਾਰਗਿਲ ਜੰਗ (Kargil War) ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ,ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।

ALSO READ:- Tokyo Olympics 2020: टोक्यो ओलंपिक आज से शुरू होगा, जिसमें 11,000 एथलीट हिस्सा लेंगे Athletes,85 मेडल इवेंट्स में भिड़ेगा भारत

ਕਾਰਗਿਲ ਵਿਜੈ ਦਿਵਸ (Cargill Victory Day) ’ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਜਾਂਬਾਜ਼ ਭਾਰਤੀ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨ੍ਹਾਂ ਨੇ ਜੁਲਾਈ, 1999 ਵਿਚ ਔਖੇ ਮੌਸਮੀ ਹਾਲਾਤ ਦੌਰਾਨ ਸੂਰਮਗਤੀ ਨਾਲ ਕਾਰਗਿਲ,ਦਰਾਸ ਅਤੇ ਬਟਾਲਿਕ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀਆਂ ਪਾਕਿਸਤਾਨੀ ਫੌਜਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਸੀ।

ALSO READ:- Delhi Unlock: आज से पूरी क्षमता से दौड़ेगी मेट्रो, स्टेशनों के बाहर लगी Line

ਇਸ ਮੌਕੇ ਐਨ.ਸੀ.ਸੀ. ਕੈਡਿਟਾਂ (N.C.C. Cadets) ਅਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ (Mai Bhago Armed Forces Preparatory Institute, Mohali) ਦੀਆਂ ਮਹਿਲਾ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।

ALSO READ:- कृषि कानूनों के खिलाफ शिरोमणि अकाली दल और बसपा सांसदों ने पांचवें दिन संसद के बाहर किया प्रदर्शन

ਪੀ.ਏ.ਪੀ. ਬੈਂਡ (P.A.P. Band) ਦੇ ਨਾਲ ਪੀ.ਏ.ਪੀ. ਗਰੁੱਪ (P.A.P. Group) ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ,ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ।ਇਸ ਮੌਕੇ ਹਾਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਸਕੱਤਰ ਰੱਖਿਆ ਸੈਨਾਵਾਂ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਰੱਖਿਆ ਸੈਨਾਵਾਂ ਬ੍ਰਿਗੇਡੀਅਰ ਸਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਅਤੇ ਮੁੱਖ ਮੰਤਰੀ ਦੇ ਸਕੱਤਰ (ਸਿਆਸੀ) ਮੇਜਰ ਅਮਰਦੀਪ ਸਿੰਘ ਵੀ ਹਾਜ਼ਰ ਸਨ।

ਕੈਪਟਨ ਅਮਰਿੰਦਰ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ
ਕੈਪਟਨ ਅਮਰਿੰਦਰ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *