ਪੰਜਾਬ ਦੇ ਮੁੱਖ ਮੰਤਰੀ Capt Amarinder Singh ਵੱਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਪੰਜਾਬ ਦੇ ਮੁੱਖ ਮੰਤਰੀ Capt Amarinder Singh ਵੱਲੋਂ ਸਨਅਤੀ ਗਤੀਵਿਧੀਆਂ ਲਈ ਹੋਰ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Chief Minister Capt Amarinder Singh gives permission to open more areas for industrial activities

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਇਲਾਕੇ ਖੋਲ੍ਹਣ ਦੀ ਇਜਾਜ਼ਤ

7

AZAD SOCH:-

Chandigarh, 2 August 2021,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) (Change of Land Use (CLU)) ਨੂੰ ਪ੍ਰਵਾਨਗੀ ਦੇ ਦਿੱਤੀ ਹੈ,ਮਾਸਟਰ ਪਲਾਨ ਦੇ ਖੇਤੀ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੀ ਨੀਤੀ ਦੇ ਤਹਿਤ ਸੀ.ਐਲ.ਯੂ., ਲਾਲ ਲਕੀਰ (CLU, Red Line) ਜਾਂ ਘੱਟੋ-ਘੱਟ 6 ਕਰਮ (30-33 ਫੁੱਟ) ਪਹੁੰਚ ਮਾਰਗ ਦੀ ਨੇੜਲੀ ਆਬਾਦੀ (ਘੱਟੋ-ਘੱਟ 50 ਪੱਕੇ ਮਕਾਨ) ਲਈ ਕ੍ਰਮਵਾਰ 100 ਮੀਟਰ ਅਤੇ 250 ਮੀਟਰ ਦੂਰੀ ਉਤੇ ਗਰੀਨ ਅਤੇ ਆਰੇਂਜ ਇੰਡਸਟਰੀ ਲਈ ਲਾਗੂ ਹੋਣ ਯੋਗ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ (Town and Country Planning Department) ਨੂੰ ਰੈੱਡ ਕੈਟਾਗਰੀ (Red Category) ਵਾਲੇ ਉਦਯੋਗ ਦੀ ਨਜ਼ਰਸਾਨੀ ਕਰਨ ਲਈ ਆਖਿਆ ਅਤੇ ਸਾਰੇ ਮਾਸਟਰ ਪਲਾਨ ਵਿਚ ਅਜਿਹੇ ਉਦਯੋਗ ਲਈ ਵੱਖ ਜ਼ੋਨਾਂ ਦੀ ਵਿਵਸਥਾ ਕਰਨ ਦੇ ਹੁਕਮ ਦਿੱਤੇ,ਉਨ੍ਹਾਂ ਨੇ ਮੋਹਾਲੀ ਵਿਚ ਮੈਡੀਕਲ ਆਕਸੀਜਨ ਮੈਨੂਫੈਕਚਰਿੰਗ ਪਲਾਂਟ (Medical Oxygen Manufacturing Plant) ਦੇ ਵਿਸਥਾਰ ਲਈ ਵਿਸ਼ੇਸ਼ ਇਜਾਜ਼ਤ ਦਿੱਤੀ,ਉਨ੍ਹਾਂ ਨੇ ਟਾਊਨ ਐਂਡ ਕੰਟਰੀ ਪਲਾਨਿੰਗ (Town and Country Planning) ਅਜਿਹੇ ਸਾਰੇ ਪਲਾਂਟਾਂ ਨੂੰ ਖੁੱਲ੍ਹਾ ਸਹਿਯੋਗ ਦੇਣ ਲਈ ਆਖਿਆ ਤਾਂ ਕਿ ਮੈਡੀਕਲ ਆਕਸੀਜਨ ਦੇ ਉਤਪਾਦਨ ਨੂੰ ਹੁਲਾਰਾ ਦਿੱਤਾ ਜਾ ਸਕੇ।

ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਪੰਜਾਬ ਰੀਜਨਲ ਐਂਡ ਟਾਊਨ ਪਲਾਨਿੰਗ ਡਿਵੈਲਪਮੈਂਟ ਬੋਰਡ (Punjab Regional and Town Planning Development Board) ਦੀ 42ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਜੋ ਇਸ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਸਾਰੇ ਰੈੱਡ, ਗਰੀਨ ਅਤੇ ਆਰੇਂਜ ਇੰਡਸਟਰੀਅਲ ਯੂਨਿਟਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਜੀਰੋ ਡਿਸਚਾਰਜ ਜਾਂ ਸੋਧੇ ਹੋਏ ਪਾਣੀ ਦੀ ਵਰਤੋਂ ਲਈ ਸੰਭਾਵਿਤ ਵਰਤੋਂਕਾਰਾਂ ਦੀ ਸਹਿਮਤੀ ਹੋਣੀ ਚਾਹੀਦੀ ਹੈ।

ਇਕ ਹੋਰ ਫੈਸਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਦੀ ਨਿਗਮ ਹੱਦ ਤੋਂ ਚਾਰ ਕਿਲੋਮੀਟਰ ਦੀ ਦੂਰੀ, ਨਿਗਮ ਵਾਲੇ ਸ਼ਹਿਰਾਂ ਅਤੇ ਕਲਾਸ-ਏ ਸ਼ਹਿਰਾਂ ਤੋਂ ਤਿੰਨ ਕਿਲੋਮੀਟਰ ਅਤੇ ਬਾਕੀ ਸ਼ਹਿਰਾਂ ਤੋਂ 2 ਕਿਲੋਮੀਟਰ ਦੂਰੀ ਉਤੇ ਹਾਈਵੇਅ ਨਾਲ ਮਿਕਸਡ ਲੈਂਡ ਯੂਜ਼ ਜ਼ੋਨਾਂ ਵਿਚ ਉਦਯੋਗਾਂ ਦੀ ਸਥਾਪਨਾ ਨੂੰ ਇਜਾਜ਼ਤ ਦੇ ਦਿੱਤੀ ਹੈ,ਇਹ ਫੈਸਲਾ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੂਬਾ ਭਰ ਵਿਚ ਵੱਧ ਤੋਂ ਵੱਧ ਜਗ੍ਹਾ ਦੇਣ ਵਿਚ ਸਹਾਈ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸ.ਏ.ਐਸ. ਨਗਰ (ਮੋਹਾਲੀ) (S.A.S. Nagar (Mohali)) ਵਿਚ ਪ੍ਰਾਈਵੇਟ ਡਿਵੈਲਪਰਾਂ ਦੇ ਨਾਲ-ਨਾਲ ਗਮਾਡਾ ਵੱਲੋਂ ਵਿਕਸਤ ਕੀਤੇ ਜਾਣ ਵਾਲੇ ਸੈਕਟਰ 101 ਅਤੇ 103 ਵਿਚ ਉਦਯੋਗਿਕ ਪਾਰਕ ਸਥਾਪਤ ਕਰਨ ਲਈ ਬੋਰਡ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ,ਉਨ੍ਹਾਂ ਨੇ ਬੋਰਡ ਨੂੰ ਨਿਊ ਚੰਡੀਗੜ੍ਹ ਵਿਚ 50 ਏਕੜ ਰਕਬੇ ਵਿਚ ਰਿਹਾਇਸ਼ੀ ਕਾਲੋਨੀ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਨਾਲ ਆਬਾਦੀ ਦੀ ਘਣਤਾ ਦੇ ਨਿਯਮਾਂ ਨਾਲ ਛੇੜਛਾੜ ਕੀਤੇ ਬਗੈਰ ਘੱਟੋ-ਘੱਟ ਲੋੜੀਂਦਾ ਰਕਬਾ 100 ਤੋਂ ਘਟ ਕੇ 50 ਏਕੜ ਹੋ ਗਿਆ,ਇਹ ਸੋਧ ਨਿਊ ਚੰਡੀਗੜ੍ਹ ਵਿਚ ਮਕਾਨ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਰਹਿ ਗਏ ਇਲਾਕਿਆਂ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ।

ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਵਿਨੀ ਮਹਾਜਨ, ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ, ਵਿੱਤ ਕਮਿਸ਼ਨਰ ਪੇਂਡੂ ਵਿਕਾਸ ਸੀਮਾ ਜੈਨ, ਵਧੀਕ ਮੁੱਖ ਸਕੱਤਰ ਉਦਯੋਗ ਤੇ ਵਪਾਰ ਹੁਸਨ ਲਾਲ, ਪ੍ਰਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਾਤਾਵਰਣ ਅਤੇ ਜਲਵਾਯੂ ਤਬਦੀਲੀ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ, ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਪਰਦੀਪ ਅਗਰਵਾਲ, ਚੀਫ ਟਾਊਨ ਐਂਡ ਕੰਟਰੀ ਪਲਾਨਿੰਗ ਪੰਕਜ ਬਾਵਾ ਤੋਂ ਇਲਾਵਾ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕ ਵੀ ਹਾਜ਼ਰ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *