Ajnala:Gangster Preet Sekhon ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ Ajnala:Gangster Preet Sekhon ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Ajnala Gangster Preet Sekhon and his accomplices remanded in police custody for 5 days

Ajnala : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

4

AZAD SOCH:-

Ajnala,(AZAD SOCH NEWS):- ਕਤਲ ਅਤੇ ਫਿਰੌਤੀ ਦੇ ਦਰਜਨਾਂ ਮਾਮਲਿਆਂ ਵਿਚ ਲੋੜੀਂਦਾ ਮਸ਼ਹੂਰ ਗੈਂਗਸਟਰ ਪ੍ਰੀਤ ਸੇਖੋਂ (Gangster Preet Sekhon) ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ,ਅੱਜ ਭਾਰੀ ਪੁਲਿਸ ਫੋਰਸ (Police Force) ਪ੍ਰੀਤ ਸੇਖੋਂ ਨੂੰ ਅਜਨਾਲਾ (Ajnala) ਦੀ ਅਦਾਲਤ ਵਿਚ ਲੈ ਗਈ, ਜਿਸ ਤੋਂ ਬਾਅਦ ਇਹ ਫੈਸਲਾ ਆਇਆ ਹੈ,ਦੱਸ ਦੇਈਏ ਕਿ ਮੰਗਲਵਾਰ ਦੀ ਸ਼ਾਮ ਨੂੰ ਪ੍ਰੀਤ ਸੇਖੋਂ ਨੂੰ ਉਸਦੇ ਸਾਥੀਆਂ ਸਮੇਤ ਅਜਨਾਲਾ ਦੇ ਪਿੰਡ ਚਮਿਆਰੀ (Village Chamiari) ਤੋਂ ਗ੍ਰਿਫਤਾਰ ਕੀਤਾ ਗਿਆ ਸੀ,ਅਜਨਾਲਾ ਪੁਲਿਸ ਵੱਲੋਂ ਗੈਂਗਸਟਰ ਪ੍ਰੀਤ ਸੇਖੋਂ (Gangster Preet Sekhon) ਤੇ ਉਸ ਦੇ ਸਾਥੀਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਜਿਥੇ ਅਦਾਲਤ ਵੱਲੋਂ ਉਨ੍ਹਾਂ ਦਾ 5 ਦਿਨ ਦਾ ਪੁਲੀਸ ਰਿਮਾਂਡ (Police Remand) ਦਿੱਤਾ ਗਿਆ ਹੈ,ਇਸ ਮੌਕੇ ਡੀ.ਐੱਸ.ਪੀ ਅਜਨਾਲਾ ਵਿਪਨ ਕੁਮਾਰ (DSP Ajnala Vipan Kumar) ਨੇ ਕਿਹਾ ਕਿ ਡੀ.ਜੀ.ਪੀ ਪੰਜਾਬ (DGP Punjab) ਵੱਲੋਂ ਗੈਂਗਸਟਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ,ਉਸ ਦੇ ਤਹਿਤ ਪੰਜਾਬ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਚਮਿਆਰੀ ਨੂੰ ਘੇਰਾ ਪਾ ਕੇ ਇਨ੍ਹਾਂ ਗੈਂਗਸਟਰਾਂ ਨੂੰ ਰਾਊਂਡਅਪ (Roundup) ਕਰਕੇ ਗੈਂਗਸਟਰ ਪ੍ਰੀਤ ਸੇਖੋਂ (Gangster Preet Sekhon) ਅਤੇ ਨਿੱਕਾ ਖਡੂਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਉੱਪਰ ਬਹੁਤ ਸਾਰੇ ਪਹਿਲਾਂ ਵੀ ਮਾਮਲੇ ਦਰਜ ਹਨ।

ALSO READ:- ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਇਹ ਵੀ ਪਤਾ ਲੱਗਾ ਹੈ ਕਿ ਗੈਂਗਸਟਰ ਪ੍ਰੀਤ ਸੇਖੋਂ (Gangster Preet Sekhon) ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ,ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਅਤੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) (Organized Crime Control Unit (OCCU)) ਦੇ ਏਆਈਜੀ ਗੁਰਮੀਤ ਚੌਹਾਨ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਪ੍ਰੀਤ ਸੇਖੋਂ (Gangster Preet Sekhon) ਆਪਣੇ ਰਿਸ਼ਤੇਦਾਰ ਮਹਿੰਦਰ ਸਿੰਘ ਦੇ ਘਰ ਲੁਕਿਆ ਹੋਇਆ ਸੀ,ਇਸ ਜਾਣਕਾਰੀ ਦੇ ਅਧਾਰ ‘ਤੇ ਪੁਲਿਸ ਮੁਲਾਜ਼ਮਾਂ ਨੇ ਚਮਿਆਰੀ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ।

ਕਤਲ ਅਤੇ ਫਿਰੌਤੀ ਦੇ ਦਰਜਨਾਂ ਮਾਮਲਿਆਂ ਵਿਚ ਲੋੜੀਂਦਾ ਮਸ਼ਹੂਰ ਗੈਂਗਸਟਰ ਪ੍ਰੀਤ ਸੇਖੋਂ (Gangster Preet Sekhon) ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ

ਤਕਰੀਬਨ 15 ਮਿੰਟ ਤਕ ਦੋਸ਼ੀ ਗੈਂਗਸਟਰ ਪ੍ਰੀਤ ਸੇਖੋਂ, ਉਸਦੇ ਸਾਥੀ ਗੁਰਲਾਲ ਸਿੰਘ ਅਤੇ ਨਿੱਕਾ ਖਡੂਰ ਸਭਿਆ ਸਮੇਤ ਮਕਾਨ ਦੀ ਛੱਤ ਤੇ ਪੁਲਿਸ ਦੇ ਸਾਮ੍ਹਣੇ ਖੜੇ ਰਹੇ,ਬਾਅਦ ਵਿਚ ਉਨ੍ਹਾਂ ਨੇ ਆਪਣੇ ਫੋਨ ਤੋਂ ਤੁਰੰਤ ਆਤਮ ਸਮਰਪਣ ਕਰਨ ਲਈ ਇੱਕ ਪੋਸਟ ਪਾ ਦਿੱਤੀ ਤੇ ਫਿਰ ਉਸਨੇ ਆਤਮ ਸਮਰਪਣ ਕਰ ਦਿੱਤਾ,ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਗੁਰਲਾਲ ਸਿੰਘ ਨਾਮ ਦੇ ਵਿਅਕਤੀ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ ,ਜਿਸ ਨੇ ਇਨ੍ਹਾਂ ਨੂੰ ਪਨਾਹ ਦਿੱਤੀ ਹੋਈ ਸੀ,ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ ਇਨ੍ਹਾਂ ਦਾ ਪੰਜ ਦਿਨ ਦਾ ਪੁਲਸ ਰਿਮਾਂਡ (Police Remand) ਦਿੱਤਾ ਗਿਆ ਹੈ ਤੇ ਇਨ੍ਹਾਂ ਕੋਲੋਂ ਬਹੁਤ ਸਾਰੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *