ਤਗਮੇ ਤੋਂ ਖੁੰਝੀ Kamalpreet Kaur ਪਰ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਤਗਮੇ ਤੋਂ ਖੁੰਝੀ Kamalpreet Kaur ਪਰ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Missing medal Kamalpreet Kaur but 6th place to be the best Indian player ever Gurmeet Singh Sodhi

ਤਗਮੇ ਤੋਂ ਖੁੰਝੀ ਕਮਲਪ੍ਰੀਤ ਕੌਰ ਪਰ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਗੁਰਮੀਤ ਸਿੰਘ ਸੋਢੀ

9

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ (Rana Gurmeet Singh Sodhi) ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਟੋਕੀਓ ਓਲੰਪਿਕਸ (Tokyo Olympics) ਵਿੱਚ ਡਿਸਕਸ ਥਰੋਅ (Discus Throw) ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ (Kamalpreet Kaur) ਦੀ ਹੌਸਲਾ ਅਫ਼ਜ਼ਾਈ ਕੀਤੀ,ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਮੌਜੂਦ ਸਨ,ਕਮਲਪ੍ਰੀਤ ਕੌਰ (Kamalpreet Kaur) ਦਾ ਮੁਕਾਬਲਾ ਵੇਖਦਿਆਂ ਰਾਣਾ ਸੋਢੀ ਕਈ ਵਾਰ ਭਾਵੁਕ ਹੋਏ ਅਤੇ ਕਿਹਾ, “ਹਾਲਾਂਕਿ ਕਮਲਪ੍ਰੀਤ ਕੌਰ ਫਾਈਨਲ ਵਿੱਚ ਆਪਣਾ ਸਰਬੋਤਮ ਥਰੋਅ ਸੁੱਟਣ ਤੋਂ ਖੁੰਝ ਗਈ ਪਰ ਫਿਰ ਵੀ ਉਸ ਨੇ ਕੁੱਲ 12 ਫਾਈਨਲਿਸਟਾਂ ਵਿੱਚੋਂ 6ਵੇਂ ਰੈਂਕ ਨਾਲ ਭਾਰਤ ਦਾ ਸਰਬੋਤਮ ਸਥਾਨ ਹਾਸਲ ਕੀਤਾ ਹੈ। ਉਸ ਨੇ 6ਵਾਂ ਸਥਾਨ ਹਾਸਲ ਕਰਕੇ ਥਰੋਅ ਦੇ ਤਿੰਨ ਹੋਰ ਮੌਕੇ ਹਾਸਲ ਕੀਤੇ।

ਤਗਮੇ ਤੋਂ ਖੁੰਝੀ ਕਮਲਪ੍ਰੀਤ ਕੌਰ ਪਰ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਗੁਰਮੀਤ ਸਿੰਘ ਸੋਢੀ
ਤਗਮੇ ਤੋਂ ਖੁੰਝੀ ਕਮਲਪ੍ਰੀਤ ਕੌਰ ਪਰ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਗੁਰਮੀਤ ਸਿੰਘ ਸੋਢੀ

ਟੋਕੀਓ ਓਲੰਪਿਕਸ (Tokyo Olympics) ਵਿਖੇ ਕਮਲਪ੍ਰੀਤ ਕੌਰ (Kamalpreet Kaur) ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਪਿੰਡ ਕਬਰਵਾਲਾ (ਮਲੋਟ) ਵਿਖੇ ਰਹਿੰਦੇ ਉਸ ਦੇ ਮਾਪਿਆਂ ਨਾਲ ਆਨਲਾਈਨ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਉਨ੍ਹਾਂ ਨੂੰ ਇਸ ਇਤਿਹਾਸਕ ਪਲ ਲਈ ਸ਼ੁਭਕਾਮਨਾਵਾਂ ਦਿੱਤੀਆਂ,ਉਨ੍ਹਾਂ ਕਿਹਾ, “ਹਰ ਪੰਜਾਬੀ ਨੂੰ ਮਾਣ ਹੈ ਕਿ ਕਮਲਪ੍ਰੀਤ ਕੌਰ (Kamalpreet Kaur) ਨੇ ਪੰਜਾਬ ਅਤੇ ਭਾਰਤ ਦਾ ਨਾਂ ਵਿਸ਼ਵ ਭਰ ਵਿੱਚ ਰੌਸ਼ਨ ਕੀਤਾ ਹੈ,ਹਾਲਾਂਕਿ ਮੀਂਹ ਕਾਰਨ ਮੁਕਾਬਲੇ ਨੂੰ ਰੋਕ ਦਿੱਤਾ ਗਿਆ ਸੀ ਪਰ ਖੇਡ ਮੰਤਰੀ ਅਤੇ ਮੁਕਾਬਲੇ ਨੂੰ ਦੇਖ ਰਹੇ ਹੋਰਨਾਂ ਅਧਿਕਾਰੀਆਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਅਤੇ ਹਰ ਕੋਈ ਲਗਾਤਾਰ ਕਮਲਪ੍ਰੀਤ ਕੌਰ (Kamalpreet Kaur) ਦੀ ਜਿੱਤ ਲਈ ਦੁਆਵਾਂ ਕਰਦਾ ਰਿਹਾ।

ALSO READ:- Tokyo Olympics: Discus Throw ਵਿਚ ਮੈਡਲ ਨਹੀਂ ਜਿੱਤ ਸਕੀ ਕਮਲਪ੍ਰੀਤ ਕੌਰ, ਫਾਈਨਲ ਵਿਚ 6ਵੇਂ ਸਥਾਨ ‘ਤੇ ਰਹੀ

ਜ਼ਿਕਰਯੋਗ ਹੈ ਕਿ ਕੌਮੀ ਰਿਕਾਰਡ ਹਾਸਲ ਕਮਲਪ੍ਰੀਤ ਕੌਰ (Kamalpreet Kaur) ਨੇ 64 ਮੀਟਰ ਦੇ ਥਰੋਅ ਨਾਲ ਟੋਕੀਓ ਓਲੰਪਿਕਸ (Tokyo Olympics) ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਟੋਕੀਓ ਓਲੰਪਿਕ (Tokyo Olympics) ਦੇ ਫਾਈਨਲ ਲਈ ਕੁਆਲੀਫਾਈ ਕੀਤਾ ਸੀ,ਇਸ ਤੋਂ ਪਹਿਲਾਂ ਭਾਰਤ ਵਿੱਚ ਉਸ ਨੇ 65.06 ਮੀਟਰ ਥਰੋਅ ਨਾਲ 2012 ਵਿੱਚ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਵੱਲੋਂ 64.76 ਮੀਟਰ ਦੇ ਥਰੋਅ ਨਾਲ ਕਾਇਮ ਕੀਤੇ 9 ਸਾਲਾਂ ਦੇ ਕੌਮੀ ਰਿਕਾਰਡ ਨੂੰ ਤੋੜਿਆ ਸੀ,ਇਸ ਤੋਂ ਪਹਿਲਾਂ ਸਵੇਰ ਵੇਲੇ ਮਹਿਲਾ ਹਾਕੀ ਟੀਮ ਦੇ ਓਲੰਪਿਕ ਸੈਮੀਫਾਈਨਲ (Olympic Semifinals) ਲਈ ਕੁਆਲੀਫਾਈ (Qualify) ਕਰਨ ‘ਤੇ ਖ਼ੁਸ਼ੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਟਵੀਟ ਕੀਤਾ।

ਤਗਮੇ ਤੋਂ ਖੁੰਝੀ ਕਮਲਪ੍ਰੀਤ ਕੌਰ ਪਰ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਗੁਰਮੀਤ ਸਿੰਘ ਸੋਢੀ
ਤਗਮੇ ਤੋਂ ਖੁੰਝੀ ਕਮਲਪ੍ਰੀਤ ਕੌਰ ਪਰ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਗੁਰਮੀਤ ਸਿੰਘ ਸੋਢੀ

ਇਹ ਇੱਕ ਸ਼ਾਨਦਾਰ ਜਿੱਤ ਹੈ,ਸਾਡੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਟੀਮ ਇੰਡੀਆ ਨੇ ਤਿੰਨ ਵਾਰ ਓਲੰਪਿਕ ਸੋਨ ਤਮਗ਼ਾ ਜੇਤੂ ਆਸਟਰੇਲੀਆ ਨੂੰ 1-0 ਨਾਲ ਦਰੜਿਆ ਹੈ,ਲੜਕੀਆਂ ਦੀ ਟੀਮ ਨੇ ਪਹਿਲੀ ਵਾਰ ਸੈਮੀਫਾਈਨਲ (Semifinals) ਵਿੱਚ ਦਾਖ਼ਲ ਹੋ ਕੇ ਇਤਿਹਾਸ ਰਚਿਆ ਅਤੇ ਸਾਡਾ ਦਿਲ ਜਿੱਤ ਲਿਆ ਹੈ,ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਇਕਹਿਰਾ ਗੋਲ ਪੰਜਾਬ ਦੀ ਗੁਰਜੀਤ ਕੌਰ (Gurjeet Kaur) ਵੱਲੋਂ ਕੀਤਾ ਗਿਆ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *