ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ Seva Singh Sekhwan ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ Seva Singh Sekhwan
BREAKING NEWS
Search

Live Clock Date

Your browser is not supported for the Live Clock Timer, please visit the Support Center for support.
Seva Singh Sekhwan joins Aam Aadmi Party

ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਸੇਵਾ ਸਿੰਘ ਸੇਖਵਾਂ

2

AZAD SOCH:-

Chandigarh,(AZAD SOCH NEWS):- ਅਧਿਆਪਕ ਤੋਂ ਸਿਆਸਤਦਾਨ ਬਣੇ ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ,ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਖ਼ੁਦ ਪਿੰਡ ਸੇਖਵਾਂ ਆ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ,ਇਸ ਮੌਕੇ ਰਾਗਵ ਚੱਢਾ ਤੇ ਭਗਵੰਤ ਮਾਨ (Bhagwant Mann) ਵੀ ਮੌਜੂਦ ਸਨ,ਸ਼੍ਰੋਮਣੀ ਅਕਾਲੀ ਦਲ ਬਾਦਲ (Shiromani Akali Dal Badal) ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ਆਪ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ (Akali Dal Democratic) ਦਾ ਹਿੱਸਾ ਸਨ,ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਉਸ ਤੋਂ ਪਹਿਲਾ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਵੱਡੇ ਉਲਟਫੇਰ ਹੋ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੇ ਇਸ ਦੌਰੇ ਤੋਂ ਪਹਿਲਾ ਹੀ ਪੰਜਾਬ ਦੀ ਸਿਆਸਤ ਵਿੱਚ ਕੋਈ ਵੱਡਾ ਧਮਾਕਾ ਹੋਣ ਦੇ ਕਿਆਸ ਲਗਾਏ ਜਾਂ ਰਹੇ ਸਨ,ਵੀਰਵਾਰ ਦੁਪਹਿਰ ਸਮੇ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ (Kejriwal Amritsar Airport) ‘ਤੇ ਪਹੁੰਚੇ ਸਨ ਜਿਸ ਤੋਂ ਬਾਅਦ ਉਹ ਸਿੱਧਾ ਸੇਵਾ ਸਿੰਘ ਸੇਖਵਾਂ (Seva Singh Sekhwan) ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ,ਆਮ ਆਦਮੀ ਪਾਰਟੀ (Shiromani Akali Dal) ਦੇ ਪੰਜਾਬ ਮੁਖੀ ਭਗਵੰਤ ਮਾਨ, ਹਰਪਾਲ ਚੀਮਾ ਰਾਘਵ ਚੱਡਾ (Raghav Chadha) ਸਮੇਤ ਕਈ ਹੋਰ ਆਗੂ ਅਤੇ ਵਿਧਾਇਕ ਵੀ ਕੇਜਰੀਵਾਲ ਨਾਲ ਮੌਜੂਦ ਸਨ,ਜਿੰਨ੍ਹਾਂ ਦੇ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦਾ ਪੰਜਾਬ ਪਹੁੰਚਣ ‘ਤੇ ਸੁਵਾਗਤ ਕੀਤਾ ਗਿਆ।

ਉੱਥੇ ਹੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਸੇਵਾ ਸਿੰਘ ਸੇਖਵਾਂ ਬਾਰੇ ਕਿਹਾ ਕਿ ਮੈਂ ਪੰਜਾਬ ਖ਼ਾਸ ਤੌਰ ਤੇ ਸੇਵਾ ਸਿੰਘ ਸੇਖਵਾਂ (Seva Singh Sekhwan) ਦਾ ਹਾਲ ਚਾਲ ਜਾਨਣ ਲਈ ਪਹੁੰਚਿਆ ਹਾਂ,ਸੇਵਾ ਸਿੰਘ ਸੇਖਵਾਂ ਪਾਰਟੀ (Seva Singh Sekhwan Party) ਦਾ ਮਾਰਗ ਦਰਸ਼ਨ ਕਰਦੇ ਰਹਿਣਗੇ,ਉਨ੍ਹਾਂ ਕਿਹਾ ਕਿ ਸੇਵਾ ਸਿੰਘ ਸੇਖਵਾਂ ਦੇ ਆਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ ਕਿਉਂਕਿ ਸੇਖਵਾਂ ਨੂੰ ਪੰਜਾਬ ਦਾ ਬਿਹਤਰ ਤਜ਼ਰਬਾ ਹੈ ਪੰਜਾਬ ਨੂੰ ਨੰਬਰ ਵਨ ਸੂਬਾ ਆਮ ਆਦਮੀ ਪਾਰਟੀ ਬਣਾਏਗੀ,ਦੱਸ ਦਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Former IG Kunwar Vijay Partap Singh) ਨੂੰ ਪਾਰਟੀ ਜੁਆਇਨ ਕਰਨ ਦੇ ਲਈ ਪੰਜਾਬ ਪਹੁੰਚੇ ਸਨ ਅਤੇ ਹੁਣ ਸੇਵਾ ਸਿੰਘ ਸੇਖਵਾਂ (Seva Singh Sekhwan) ਦੇ ਲਈ ਖਾਸ ਤੌਰ ‘ਤੇ ਪੰਜਾਬ ਆਏ ਹਨ। 

ALSO READ:- ਮੱਛੀ ਪਾਲਣ ਅਧਿਕਾਰੀਆਂ ਦੀਆਂ 27 ਅਤੇ ਕਲਰਕਾਂ ਦੀਆਂ 160 ਅਸਾਮੀਆਂ ਦੇ ਨਤੀਜਿਆਂ ਨੂੰ ਮਿਲੀ ਪ੍ਰਵਾਨਗੀ : ਰਮਨ ਬਹਿਲ

ਪਾਰਟੀ ‘ਚ ਸ਼ਾਮਲ ਹੋਣ ਮਗਰੋਂ ਸੇਵਾ ਸਿੰਘ ਸੇਖਵਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Convener Arvind Kejriwal) ਦੀ ਤਰੀਫਾਂ ਦੇ ਪੁਲ ਬੰਨ੍ਹੇ, ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਦਾ ਦਿਲੋਂ ਧੰਨਵਾਦ ਕਰਦਾ ਹਾਂ,ਅਰਵਿੰਦ ਕੇਜਰੀਵਾਲ ਨੇ ਮੇਰਾ ਮਾਣ ਵਧਾਇਆ ਹੈ,ਉਨ੍ਹਾਂ ਕਿਹਾ ਕਿ ਮੇਰੀ ਤਿੰਨ ਪੀੜ੍ਹੀਆਂ ਅਕਾਲੀ ਦਲ ਨਾਲ ਰਹੀਆਂ ਹਨ ਪਰ ਅਕਾਲੀ ਦਲ (Akali Dal) ਨੇ ਸਾਡੀ ਸੇਵਾ ਦਾ ਕੋਈ ਮੁੱਲ ਨਹੀਂ ਪਾਇਆ,ਹੁਣ ਮੈਂ ਅੰਤਿਮ ਸਾਹਾਂ ਤੱਕ ਆਮ ਆਦਮੀ ਪਾਰਟੀ (Aam Aadmi Party) ਦਾ ਸਾਥ ਦੇਵਾਂਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *