ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ Balbir Singh Sidhu ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ Balbir Singh Sidhu
BREAKING NEWS
Search

Live Clock Date

Your browser is not supported for the Live Clock Timer, please visit the Support Center for support.
Hepatitis C to be eradicated from Punjab by 2030 Balbir Singh Sidhu

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

2

AZAD SOCH:-

CHANDIGARH,(AZAD SOCH NEWS):- ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਅਗਸਤ 2021 ਤੋਂ ਹੈਪਾਟਾਇਟਿਸ (Hepatitis) ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ,ਉਹਨਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ ਜਿਸ ਨਾਲ ਮਰੀਜ਼ ਆਪਣੇ ਘਰਾਂ ਦੇ ਨੇੜੇ ਹੀ ਹੈ,ਪੇਟਾਈਟਸ ਸੀ (Hepatitis C) ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ,ਵਿਸ਼ਵ ਹੈਪੇਟਾਈਟਸ ਦਿਵਸ (World Hepatitis Day) ਮੌਕੇ ਇਹ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਵੀ ਪੰਜਾਬ ਸਰਕਾਰ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਹੈਪਾਟਾਈਟਸ ਸੀ ਵਾਇਰਸ (Hepatitis C Virus) ਦੇ ਲਗਭਗ 18,000 ਮਰੀਜ਼ਾਂ ਦਾ ਇਲਾਜ ਕੀਤਾ।

ਹਾਲਾਂਕਿ, ਇਸ ਪ੍ਰੋਗਰਾਮ ਦਾ ਵਿਸਥਾਰ 9 ਕੇਂਦਰੀ ਜੇਲ੍ਹਾਂ ਵਿਚਲੇ ਕੈਦੀਆਂ ਲਈ ਵੀ ਕੀਤਾ ਗਿਆ ਤਾਂ ਜੋ ਇਹਨਾਂ ਸਾਰੇ ਉੱਚ ਜੋਖਮ ਵਾਲੇ ਕੇਸਾਂ ਨੂੰ ਹੈਪੇਟਾਈਟਸ ਸੀ ਦੇ ਇਲਾਜ ਲਈ ਕਿਤੇ ਹੋਰ ਜਾਣਾ ਨਾ ਪਵੇ,ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਗਰਭਵਤੀ ਮਹਿਲਾਵਾਂ ਦੀ ਹੈਪੇਟਾਈਟਸ ਬੀ ਅਤੇ ਸੀ (Hepatitis B And C) ਲਈ ਮੁਫ਼ਤ ਜਾਂਚ ਕਰਵਾਉਣ ਲਈ ਯੋਜਨਾ ਵੀ ਉਲੀਕੀ ਹੈ,ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਰੈਪਿਡ ਟੈਸਟ ਕਿੱਟਾਂ (Rapid Test Kits) ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਪਾਜ਼ੇਟਿਵ ਗਰਭਵਤੀ ਮਹਿਲਾਵਾਂ ਦੀ ਜਲਦ ਸਿਹਤਯਾਬੀ ਲਈ ਉਹਨਾਂ ਨੂੰ ਨਜ਼ਦੀਕੀ ਇਲਾਜ ਕੇਂਦਰ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਜੋ ਉਹਨਾਂ ਦੇ ਨਵਜੰਮੇ ਬੱਚੇ ਲਈ ਵੀ ਸਿਹਤ ਸੁਰੱਖਿਆ ਯਕੀਨੀ ਬਣਾਏਗਾ।

ALSO READ:- पंजाब कांग्रेस के अध्यक्ष बनने के बाद पहली बार नवजोत सिंह सिद्धू CM अमरिंदर सिंह से मुलाकात की

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ, ਟੈਸਟਿੰਗ ਅਤੇ ਇਲਾਜ ਸਬੰਧੀ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਇਲਾਜ ਕੇਂਦਰਾਂ ਦੀ ਗਿਣਤੀ 25 ਤੋਂ ਵਧਾ ਕੇ 67 ਕਰ ਦਿੱਤੀ ਗਈ ਤਾਂ ਜੋ ਹਰ ਮਰੀਜ਼ ਲਈ ਹੈਪੇਟਾਈਟਸ ਸੀ ਦੇ ਇਲਾਜ ਨੂੰ ਉਪਲਬਧ ਕਰਵਾਇਆ ਜਾ ਸਕੇ,ਐਚਆਈਵੀ ਪਾਜ਼ੇਟਿਵ ਕੇਸਾਂ (HIV Positive Cases) ਵਿੱਚ ਹੈਪਾਟਾਇਟਿਸ ਸੀ ਦਾ ਇਲਾਜ 17 ਏਆਰਟੀ ਕੇਂਦਰਾਂ ਅਤੇ ਆਈ.ਵੀ.ਡੀ.ਯੂ. (ਇੰਟਰਾਵੇਨਸ ਡਰੱਗ ਯੂਜ਼ਰਸ) (IVDU (Intravenous Drug Users)) ਦਰਮਿਆਨ ਹੈਪਾਟਾਈਟਸ ਸੀ ਵਾਇਰਸ ਦੇ ਪ੍ਰਬੰਧਨ ਲਈ 14 ਓਐਸਟੀ ਕੇਂਦਰਾਂ ਵਿੱਚ ਇਲਾਜ ਸ਼ੁਰੂ ਕੀਤਾ ਗਿਆ,ਉਨ੍ਹਾਂ ਅੱਗੇ ਕਿਹਾ ਕਿ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ 22 ਜੂਨ 2021 ਨੂੰ ਹੈਪੇਟਾਈਟਸ ਬੀ (Hepatitis B) ਦਾ ਮੁਫ਼ਤ ਵਾਇਰਲ ਲੋਡ ਟੈਸਟ (Free Viral Load Test) ਵੀ ਸ਼ੁਰੂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਸੂਬੇ ਭਰ ਵਿੱਚ 2 ਲੱਖ ਵਿਅਕਤੀਆਂ ਦੀ ਹੈਪੇਟਾਈਟਸ ਸੀ ਲਈ ਜਾਂਚ ਕੀਤੀ ਗਈ ਅਤੇ ਹੁਣ ਤੱਕ 97,000 ਮਰੀਜ਼ਾਂ ਨੂੰ ਹੈਪੇਟਾਈਟਸ ਸੀ ਲਈ ਮੁਫ਼ਤ ਇਲਾਜ ਮੁਹੱਈਆ ਕੀਤਾ ਗਿਆ,ਸੂਬੇ ਭਰ ਵਿੱਚ ਹੈਪੇਟਾਈਟਸ ਸੀ ਦੇ ਮਰੀਜ਼ਾਂ ਦੀ ਇਲਾਜ ਦਰ 93 ਫ਼ੀਸਦ ਹੈ,ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਇਸ ਮੌਕੇ ਹੈਪੇਟਾਈਟਸ ਸੀ ਅਤੇ ਬੀ (Hepatitis B And C) ਦੀ ਰੋਕਥਾਮ ਲਈ ਪੋਸਟਰ ਅਤੇ ਹੈਪੇਟਾਈਟਸ ਸੀ (Hepatitis C) ਦੇ ਪ੍ਰਬੰਧਨ ਵਿਚ ਪੰਜਾਬ ਸਰਕਾਰ ਵੱਲੋਂ 5 ਸਾਲਾਂ ਦੌਰਾਨ ਕੀਤੇ ਕਾਰਜਾਂ ਬਾਰੇ ਇਕ ਕਿਤਾਬਚਾ ਵੀ ਲਾਂਚ ਕੀਤ,ਉਹਨਾਂ ਦੱਸਿਆ ਕਿ ਸੂਬੇ ਤੋਂ ਹੈਪੇਟਾਈਟਸ ਬੀ ਅਤੇ ਸੀ ਦੇ ਗੰਭੀਰ ਮਾਮਲਿਆਂ ਦੇ ਪ੍ਰਬੰਧਨ ਲਈ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ (PGI Chandigarh Referee) ਕੀਤਾ ਜਾ ਰਿਹਾ ਹੈ।

ALSO READ:- हिमाचल प्रदेश में मंगलवार रात से जारी भारी बारिश ने तबाही मचा दी,रेड अलर्ट घोषणा की गई

ਅਤੇ ਉਨ੍ਹਾਂ ਨੂੰ ਹੈਪੇਟਾਈਟਸ ਬੀ ਅਤੇ ਸੀ ਦਾ ਮੁਫ਼ਤ ਇਲਾਜ (Free Treatment of Hepatitis B and C) ਮੁਹੱਈਆ ਕਰਵਾਇਆ ਜਾ ਰਿਹਾ ਹੈ,ਪੀਜੀਆਈ (PGI) ਵਿੱਚ ਹੈਪੇਟਾਈਟਸ ਬੀ ਅਤੇ ਸੀ ਦੇ ਪ੍ਰਬੰਧਨ ਲਈ ਦਵਾਈਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (Department of Health and Family Welfare) ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ,ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਸ ਪ੍ਰੋਗਰਾਮ ਵਿੱਚ ਸ੍ਰੀ ਅਲੋਕ ਸ਼ੇਖਰ ਪੀ.ਐਸ.ਐਚ.ਐਫ.ਡਬਲਯੂ, ਹੈ,ਪਟੋਲੋਜੀ ਪੀਜੀਆਈ ਦੇ ਪ੍ਰੋਫੈਸਰ ਅਤੇ ਮੁਖੀ ਡਾ. ਵਰਿੰਦਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਗੁਰਿੰਦਰ ਬੀਰ ਸਿੰਘ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਵੀ.ਐਚ.ਸੀ.ਪੀ. ਡਾ. ਗਗਨਦੀਪ ਸਿੰਘ ਗਰੋਵਰ ਸ਼ਾਮਲ ਹੋਏ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *