Om Prakash Soni ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ Om Prakash Soni ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ

Live Clock Date

Your browser is not supported for the Live Clock Timer, please visit the Support Center for support.
Om Prakash Soni hands over appointment letters to 202 staff nurses and 73 paramedical technicians

ਓਮ ਪ੍ਰਕਾਸ਼ ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

2

AZAD SOCH:-

Chandigarh,(AZAD SOCH NEWS):- ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸੋਨੀ (Om Parkash Soni) ਨੇ ਅੱਜ 202 ਸਟਾਫ਼ ਨਰਸਾਂ (Staff Nurses) ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ (Paramedical Technicians) ਨੂੰ ਨਿਯੁਕਤੀ ਪੱਤਰ ਸੌਂਪੇ,ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ (Punjab CM Capt. Amarinder Singh) ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ (Appointment letters) ਦਿੱਤੇ ਗਏ ਹਨ।

ALSO READ:-  पंजाब कांग्रेस के अध्यक्ष बनने के बाद पहली बार नवजोत सिंह सिद्धू CM अमरिंदर सिंह से मुलाकात की

ALSO READ:- ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਜਦਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ,ਸੋਨੀ ਨੇ ਵਿਭਾਗ ਵਿਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ,ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਵਿਭਾਗ ਵਿਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ,ਇਸ ਮੌਕੇ ਡਾ. ਸੁਜਾਤਾ ਸ਼ਰਮਾ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਅਕਾਸ਼ਦੀਪ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *