ਪੰਜਾਬ ਦੇ ਮੁੱਖ ਮੰਤਰੀ Capt Amarinder Singh 14 ਅਗਸਤ ਨੂੰ ਲੋਕ ਅਰਪਣ ਕਰਨਗੇ ਪੰਜਾਬ ਦੇ ਮੁੱਖ ਮੰਤਰੀ Capt Amarinder Singh 14 ਅਗਸਤ ਨੂੰ ਲੋਕ ਅਰਪਣ ਕਰਨਗੇ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Chief Minister Capt Amarinder Singh to dedicate 'Jallianwala Bagh Shatabdi Memorial Park' on August 14

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 14 ਅਗਸਤ ਨੂੰ ਲੋਕ ਅਰਪਣ ਕਰਨਗੇ ‘ਜਲ੍ਹਿਆਂਵਾਲਾ ਬਾਗ ਸ਼ਤਾਬਦੀ ਮੈਮੋਰੀਅਲ ਪਾਰਕ

8

AZAD SOCH:-

AMRITSAR SAHIB,(AZAD SOCH NEWS):- ਪੰਜਾਬ ਸਰਕਾਰ ਵੱਲੋਂ ਜਲ੍ਹਿਆਂਵਾਲੇ ਬਾਗ ਕਾਂਡ (Jallianwala Bagh Incident) ਦੇ ਸ਼ਹੀਦਾਂ ਨੂੰ ਸਮਰਪਿਤ ਨਵੀਂ ਯਾਦਗਾਰ ਤਿਆਰ ਕੀਤੀ ਗਈ ਹੈ,ਇਸ ਯਾਦਗਾਰ ਨੂੰ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਮੈਮੋਰੀਅਲ ਪਾਰਕ (Jallianwala Bagh Shatabdi Memorial Park) ਦਾ ਨਾਂਅ ਦਿੱਤਾ ਗਿਆ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) 14 ਅਗਸਤ ਨੂੰ ਇਹ ਯਾਦਗਾਰ ਲੋਕ ਅਰਪਣ ਕਰਨਗੇ,ਦੱਸ ਦਈਏ ਕਿ ਇਹ ਯਾਦਗਾਰ ਰਣਜੀਤ ਐਵੇਨਿਊ (Ranjit Avenue) ‘ਚ ਆਨੰਦ ਅੰਮ੍ਰਿਤ ਪਾਰਕ ‘ਚ 3 ਕਰੋੜ ਦੀ ਲਾਗਤ ਨਾਲ ਤਿਆਰ ਕੀਤੀ ਗਈ ਤਿਆਰ ਕੀਤੀ ਗਈ ਹੈ।

ਇਸ ਦੀਆਂ ਕੰਧਾਂ ਉੱਤੇ 492 ਸ਼ਹੀਦਾਂ ਦੇ ਨਾਂਅ ਲਿਖੇ ਗਏ ਹਨ,ਹਾਲਾਂਕਿ ਇਸ ਖੂਨੀ ਸਾਕੇ ਦੇ ਕਈ ਸ਼ਹੀਦਾਂ ਪਰਿਵਾਰਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ,ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਯਾਦਗਾਰ ਦਾ ਨਹੀਂ ਪੱਥਰ ਰੱਖਣ ਸਮੇਂ ਪੰਜਾਬ ਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਸੀ ਕਿ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਪਤਾ ਲਗਾਉਣ ਲਈ ਇਕ ਕਮੇਟੀ ਬਣਾਈ ਜਾਵੇਗੀ ਪਰ ਅਜੇ ਤੱਕ ਅਜਿਹਾ ਕੁਝ ਨਹੀਂ ਹੋਇਆ ਹੈ,ਜ਼ਿਕਰਯੋਗ ਹੈ ਕਿ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ, ਰਣਜੀਤ ਐਵੀਨਿਊ, ਅੰਮ੍ਰਿਤਸਰ (Jallianwala Bagh Centenary Memorial Park, Ranjit Avenue, Amritsar) ਦੇ ਅੰਮ੍ਰਿਤ ਆਨੰਦ ਪਾਰਕ (Amrit Anand Park) ਵਿਖੇ 4490 ਵਰਗ ਮੀਟਰ ਵਿਚ ਬਣਾਇਆ ਗਿਆ ਹੈ,ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਯਾਦਗਾਰ ਸਾਬਤ ਹੋਵੇਗਾ।

ALSO READ:- 1984 Sikh Massacre: 36 ਸਾਲਾਂ ਬਾਅਦ ਕਾਨਪੁਰ ਦੇ ਬੰਦ ਪਏ ਘਰ ਵਿਚੋਂ ਮਿਲੇ ਮਨੁੱਖੀ ਸਰੀਰ ਦੇ ਹਿੱਸੇ

ਇਸ ਪਵਿੱਤਰ ਯਾਦਗਾਰ ਨੂੰ ਬਣਾਉਣ ਲਈ ਸ਼ਹੀਦਾਂ ਦੇ ਰਿਸ਼ਤੇਦਾਰਾਂ ਜਾਂ ਪੰਚਾਇਤਾਂ/ਸਰਪੰਚਾਂ/ਕੌਂਸਲਰਾਂ ਦੁਆਰਾ ਲਿਆਂਦੀ ਮਿੱਟੀ ਨੂੰ ਸ਼ਾਮਲ ਕੀਤਾ ਜਾਵੇਗਾ,ਇਸ ਵਿਲੱਖਣ ਯਾਦਗਾਰ ਨੂੰ ਇਸ ਤਰ੍ਹਾਂ ਡਿਜਾਇਨ ਕੀਤਾ ਗਿਆ ਹੈ ਜਿਵੇਂ ਪੰਜ ਸੰਗਮਰਮਰ ਦੇ ਖੰਭ ਆਸਮਾਨ ਵਿੱਚ ਨੂੰ ਛੂਹ ਰਹੇ ਰਹੇ ਹੋਣ,ਜ਼ਿਕਰਯੋਗ ਹੈ ਕਿ 13 ਅਪ੍ਰੈਲ 1919 ਨੂੰ ਵਾਪਰੇ ਇਸ ਭਿਆਨਕ ਕਾਂਡ (Terrible Episode) ਵਿਚ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ (Jallianwala Bagh) ਵਿਚ ਹੋ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਬਰਤਾਨਵੀ ਫੌਜੀ ਜਨਰਲ ਡਾਇਰ ਨੇ ਗੋਲੀਆਂ ਚਲਵਾਈਆਂ ਸਨ,ਇਸ ਗੋਲੀਕਾਂਡ ਵਿਚ ਸੈਂਕੜੇ ਨਿਰਦੋਸ਼ ਲੋਕਾਂ ਦੀ ਮੌਤ ਹੋਈ ਸੀ।

ALSO READ:- Sangrur News: ਸੰਗਰੂਰ ‘ਚ ਵਾਪਰਿਆ ਭਿਆਨਕ ਹਾਦਸਾ, ਉਜੜੀਆ ਖੁਸ਼ੀਆਂ,ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *