Sukhbir Singh Badal ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੁੰ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ Sukhbir Singh Badal ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੁੰ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ

Live Clock Date

Your browser is not supported for the Live Clock Timer, please visit the Support Center for support.
Sukhbir Singh Badal urges all political parties to join hands to demand repeal of three agriculture laws

Sukhbir Singh Badal ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੁੰ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨ ਦੀ ਅਪੀਲ

4

AZAD SOCH:-

Chandigarh,(AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਕਿ ਉਹ ਰਲ ਕੇ ਤਿੰਨ ਖੇਤੀ ਕਾਨੂੰਨ (Agriculture Law ) ਰੱਦ ਕਰਨ ਦੀ ਮੰਗ ਕਰਨ ਅਤੇ ਕਿਹਾ ਕਿ ਇਸ ਏਜੰਡੇ ਤੋਂ ਥਿੜਕਣ ਨਾਲ ਐਨ ਡੀ ਏ ਸਰਕਾਰ ਨੂੰ ਰਾਹਤ ਮਿਲ ਜਾਵੇਗੀ ਤੇ ਇਹ ਸਰਕਾਰ ਕਿਸਾਨ ਅੰਦੋਲਨ ਤੋਂ ਧਿਆਨ ਭੜਕਾਉਣਾ ਚਾਹੁੰਦੀ ਹੈ।

ਹਰਸਿਮਰਤ ਕੌਰ ਬਾਦਲ, (Harsimrat Kaur Badal) ਬਲਵਿੰਦਰ ਸਿੰਘ ਭੂੰਦੜ ਤੇ ਨਰੇਸ਼ ਗੁਜਰਾਲ ਸਮੇਤ ਅਕਾਲੀ ਦਲ ਤੇ ਬਸਪਾ ਦੇ ਐਮ ਪੀਜ਼ ਨੇ ਅੱਜ ਵੀ ਸੰਸਦ ਦੇ ਬਾਹਰ ‘ਕਾਲੇ ਕਾਨੂੰਨ ਲਾਪਸ ਲੋ’ ਅਤੇ ‘ਕਿਸਾਨੋ ਕੀ ਮਾਂਗੇ ਪੂਰੀ ਕਰੋ’ (‘Do What Farmers Demand’) ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਤਿੰਨ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ।

ALSO READ:- Farmers Protest Uttar Pradesh: चुनाव प्रचार के दौरान मुजफ्फरनगर में किसानों की रैली का ऐलान

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ (Akali Dal) ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਸੰਸਦ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਕਿਸਾਨ ਪੱਖੀ ਏਜੰਡੇ ’ਤੇ ਕੰਮ ਕੀਤਾ ਹੈ ਤੇ ਬਾਕੀ ਰਹਿੰਦੇ ਸੈਸ਼ਨ ਵਿਚ ਵੀ ਇਹ ਮੁੱਦਾ ਚੁੱਕਦੇ ਰਹਿਣਗੇ,ਉਹਨਾਂ ਕਿਹਾ ਕਿ ਅਸੀਂ ਪੰਜਾਬ ਤੇ ਦੇਸ਼ ਦੇ ਕਿਸਾਨਾਂ ਨੁੰ ਨਿਆਂ ਮਿਲਣਾ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਤੇ ਵਚਨਬੱਧ ਹਾਂ,ਉਹਨਾਂ ਕਿਹਾ ਕਿ ਅਸੀਂ ਹੋਰ ਸਿਆਸੀ ਪਾਰਟੀਆਂ ਨੁੰ ਅਪੀਲ ਕਰਦੇ ਹਾਂ ਕਿ ਉਹ ਅੰਨਦਾਤਾ ਵਾਸਤੇ ਇਕਜੁੱਟ ਹੋ ਜਾਣ ਤਾਂ ਜੋ ਇਹ ਮਾਮਲਾ ਕਿਸੇ ਤਰੀਕੇ ਕਮਜ਼ੋਰ ਨਾ ਪਵੇ।

ALSO READ:- JEE Advanced 2021: 3 अक्टूबर को होगी जेईई एडवांस परीक्षा

ਅਕਾਲੀ ਦਲ (Akali Dal) ਦੇ ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਇਹ ਪ੍ਰਭਾਵ ਦੇਣ ਦੀ ਵੀ ਨਿਖੇਧੀ ਕੀਤੀ ਕਿ ਉਹ ਤਾਂ ਗੱਲਬਾਤ ਵਾਸਤੇ ਤਿਆਰ ਹੈ ਪਰ ਕਿਸਾਨ ਤਿਆਰ ਨਹੀਂ ਹਨ,ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਤਿੰਨ ਕਾਨੂੰਨਾਂ ਬਾਰੇ ਹੀ ਗੱਲ ਕਰਨ ’ਤੇ ਕਿਉਂ ਅੜੀ ਹੈ ਜਦੋਂ ਕਿ ਦੇਸ਼ ਦੇ ਕਿਸਾਨ ਇਹਨਾਂ ਨੁੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ।

ALSO READ:- Monsoon India Update: अगले 24 घंटों इन राज्यों में भारी बारिश की चेतावनी

ਉਹਨਾਂ ਕਿਹਾ ਕਿ ਜੇਕਰ ਸਰਕਾਰ ਸਚਮੁੱਚ ਹੀ ਕਿਸਾਨਾਂ ਦੀ ਭਲਾਈ ਬਾਰੇ ਚਿੰਤਤ ਹੈ ਤਾਂ ਫਿਰ ਉਸਨੂੰ ਤੁਰੰਤ ਤਿੰਨ ਕਾਲੇ ਕਾਨੂੰਨ (Three Black Laws) ਰੱਦ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ,ਉਹਨਾਂ ਕਿਹਾ ਕਿ ਇਸ ਤੋਂ ਬਾਅਦ ਕਿਸਾਨਾਂ ਦੀ ਆਰਥਿਕ ਸਥਿਤੀ ਦੇ ਸੁਧਾਰ ਵਾਸਤੇ ਲੋੜੀਂਦੇ ਕਦਮਾਂ ਬਾਰੇ ਚਰਚਾ ਕੀਤੀ ਜਾ ਸਕਦੀ ਹੈ,ਉਹਨਾਂ ਕਿਹਾ ਕਿ ਸਰਕਾਰ ਅਜਿਹਾ ਕਰਨ ਵਾਸਤੇ ਤਿਆਰ ਨਹੀਂ ਹੈ ਕਿਉਂਕਿ ਉਸਦਾ ਤਿੰਨ ਕਾਨੂੰਨ ਰੱਦ ਕਰਨ ਦਾ ਕੋਈ ਇਰਾਦਾ ਨਹੀਂ ਹੈ।

ALSO READ:- ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਬਾਦਲ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਬਾਰੇ ਜਾਣਕਾਰੀ ਨਾ ਹੋਣ ਦਾ ਬਿਆਨ ਦੇ ਕੇ ਕਿਸਾਨਾਂ ਦੀਆਂ ਤਕਲੀਫਾਂ ਪ੍ਰਤੀ ਬੇਰੁਖੀ ਵਿਖਾਉਣ ਦੀ ਵੀ ਨਿਖੇਧੀ ਕੀਤੀ,ਉਹਨਾ ਕਿਹਾ ਕਿ ਕਿਸਾਨ ਅੰਦੋਲਨ ਵਿਚ ਹੁਣ ਤੱਕ 550 ਕਿਸਾਨ ਸ਼ਹੀਦ ਹੋ ਚੁੱਕੇ ਹਨ।

ਬਜਾਏ ਕਿਸਾਨ ਅੰਦੋਲਨ (Peasant Movement) ਦੇ ਸ਼ਹੀਦਾਂ ਦੇ ਬਲਿਦਾਨ ਦੀ ਕਦਰ ਪਾਉਦ ਦੇ ਸਰਕਾਰ ਇਸਦੀ ਹੋਣੀ ’ਤੇ ਹੀ ਇਹ ਕਹਿ ਕੇ ਸਵਾਲ ਚੁੱਕ ਰਹੀ ਹੈ ਕਿ ਉਸ ਕੋਲ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ,ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਜਿਹੜੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋ ਕੇ ਰੋਸ ਪ੍ਰਗਟ ਕਰਨ ਵਾਸਤੇ ਕੌਮੀ ਰਾਜਧਾਨੀ ਆ ਰਹੇ ਹਨ, ਉਹਨਾਂ ਨੁੰ ਬਦਮਾਸ਼ ਤੇ ਮਵਾਲੀ ਆਖਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਭਾਰਤ ਕਿਸਾਨਾਂ ਨਾਲ ਇਹ ਮਾੜਾ ਸਲੂਕ ਬਰਦਾਸ਼ਤ ਨਹੀਂ ਕਰੇਗਾ,ਉਹਨਾਂ ਕਿਹਾ ਕਿ ਐਨ ਡੀ ਏ ਸਰਕਾਰ ਨੁੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਤੇ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣੇ ਚਾਹੀਦੇ ਹਨ ਨਹੀਂ ਤਾਂ ਫਿਰ ਸਾਰੇ ਕਿਸਾਨ ਭਾਈਚਾਰੇ ਦੇ ਰੋਹ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣਾ ਚਾਹੀਦਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *