Captain Amarinder Singh ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ Captain Amarinder Singh ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ

Live Clock Date

Your browser is not supported for the Live Clock Timer, please visit the Support Center for support.
Captain Amarinder Singh appeals to government employees to end strike in view of difficulties faced by the people

Captain Amarinder Singh ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ

3

AZAD SOCH:-

CHANDIGARH,(AZAD SOCH NEWS):- ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਮੰਗਲਵਾਰ ਨੂੰ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ,ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕਰਨ ਲਈ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ Captain Amarinder Singh ਨੇ ਨਿਰੰਤਰ ਚੱਲ ਰਹੀ ਹੜਤਾਲ ‘ਤੇ ਚਿੰਤਾ ਜ਼ਾਹਰ ਕੀਤੀ ਜਿਸ ਕਾਰਨ ਵੱਖੋ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਉਤੇ ਮਾੜਾ ਅਸਰ ਪਿਆ ਹੈ।

Punjab government ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਨਜ਼ਰਸਾਨੀ ਕਰਨ ਲਈ ਅਫਸਰਾਂ ਦੀ ਇਕ ਕਮੇਟੀ ਬਣਾਈ ਸੀ,ਇਸ ਕਮੇਟੀ ਨੇ ਵਿਸਥਾਰ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਦਾ ਅਧਿਐਨ ਕੀਤਾ ਅਤੇ ਆਪਣੀ ਰਿਪੋਰਟ ਪੇਸ਼ ਕੀਤੀ,ਇਹ ਪਾਇਆ ਗਿਆ ਕਿ ਮੁਲਾਜ਼ਮਾਂ ਦੁਆਰਾ ਚੁੱਕੀਆਂ ਗਈਆਂ ਕੁੱਝ ਮੰਗਾਂ ਦਾ ਸਬੰਧ ਸਾਲ 2006 ਤੋਂ ਪਹਿਲਾਂ ਦੇ ਸਰਕਾਰ ਦੁਆਰਾ ਕੀਤੇ ਗਏ ਫੈਸਲਿਆਂ ਨਾਲ ਹੈ ਅਤੇ ਇਨ੍ਹਾਂ ਦਾ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨਾਲ ਕੋਈ ਸਬੰਧ ਨਹੀਂ ਹੈ,ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਦੀਆਂ ਸਿਫਾਰਸ਼ਾਂ ਉਤੇ ਆਧਾਰਿਤ ਕਰ ਕੇ ਇਨ੍ਹਾਂ ਮੰਗਾਂ ਨੂੰ ਵੱਖਰੇ ਤੌਰ ‘ਤੇ ਵਿਚਾਰਿਆ ਜਾਵੇਗਾ।

ALSO READ:-  ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਮੌਕੇ ‘ਤੇ ਜਾ ਕੇ ਜਾਇਜ਼ਾ

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਅੰਤਰ ਵਿਭਾਗ ਅਤੇ ਵਿਭਾਗ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਕੁੱਝ ਮੰਗਾਂ ਦਾ ਨਿਪਟਾਰਾ ਪਰਸੋਨਲ ਤੇ ਵਿੱਤ ਵਿਭਾਗਾਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤਾ ਜਾਵੇਗਾ,ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੇ ਕਰਦੇ ਹੋਏ ਕਮਿਸ਼ਨ ਦੀ ਰਿਪੋਰਟ ਮਿਲਣ ਤੋਂ ਇਕ ਮਹੀਨੇ ਦੇ ਵਕਫੇ ਅੰਦਰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਸੀ,ਬੁਲਾਰੇ ਨੇ ਅੱਗੇ ਦੱਸਿਆ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕੀਤੇ ਜਾਣ ਕਰਕੇ 2.85 ਲੱਖ ਮੁਲਾਜ਼ਮਾਂ ਅਤੇ 3.07 ਲੱਖ ਪੈਨਸ਼ਨਰਾਂ ਨੂੰ ਕਰੀਬ 4692 ਕਰੋੜ ਰੁਪਏ ਹਰੇਕ ਸਾਲ ਪ੍ਰਦਾਨ ਕੀਤੇ ਜਾਣਗੇ।

ALSO READ:- ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਔਸਤਨ ਪ੍ਰਤੀ ਵਰ੍ਹੇ ਇਹ ਰਕਮ 79,250 ਹੋਵੇਗੀ ਜੋ ਕਿ ਉਕਤ ਨੂੰ ਮੌਜੂਦਾ ਸਮੇਂ ਮਿਲਣ ਵਾਲੀ ਰਕਮ ਤੋਂ ਵੱਧ ਹੈ,ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 14,759 ਕਰੋੜ ਰੁਪਏ ਦੇ ਬਕਾਏ ਵੀ ਮਿਲਣਗੇ ਜੋ ਕਿ ਪ੍ਰਤੀ ਮੁਲਾਜ਼ਮ/ਪੈਨਸ਼ਨਰ 2.32 ਲੱਖ ਰੁਪਏ ਔਸਤਨ ਬੈਠਦੇ ਹਨ,ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, Punjab CM Captain Amarinder Singh ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿੱਤ ਤੇ ਪਰਸੋਨਲ ਵਿਭਾਗ ਦੇ ਉਚ ਅਧਿਕਾਰੀ ਹਾਜ਼ਰ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *