400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ Punjab Cabinet ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ Punjab Cabinet ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Cabinet decides to convene special assembly session on September 3 to mark 400th Prakash Purab

400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ Punjab Cabinet ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

1

AZAD SOCH:-

Chandigarh, 26 August 2021,(AZAD SOCH NEWS): – ਸ੍ਰੀ ਗੁਰੂ ਤੇਗ਼ ਬਹਾਦਰ ਜੀ (Guru Tegh Bahadur) ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ (400th Prakash Purab) ਨੂੰ ਮਨਾਉਣ ਲਈ ਪੰਜਾਬ ਮੰਤਰੀ ਮੰਡਲ (Punjab Cabinet) ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਸੱਦਣ ਦਾ ਫੈਸਲਾ ਕੀਤਾ ਗਿਆ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦਿੱਤੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦਫਤਰ ਦੇ ਬੁਲਾਰੇ ਅਨੁਸਾਰ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ,ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ.ਪੀ.ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।




Leave a Reply

Your email address will not be published. Required fields are marked *