SGPC NEWS: Tokyo Olympic ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਵਿਸ਼ੇਸ਼ SGPC NEWS: Tokyo Olympic ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਵਿਸ਼ੇਸ਼
BREAKING NEWS
Search

Live Clock Date

Your browser is not supported for the Live Clock Timer, please visit the Support Center for support.
SGPC NEWS Shiromani Gurdwara Parbandhak Committee SikhTokyo Olympic Games

SGPC NEWS: Tokyo Olympic ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

1

AZAD SOCH:-

Amritsar,(AZAD SOCH NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਉਲੰਪਿਕ ਵਿਚ ਡਿਸਕਸ ਥਰੋ (Discus throw) ਲਈ ਫਾਈਨਲ (Final) ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ (Kamalpreet Kaur) ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ (Sikh Players) ਉਲੰਪਿਕ ਖੇਡਾਂ (Olympics) ਵਿਚੋਂ ਕੋਈ ਵੀ ਮੈਡਲ ਪ੍ਰਾਪਤ ਕਰਕੇ ਆਉਣਗੇ, ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ (Honor) ਕਰਕੇ ਹੌਸਲਾ ਅਫਜਾਈ ਕੀਤੀ ਜਾਵੇਗੀ,ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਇਕੱਤਰਤਾਵਾਂ ਕਰਨ ਮਗਰੋਂ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਖੁਸ਼ੀ ਦੀ ਗੱਲ ਹੈ ਕਿ ਕਮਲਪ੍ਰੀਤ ਕੌਰ ਨੇ ਫਾਈਨਲ ਵਿਚ ਪੁੱਜ ਕੇ ਸਿੱਖਾਂ ਦਾ ਨਾਂ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : – Tokyo Olympic Games: इतिहास में पहली बार क्वार्टर फाइनल में पहुंची भारतीय महिला हॉकी टीम

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕਮਲਪ੍ਰੀਤ ਕੌਰ ਦੇ ਉਲੰਪਿਕ ਲਈ ਚੁਣੇ ਜਾਣ ’ਤੇ ਪਹਿਲਾਂ ਵੀ 2 ਲੱਖ ਰੁਪਏ ਦਾ ਸਨਮਾਨ ਦਿੱਤਾ ਸੀ ਅਤੇ ਉਸ ਦੀ ਵਾਪਸੀ ’ਤੇ ਉਸ ਨੂੰ ਫਿਰ ਸਨਮਾਨਿਤ ਕੀਤਾ ਜਾਵੇਗਾ,ਇਸ ਦੌਰਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਮੀਟਿੰਗਾਂ ਵਿਚ ਲਏ ਗਏ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਸਮਾਗਮ ਅਤੇ ਸੈਮੀਨਾਰ ਕਰਵਾਉਣ ਲਈ ਸਬ-ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨਗੀਆਂ,ਉਨ੍ਹਾਂ ਕਿਹਾ ਕਿ ਜਲਦ ਹੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਸ਼ੁਰੂ ਕੀਤੇ ਜਾਣਗੇ,ਧਰਮ ਪ੍ਰਚਾਰ ਲਹਿਰ ਨੂੰ ਭਾਰਤ ਵਿਚ ਵਿਧੀਵਤ ਢੰਗ ਨਾਲ ਚਲਾਉਣ ਲਈ ਸਿੱਖ ਮਿਸ਼ਨਾਂ ਦੀ ਇਲਾਕਾ ਵੰਡ ਮੁੜ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ :- Tokyo Olympics: भारतीय पुरुष हॉकी टीम ने टोक्यो ओलंपिक में जापान को 5-3 से हराया

ਜਿਨ੍ਹਾਂ ਸੂਬਿਆਂ ਵਿਚ ਸਿੱਖ ਮਿਸ਼ਨ ਨਹੀਂ ਹਨ, ਉਨ੍ਹਾਂ ਦਾ ਇਲਾਕਾ ਪਹਿਲਾਂ ਚੱਲਦੇ ਸਿੱਖ ਮਿਸ਼ਨਾਂ ਨਾਲ ਜੋੜਿਆ ਜਾਵੇਗਾ,ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਆਰਕਾਈਵਜ਼ ਪ੍ਰਾਜੈਕਟ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤਾ ਜਾਵੇਗਾ, ਇਸ ਸਬੰਧ ਵਿਚ ਸਬ-ਕਮੇਟੀ ਵਲੋਂ ਵਿਸਥਾਰਤ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਨੂੰ ਲਾਗੂ ਕੀਤਾ ਜਾਵੇਗਾ,ਉਨ੍ਹਾਂ ਦੱਸਿਆ ਕਿ ਗਲੋਬਲ ਪੱਧਰ ’ਤੇ ਸਿੱਖ ਭਾਈਚਾਰੇ ਦੇ ਬਹੁਮੁੱਲੇ ਇਤਿਹਾਸਕ ਦਸਤਾਵੇਜ਼ਾਂ ਨੂੰ ਇਸ ਪ੍ਰਾਜੈਕਟ ਦਾ ਹਿੱਸਾ ਬਣਾਇਆ ਜਾਵੇਗਾ,ਸ਼੍ਰੋਮਣੀ ਕਮੇਟੀ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਅਤੇ ਵਿਸ਼ਵ ਸਿੱਖ ਭਾਈਚਾਰੇ ਨੂੰ ਜੋੜਨ ਲਈ ਵਚਨਬੱਧ ਹੈ ਅਤੇ ਇਸ ਦੇ ਮੱਦੇਨਜ਼ਰ ਸਿੱਖ ਆਰਕਾਈਵਜ਼ ਪ੍ਰਾਜੈਕਟ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਵਿਚ ਇੰਗਲੈਂਡ ਨਿਵਾਸੀ ਸਵਰਗੀ ਸਿੱਖ ਵਿਦਵਾਨ ਡਾ. ਦਰਸ਼ਨ ਸਿੰਘ ਤਾਤਲਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ,ਭਾਵੇਂ ਉਹ ਹੁਣ ਇਸ ਦੁਨੀਆਂ ਵਿਚ ਨਹੀਂ ਹਨ, ਪਰੰਤੂ ਉਨ੍ਹਾਂ ਦੇ ਵਡਮੁੱਲੇ ਵਿਚਾਰਾਂ ਨੂੰ ਇਸ ਪ੍ਰਾਜੈਕਟ ਦੀ ਸਥਾਪਨਾ ਲਈ ਖਾਸ ਅਹਿਮੀਅਤ ਦਿੱਤੀ ਜਾਵੇਗੀ,ਡਾ. ਤਾਤਲਾ ਪਾਸ ਜਿਹੜੇ ਵੀ ਸਿੱਖ ਦਸਤਾਵੇਜ਼ ਮੌਜੂਦ ਸਨ, ਉਨ੍ਹਾਂ ਲਈ ਉਨ੍ਹਾਂ ਦੇ ਪਰਿਵਾਰ ਤੱਕ ਸੰਪਰਕ ਕਰਾਂਗੇ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਵਿਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਫੈਸਲੇ ਕੀਤੇ ਗਏ ਹਨ,ਵਿਦਿਅਕ ਅਦਾਰਿਆਂ ਦੇ ਜਿਹੜੇ ਮੁਲਾਜ਼ਮ ਸ਼ਰਤਾਂ ਪੂਰੀਆਂ ਕਰਦੇ ਹਨ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ,ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਦੀਆਂ ਸਥਾਨਕ ਕਮੇਟੀਆਂ ਨਾਲ ਤਾਲ-ਮੇਲ ਕਰਨ ਲਈ ਸਬ-ਕਮੇਟੀਆਂ ਵੀ ਬਣਾਈਆਂ ਜਾਣਗੀਆਂ, ਤਾਂ ਜੋ ਸਥਾਨਕ ਹਾਲਾਤਾਂ ਅਨੁਸਾਰ ਵਿਦਿਅਕ ਨੀਤੀ ਨੂੰ ਲਾਗੂ ਕੀਤਾ ਜਾ ਸਕੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *