ਪੰਜਾਬ ਕੈਬਨਿਟ ਨੇ ਬੇਰੁਜ਼ਗਾਰ ਨੌਜਵਾਨਾਂ ਲਈ ‘ਮੇਰਾ ਕੰਮ ਮੇਰਾ ਮਾਨ’ ਸਕੀਮ ਦਾ ਕੀਤਾ ਐਲਾਨ ਪੰਜਾਬ ਕੈਬਨਿਟ ਨੇ ਬੇਰੁਜ਼ਗਾਰ ਨੌਜਵਾਨਾਂ ਲਈ ‘ਮੇਰਾ ਕੰਮ ਮੇਰਾ ਮਾਨ’ ਸਕੀਮ ਦਾ ਕੀਤਾ ਐਲਾਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Cabinet announces 'Mera Kam Mera Mann' scheme for unemployed youth

ਪੰਜਾਬ ਕੈਬਨਿਟ ਨੇ ਬੇਰੁਜ਼ਗਾਰ ਨੌਜਵਾਨਾਂ ਲਈ ‘ਮੇਰਾ ਕੰਮ ਮੇਰਾ ਮਾਨ’ ਸਕੀਮ ਦਾ ਕੀਤਾ ਐਲਾਨ

1

AZAD SOCH:-

Chandigarh,(AZAD SOCH NEWS):- ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਥੋੜੇਂ ਸਮੇਂ ਦੀ ਮੁਫਤ ਹੁਨਰ ਸਿਖਲਾਈ (Free Skill Training) ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿੱਚ ਰੋਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਵਿੱਚ ਵਾਧੇ ਵਿੱਚ ਮੱਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet) ਨੇ ਵੀਰਵਾਰ ਨੂੰ ਨਿਵੇਕਲੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰਨ ਦੀ ਹਰੀ ਝੰਡੀ ਦਿੱਤੀ,ਹੁਨਰ ਤੇ ਰੋਜ਼ਗਾਰ ਯੋਗਤਾ ਵਧਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ‘ਚ ਮੱਦਦ ਲਈ ਪੰਜਾਬ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰੇਗਾ,ਮੌਜੂਦਾ ਵਿੱਤੀ ਸਾਲ ਤੋਂ ਉਸਾਰੂ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਸਕੀਮ ਸ਼ੁਰੂ ਹੋਵੇਗੀ, ਲਾਭਪਾਤਰੀ ਨੂੰ 12 ਮਹੀਨਿਆਂ ਦੀ ਸਿਖਲਾਈ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਮਿਲੇਗਾ

ਪੰਜਾਬ ਕੈਬਨਿਟ (Punjab Cabinet) ਵੱਲੋਂ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਪਾਇਲਟ ਪ੍ਰਾਜੈਕਟ (Pilot Project) ਦੇ ਆਧਾਰ ‘ਤੇ ਇਹ ਸਕੀਮ ਮੌਜੂਦਾ ਵਿੱਤੀ ਵਰ੍ਹੇ ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ,ਇਸ ਪਾਇਲਟ ਪ੍ਰਾਜੈਕਟ ਤਹਿਤ 30,000 ਲਾਭਪਾਤਰੀਆਂ ਨੂੰ ਮੱਦਦ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਉਤੇ 90 ਕਰੋੜ ਰੁਪਏ ਦੀ ਲਾਗਤ ਆਵੇਗੀ,ਕੈਬਨਿਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੂੰ ਇਹ ਸਕੀਮ ਸਮਾਜ ਦੇ ਹੋਰਨਾਂ ਵਰਗਾਂ ਤੱਕ ਵਧਾਉਣ ਲਈ ਅਧਿਕਾਰਤ ਕੀਤਾ ਜਦੋਂ ਵੀ ਉਹ ਉਚਿਤ ਸਸਮਝਣ,ਇਸ ਤੋਂ ਇਲਾਵਾ ਇਸ ਸਕੀਮ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰਨ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਨੂੰ ਸਮੇਂ-ਸਮੇਂ ‘ਤੇ ਇਸ ਸਕੀਮ ਵਿੱਚ ਕੋਈ ਸੋਧ ਕਰਨ ਲਈ ਅਧਿਕਾਰਤ ਕੀਤਾ।

ALSO READ:- 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ Punjab Cabinet ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦਫਤਰ ਦੇ ਬੁਲਾਰੇ ਅਨੁਸਾਰ ਸਕੀਮ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਥੋੜੇਂ ਸਮੇਂ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਤਹਿਤ ਟ੍ਰੇਨਿੰਗ ਕੋਰਸ (Training Course) ਦੀ ਸ਼ੁਰੂਆਤ ਤੋਂ ਲਾਭਪਾਤਰੀ ਨੂੰ 12 ਮਹੀਨਿਆਂ ਲਈ 2500 ਰੁਪਏ ਪ੍ਰਤੀ ਮਹੀਨਾ ਰੋਜ਼ਗਾਰ ਸਹਾਇਕ ਭੱਤਾ ਮੁਹੱਈਆ ਕਰਵਾਇਆ ਜਾਵੇਗਾ,ਉਕਤ ਭੱਤਾ ਸਿਖਲਾਈ ਸਮੇਂ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਲੇਸਮੈਂਟ (Placement) ਤੋਂ ਪਹਿਲਾਂ ਅਤੇ ਪਲੇਸਮੈਂਟ ਤੋਂ ਬਾਅਦ ਦੇ 12 ਮਹੀਨਿਆਂ ਦੇ ਸਮੇਂ ਲਈ ਸਫਲਤਾਪੂਰਵਕ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਦਿੱਤਾ ਜਾਵੇਗਾ।

ALSO READ:- ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਰਾਸ਼ੀ ਜਾਰੀ

‘ਮੇਰਾ ਕੰਮ ਮੇਰਾ ਮਾਣ’ ਸਕੀਮ ਤਹਿਤ ਕਿਰਤ ਵਿਭਾਗ (Department of Labor Under the ‘My Work, My Pride’ Scheme) ਦੇ ਉਸਾਰੀ ਕਾਮੇ ਭਲਾਈ ਬੋਰਡ ਕੋਲ ਰਜਿਸਟਰਡ ਯੋਗ ਉਸਾਰੀ ਕਾਮੇ ਤੇ ਉਨ੍ਹਾਂ ਦੇ ਬੱਚੇ ਸਬੰਧਤ ਜ਼ਿਲੇ ਦੇ ਜ਼ਿਲਾ ਰੋਜ਼ਗਾਰ ਤੇ ਉਦਮ ਬਿਊਰੋ ਨਾਲ ਤਾਲਮੇਲ ਕਰ ਕੇ ਇਸ ਸਕੀਮ ਦਾ ਫਾਇਦਾ ਕਰਨ ਲਈ ਅਪਲਾਈ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ (Home-To-Home Employment And Business Mission) ਨੇ ਪਹਿਲੀ ਅਪਰੈਲ, 2017 ਤੋਂ ਹੁਣ ਤੱਕ 17.61 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਹੈ ਜਿਨ੍ਹਾਂ ਵਿੱਚ ਪ੍ਰਾਈਵੇਟ ਖੇਤਰ ਦੇ 7.02 ਲੱਖ ਨੌਜਵਾਨ, ਸਵੈ ਰੋਜ਼ਗਾਰ ਵਾਲੇ 9.97 ਲੱਖ ਨੌਜਵਾਨ ਅਤੇ ਸਰਕਾਰੀ ਨੌਕਰੀ ਵਾਲੇ 62,743 ਨੌਜਵਾਨ ਸ਼ਾਮਲ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *