ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ-ਸਿਹਤ ਮੰਤਰੀ ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ-ਸਿਹਤ ਮੰਤਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Only 5.35% of Punjab's population gets both doses of vaccine Health Minister Balbir Singh Sidhu

ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

2

AZAD SOCH:-

Chandigarh,(AZAD SOCH NEWS):- ਨੇੜਲੇ ਭਵਿੱਖ ਵਿੱਚ ਕੋਰੋਨਾ ਵਾਇਰਸ (Corona Virus) ਦੇ ਸੰਭਾਵੀ ਕੇਸਾਂ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਟੀਕਾਕਰਨ ਮੁਹਿੰਮ (Vaccination Campaign) ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਦਕਿ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ,ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵੱਲੋਂ 94,79,351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 77,16,433 ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ 17,62,918 ਨੇ ਦੋਵੇਂ ਖੁਰਾਕਾਂ ਨਾਲ ਟੀਕਾਕਰਨ ਪੂਰਾ ਕਰ ਲਿਆ ਹੈ,ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਦੱਸਿਆ ਕਿ ਪੰਜਾਬ ਨੂੰ ਕੋਵਿਡ-19 ਟੀਕੇ (Covid-19 Vaccine) ਦੀ ਘੱਟ ਸਪਲਾਈ ਮਿਲ ਰਹੀ ਹੈ।

ALSO READ:- ‘ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ `ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ’-ਸ੍ਰੀਮਤੀ ਅਰੁਨਾ ਚੌਧਰੀ

ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕਈ ਵਾਰ ਟੀਕੇ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸੂਬਾ ਸਰਕਾਰ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਾ ਕੇ ਆਪਣੀ ਆਬਾਦੀ ਦੀ ਰਾਖੀ ਕਰ ਸਕੇ,ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ,ਇਸ ਲਈ ਸਿਹਤ ਬੁਨਿਆਦੀ ਢਾਂਚੇ ਤੋਂ ਇਲਾਵਾ ਕੋਵਿਡ-19 (Covid-19) ਦੀ ਤੀਜੀ ਲਹਿਰ ਤੋਂ ਬਚਣ ਲਈ,ਕੇਂਦਰ ਸਰਕਾਰ ਨੂੰ ਟੀਕੇ ਦੀ ਸਪਲਾਈ ਵਧਾਉਣ ਦੀ ਲੋੜ ਹੈ ਤਾਂ ਜੋ ਪੂਰੀ ਆਬਾਦੀ ਨੂੰ ਕਵਰ ਕੀਤਾ ਜਾ ਸਕੇ,ਉਹਨਾਂ ਅੱਗੇ ਕਿਹਾ ਕਿ ਕੋਵਿਡ-19 (Covid-19) ਦੀ ਤੀਜੀ ਲਹਿਰ ਦਾ ਡਰ ਵਧਦਾ ਜਾ ਰਿਹਾ ਹੈ।

ALSO READ:- ਰਿਆਸਤੀ ਸ਼ਹਿਰ Malerkotla ’ਚ Auto Rickshaw ਚਲਾ ਪਰਿਵਾਰ ਪਾਲ ਰਹੀ ਹੈ ਇਹ ਨੌਜਵਾਨ ਲੜਕੀ ਰਿਤੂ ਵਰਮਾ

ਜਿਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਵੱਡੀ ਗਿਣਤੀ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਹੈ ਜਦਕਿ ਦੂਜੀ ਲਹਿਰ ‘ਚ ਹੋਣ ਵਾਲੇ ਸੰਕਰਮਣਾਂ ਨਾਲੋਂ ਵੱਧ ਗੰਭੀਰ ਹੋ ਸਕਦੇ ਹਨ,ਇਹਨਾਂ ਸੰਭਾਵੀ ਕੇਸਾਂ ਦੀ ਸੰਭਾਲ ਕਰਨ ਲਈ, ਥੋੜੇ ਸਮੇਂ ਵਿੱਚ ਬੁਨਿਆਦੀ ਢਾਂਚੇ ਦੀ ਸਮਰੱਥਾ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਵਿੱਚ 9000 ਆਕਸੀਜਨ ਕੰਸਨਟਰੇਟਰਜ਼, 75 ਪੀ.ਐੱਸ.ਏ. ਆਕਸੀਜਨ ਜਨਰੇਸ਼ਨ ਪਲਾਂਟ (Oxygen Generation Plant) ਸ਼ਾਮਲ ਹਨ,ਆਈ.ਸੀ.ਐਮ.ਆਰ. (ICMR) ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਕਰਵਾਏ ਚੌਥੇ ਸੀਰੋ ਸਰਵੇ ਬਾਰੇ ਟਿੱਪਣੀ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਦੱਸਿਆ ਕਿ ਸਰਵੇਖਣ ਦੇ ਨਤੀਜਿਆਂ ਅਨੁਸਾਰ 63.15 ਪ੍ਰਤੀਸ਼ਤ ਅਬਾਦੀ ਵਿੱਚ ਕੋਵਿਡ-19 ਐਂਟੀਬਾਡੀਜ਼ (Covid-19 Antibodies) ਬਣ ਗਈਆਂ ਹਨ।

ALSO READ:- Ruldu Singh Mansa Suspended: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਕੀਤਾ ਗਿਆ ਸਸਪੈਂਡ

ਅਤੇ ਸਿਹਤ ਕਰਮਚਾਰੀਆਂ ਵਿੱਚ  83.25 ਪ੍ਰਤੀਸ਼ਤ ਐਂਟੀਬਾਡੀਜ਼ ਹਨ,ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚੋਂ, ਆਮ ਜਨਸੰਖਿਆ ਵਿਚ ਲੁਧਿਆਣਾ 71 ਫ਼ੀਸਦ ਨਾਲ ਸਭ ਤੋਂ ਅੱਗੇ ਹੈ,ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਰਵੇਖਣ ਦੇ ਨਤੀਜਿਆਂ ਅਨੁਸਾਰ ਲੋਕਾਂ ਵਿਚ ਕੋਵਿਡ-19 ਐਂਟੀਬਾਡੀਜ਼ (Covid-19 Antibodies) ਦੀ ਮੌਜੂਦਗੀ ਦਾ ਸੰਕੇਤ ਮਿਲਿਆ ਹੈ ਜਿਸਦਾ ਅਰਥ ਹੈ ਕਿ ਪੰਜਾਬ ਵਿਚ ਦਰਜ ਕੀਤੇ ਅੰਕੜਿਆਂ ਨਾਲੋਂ ਕੇਸ ਬਹੁਤ ਵੱਧ ਸਨ,ਪੰਜਾਬ ਦੀ ਆਬਾਦੀ ਵਿਚ ਕੋਵਿਡ-19 (Covid-19) ਦੇ ਪ੍ਰਸਾਰ ਦੀ ਸੰਭਾਵਨਾ ਨੂੰ ਵੇਖਦਿਆਂ ਉਹਨਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 (Covid-19) ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਦੋਂ ਤੱਕ ਸਾਰੀ ਆਬਾਦੀ ਦਾ ਦੋ ਖੁਰਾਕਾਂ ਨਾਲ ਟੀਕਾਕਰਨ (Vaccination) ਨਹੀਂ ਹੋ ਜਾਂਦਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *