ਪੰਜਾਬ ਦੇ ਮੁੱਖ ਮੰਤਰੀ Capt Amarinder Singh ‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ ਪੰਜਾਬ ਦੇ ਮੁੱਖ ਮੰਤਰੀ Capt Amarinder Singh ‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Chief Minister Capt Amarinder Singh to meet Gadkari on issue of farmers' compensation for land to be acquired under 'Bharatmala Project'

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ਦੇ ਮੁੱਦੇ ਨੂੰ ਲੈ ਕੇ ਗਡਕਰੀ ਨੂੰ ਮਿਲਣਗੇ

4

AZAD SOCH:-

Chandigarh, 26 July 2021,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt Amarinder Singh) ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ ਪ੍ਰੀਯੋਜਨਾ’ ਪ੍ਰਾਜੈਕਟ ਤਹਿਤ ਐਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਮੁਆਵਜ਼ੇ ਦੀ ਰਾਸ਼ੀ ਨੂੰ ਮੁੜ ਵਿਚਾਰਨ ਦੀ ਮੰਗ ਉਠਾਉਣਗੇ,ਜ਼ਿਲ੍ਹਾ ਮਾਲ ਅਫਸਰਾਂ ਜਿਨ੍ਹਾਂ ਨੂੰ ਸੀ.ਏ.ਐਲ.ਏ (ਜ਼ਮੀਨ ਗ੍ਰਹਿਣ ਕਰਨ ਲਈ ਸਮਰੱਥ ਅਥਾਰਟੀ) ਮਨੋਨੀਤ ਕੀਤਾ ਗਿਆ ਹੈ, ਵੱਲੋਂ ਤੈਅ ਕੀਤੀ ਘੱਟ ਮੁਆਵਜ਼ਾ ਰਾਸ਼ੀ ਨੂੰ ਕਿਸਾਨ ਰੱਦ ਕਰ ਚੁੱਕੇ ਹਨ।

ਰੋਡ ਕਿਸਾਨ ਸੰਘਰਸ਼ ਕਮੇਟੀ (Road Farmers Struggle Committee) ਨੇ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕਮੇਟੀ ਵੱਲੋਂ ਕੀਤੀ ਅਪੀਲ ਦੇ ਜਵਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਵਿੱਤ ਕਮਿਸ਼ਨਰ ਮਾਲ ਨੂੰ ਕਿਸਾਨਾਂ ਦੀ ਇੱਛਾ ਦੇ ਉਲਟ ਉਨ੍ਹਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਨਾ ਪਾਉਣ ਲਈ ਤੁਰੰਤ ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਆਖਿਆ,ਉਨ੍ਹਾਂ ਨੇ ਡੀ.ਜੀ.ਪੀ. (DGP) ਨੂੰ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਕਬਜ਼ੇ ਵਿਚ ਨਾ ਲੈਣ ਨੂੰ ਵੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।

ALSO READ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ,ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

ਇਹ ਮਾਮਲਾ ਸੂਬਾ ਭਰ ਦੇ 15 ਜ਼ਿਲ੍ਹਿਆਂ ਵਿਚ 25,000 ਹੈਕਟੇਅਰ ਜ਼ਮੀਨ ਐਕੁਵਾਇਰ ਕੀਤੇ ਜਾਣ ਨਾਲ ਸਬੰਧਤ ਹੈ,ਇਸ ਪ੍ਰਾਜੈਕਟ ਤਹਿਤ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਜਿਸ ਤਹਿਤ ਕਈ ਐਕਸਪ੍ਰੈਸ ਸ਼ਾਮਲ ਹੋਣੇ ਹਨ ਜਿਨ੍ਹਾਂ ਵਿਚ Delhi-Jammu-Katra, Jamnanagar-Amritsar, Ludhiana-Ropar-Bathinda-Dabwali ਤੋਂ ਇਲਾਵਾ Jalandhar ਤੇ ਲੁਧਿਆਣਾ ਬਾਈਪਾਸ (Ludhiana Bypass) ਸ਼ਾਮਲ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਫ਼ਦ ਦੀ ਮੀਟਿੰਗ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjeet Singh) ਨੇ ਕਰਵਾਈ ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਲਈ ਛੇਤੀ ਸਮਾਂ ਲੈਣ ਦੀ ਹਦਾਇਤ ਕੀਤੀ,ਉਨ੍ਹਾਂ ਨੇ ਕਿਸਾਨਾਂ ਦੀ ਸੰਤੁਸ਼ਟੀ ਹੋਣ ਤੱਕ ਇਸ ਮਸਲੇ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਿਸਾਨ ਇਸ ਮਸਲੇ ਉਤੇ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ ਅਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ (Department of Public Works) (ਭਵਨ ਤੇ ਮਾਰਗ) ਵਿਕਾਸ ਪ੍ਰਤਾਪ ਨੂੰ ਕਮੇਟੀ ਦੇ ਨੁਮਾਇੰਦਿਆਂ ਨਾਲ ਸਲਾਹ-ਮਸ਼ਵਰਾ ਕਰਕੇ ਸਾਂਝੇ ਤੌਰ ਉਤੇ ਇਕ ਵਿਆਪਕ ਕੇਸ ਕਰਨ ਦੇ ਹੁਕਮ ਦਿੱਤੇ ਤਾਂ ਕਿ ‘ਰਾਈਟ ਟੂ ਫੇਅਰ ਕੰਪਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੁਜ਼ੀਸ਼ਨ, ਰੀਹੈਬਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ-2013’ ਤਹਿਤ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਮੌਕੇ ਦਰਪੇਸ਼ ਘੋਰ ਕਮੀਆਂ-ਪੇਸ਼ੀਆਂ ਨੂੰ ਉਜਾਗਰ ਕੀਤਾ ਜਾ ਸਕੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਮਾਮਲਿਆਂ ਨੂੰ ਸਾਲਸੀ ਲਈ ਭੇਜਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਕਿਉਂਕਿ ਇਸ ਨਾਲ ਕਿਸਾਨਾਂ ਲਈ ਇਨਸਾਫ ਮੰਗਣ ਵਿਚ ਬੇਲੋੜੀ ਦੇਰੀ ਹੋਵੇਗੀ,ਕਮੇਟੀ ਵੱਲੋਂ ਉਠਾਏ ਇਕ ਹੋਰ ਮੁੱਦੇ ਉਤੇ ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਵੇਂ ਬਣਨ ਵਾਲੇ ਗਰੀਨ ਫੀਲਡ ਐਕਸਪ੍ਰੈਸ ਨੇੜੇ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਵਿਚ ਜਾਣ ਲਈ ਰਾਹ ਦੇਣ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ,ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਪਹੁੰਚ ਨਾ ਹੋਣ ਉਤੇ ਚਿੰਤਾ ਜ਼ਾਹਰ ਕਰਨ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗਡਕਰੀ ਨਾਲ ਮੀਟਿੰਗ ਦੌਰਾਨ ਇਸ ਮੁੱਦੇ ਨੂੰ ਵੀ ਉਠਾਉਣਗੇ।

ALSO READ:- Delhi Unlock: आज से पूरी क्षमता से दौड़ेगी मेट्रो, स्टेशनों के बाहर लगी Line

ਰਾਣਾ ਗੁਰਜੀਤ ਸਿੰਘ ਦੀ ਅਪੀਲ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਵਿਭਾਗ ਨੂੰ ‘ਸਾਂਝੇ ਮੁਸ਼ਤਰਕੇ’ ਅਧੀਨ ਜ਼ਮੀਨਾਂ ਦੀ ਆਪਸੀ ਸਹਿਮਤੀ ਨਾਲ ਤਕਸੀਮ ਕਰਨ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਕਾਰਗਰ ਵਿਧੀ ਲਾਗੂ ਕਰਨ ਲਈ ਆਖਿਆ,ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *