ਉਦਯੋਗਾਂ ਨੂੰ ਰਿਆਇਤ ਵਸੂਲਣ ਲਈ Boiler ਵਿੱਚ ਪਰਾਲੀ ਨੂੰ ਬਾਲਣ ਵਜੋਂ ਵਰਤਣ ਦੀ ਆਗਿਆ ਉਦਯੋਗਾਂ ਨੂੰ ਰਿਆਇਤ ਵਸੂਲਣ ਲਈ Boiler ਵਿੱਚ ਪਰਾਲੀ ਨੂੰ ਬਾਲਣ ਵਜੋਂ ਵਰਤਣ ਦੀ ਆਗਿਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Allowing industries to use straw as fuel in boilers to collect concessions

ਉਦਯੋਗਾਂ ਨੂੰ ਰਿਆਇਤ ਵਸੂਲਣ ਲਈ Boiler ਵਿੱਚ ਪਰਾਲੀ ਨੂੰ ਬਾਲਣ ਵਜੋਂ ਵਰਤਣ ਦੀ ਆਗਿਆ

1

AZAD SOCH:-

Chandigarh,(AZAD SOCH NEWS):- ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ (Burning Straw) ਨੂੰ ਰੋਕਣ ਲਈ ਇਕ ਵੱਡੇ ਕਦਮ ਤਹਿਤ ਪੰਜਾਬ ਨੇ ਵਿੱਤੀ ਰਿਆਇਤਾਂ ਵਸੂਲਣ ਵਾਸਤੇ ਉਦਯੋਗਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਪਰਾਲੀ ਦਾ ਨਿਪਟਾਰਾ ਕਰਨ ਲਈ ਬੁਆਏਲਰ (Boiler) ਲਗਾਉਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ,ਇਸ ਤਹਿਤ ਜਿਨ੍ਹਾਂ ਉਦਯੋਗਾਂ ਨੂੰ ਇਹ ਲਾਭ ਮਿਲ ਸਕਦਾ ਹੈ, ਉਨ੍ਹਾਂ ਵਿੱਚ ਖੰਡ ਮਿੱਲਾਂ, ਪਲਪ ਅਤੇ ਪੇਪਰ ਮਿੱਲਾਂ ਅਤੇ 25 ਟੀ.ਪੀ.ਐਚ. (TPH) ਤੋਂ ਵੱਧ ਭਾਫ ਪੈਦਾ ਕਰਨ ਦੀ ਸਮਰੱਥਾ ਵਾਲੇ ਬੁਆਏਲਰ ਵਾਲੇ ਉਦਯੋਗ ਸ਼ਾਮਲ ਹਨ।

ਇਹ ਵੀ ਪੜ੍ਹੋ:- Punjab Cabinet ਵੱਲੋਂ PSCFC ਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 62.46 ਕਰੋੜ ਦੀ ਕਰਜ਼ਾ ਰਾਹਤ ਨੂੰ ਮਨਜ਼ੂਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਇਹ ਫੈਸਲਾ ਲਿਆ ਗਿਆ ਕਿ ਪੁਰਾਣੇ ਬੁਆਏਲਰਾਂ ਨੂੰ ਬਦਲਣ ਜਾਂ ਨਵੇਂ ਬੁਆਏਲਰਾਂ ਦੀ ਸਥਾਪਨਾ ਨਾਲ ਇਸ ਦੇ ਵਿਸਥਾਰ ਦਾ ਪ੍ਰਸਤਾਵ ਰੱਖਣ ਵਾਲੀਆਂ ਡਿਸਟਿਲਰੀਆਂ/ਬਰੂਅਰੀਜ਼ ਦੀਆਂ ਨਵੀਆਂ ਅਤੇ ਮੌਜੂਦਾ ਇਕਾਈਆਂ ਨੂੰ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਲਾਜ਼ਮੀ ਤੌਰ ‘ਤੇ ਵਰਤਣਾ ਪਵੇਗਾ।

ਇਹ ਵੀ ਪੜ੍ਹੋ:- ਪੰਜਾਬ ਕੈਬਨਿਟ ਨੇ ਬੇਰੁਜ਼ਗਾਰ ਨੌਜਵਾਨਾਂ ਲਈ ‘ਮੇਰਾ ਕੰਮ ਮੇਰਾ ਮਾਨ’ ਸਕੀਮ ਦਾ ਕੀਤਾ ਐਲਾਨ

ਮੰਤਰੀ ਮੰਡਲ ਨੇ ਬੁਆਏਲਰ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ‘ਪਹਿਲਾਂ ਆਓ ਪਹਿਲਾਂ ਪਾਓ’ (‘First Come, First Served’) ਦੇ ਆਧਾਰ ‘ਤੇ ਪਹਿਲੇ 50 ਮੌਜੂਦਾ ਉਦਯੋਗਾਂ ਨੂੰ 25 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਦੇਣ ਦਾ ਵੀ ਫੈਸਲਾ ਕੀਤਾ ਹੈ,ਮੰਤਰੀ ਮੰਡਲ ਨੇ ਝੋਨੇ ਦੀ ਪਰਾਲੀ ਦੇ ਭੰਡਾਰਨ ਲਈ ਪੰਚਾਇਤੀ ਜ਼ਮੀਨ ਦੀ ਉਪਲੱਬਧਤਾ ਦੇ ਲਿਹਾਜ਼ ਨਾਲ ਉਦਯੋਗਾਂ ਨੂੰ ਗੈਰ-ਵਿੱਤੀ ਰਿਆਇਤਾਂ ਲਈ 33 ਸਾਲ ਤੱਕ ਦੇ ਲੀਜ਼ ਸਮਝੌਤੇ ਨਾਲ ਲੀਜ਼ ਵਿੱਚ 6 ਫ਼ੀਸਦੀ ਪ੍ਰਤੀ ਸਾਲ ਵਾਧੇ ਦਰ ਦੀ ਪ੍ਰਵਾਨਗੀ ਵੀ ਦਿੱਤੀ ਹੈ,ਇਸ ਤੋਂ ਇਲਾਵਾ ਬੁਆਏਲਰ ਉਨ੍ਹਾਂ ਖੇਤਰਾਂ ਵਿੱਚ ਪਹਿਲ ਦੇ ਅਧਾਰ ‘ਤੇ ਉਪਲਬਧ ਕਰਵਾਏ ਜਾਣਗੇ ਜਿੱਥੇ ਝੋਨੇ ਦੀ ਪਰਾਲੀ ਨੂੰ ਬੁਆਏਲਰ ਵਿੱਚ ਬਾਲਣ ਵਜੋਂ ਵਰਤਿਆ ਜਾਂਦਾ ਹੈ।

ਇਹ ਵੀ ਪੜ੍ਹੋ:- Punjab Cabinet ਨੇ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀ ਦੇਣ ਦਾ ਲਿਆ ਫ਼ੈਸਲਾ

ਇਸ ਕਦਮ ਨਾਲ ਸਾਉਣੀ ਦੀਆਂ ਫ਼ਸਲਾਂ ਦੀ ਕਟਾਈ ਦੌਰਾਨ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਮਿੱਤਰ ਕੀੜਿਆਂ ਨੂੰ ਬਚਾਉਣ ਲਈ ਵੀ ਲਾਭਕਾਰੀ ਹੋਵੇਗਾ,ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਚੁਣੌਤੀ ਦੇ ਮੱਦੇਨਜ਼ਰ ਇਹ ਫੈਸਲਾ ਕਾਫ਼ੀ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ:- 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ Punjab Cabinet ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

ਹਾੜੀ ਸੀਜ਼ਨ ਦੌਰਾਨ ਕਣਕ ਦੀ ਵਾਢੀ ਤੋਂ ਬਾਅਦ ਜਿੱਥੇ ਤੂੜੀ ਨੂੰ ਪਸ਼ੂਆਂ ਲਈ ਚਾਰੇ ਵਜੋਂ ਵਰਤਿਆ ਜਾਂਦਾ ਹੈ, ਉੱਥੇ ਹੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ ਤਾਂ ਜੋ ਕਿਸਾਨ ਅਗਲੀ ਫਸਲ ਲਈ ਤੇਜ਼ੀ ਨਾਲ ਆਪਣੇ ਖੇਤ ਤਿਆਰ ਕਰ ਸਕਣ,ਅਕਤੂਬਰ-ਨਵੰਬਰ ਮਹੀਨੇ ਦੌਰਾਨ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਪੇਂਡੂ ਖੇਤਰ ਅਤੇ ਇਸ ਦੇ ਆਲੇ ਦੁਆਲੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਵਿਆਪਕ ਰੂਪ ਵਿੱਚ ਫੈਲੀ ਹੋਈ ਹੈ ਜਿਸ ਕਾਰਨ ਸਿਹਤ ਉੱਤੇ ਵੱਡੇ ਪ੍ਰਭਾਵ ਪੈ ਰਹੇ ਹਨ।

ਇਹ ਵੀ ਪੜ੍ਹੋ:- ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਰਾਸ਼ੀ ਜਾਰੀ

ਮੌਸਮੀ ਸਥਿਤੀਆਂ ਕਾਰਨ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਗੁਣਵੱਤਾ ਵੀ ਖਰਾਬ ਹੋ ਜਾਂਦੀ ਹੈ, ਜਿਸ ਵਿੱਚ ਘਰੇਲੂ, ਵਾਹਨ, ਉਦਯੋਗਿਕ ਅਤੇ ਮਿਊਂਸਪਲ ਠੋਸ ਰਹਿੰਦ-ਖੂੰਹਦ ਡੰਪ ਨੂੰ ਸਾੜਨ ਵਰਗੇ ਵੱਖ-ਵੱਖ ਸਥਾਨਕ ਸਰੋਤਾਂ ਦਾ ਪ੍ਰਦੂਸ਼ਣ ਵੀ ਸ਼ਾਮਲ ਹੈ,ਹਾਲਾਂਕਿ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਲਈ ਗੁਆਂਢੀ ਸੂਬਿਆਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵੀ ਜ਼ਿੰਮੇਵਾਰ ਹਨ,ਪੰਜਾਬ ਵਿੱਚ 31.49 ਲੱਖ ਹੈਕਟੇਅਰ ਖੇਤਰ (2020) ਵਿੱਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ, ਜਿਸ ਦੇ ਨਤੀਜੇ ਵਜੋਂ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ।

ਇਹ ਵੀ ਪੜ੍ਹੋ:- ਮੱਛੀ ਪਾਲਣ ਅਧਿਕਾਰੀਆਂ ਦੀਆਂ 27 ਅਤੇ ਕਲਰਕਾਂ ਦੀਆਂ 160 ਅਸਾਮੀਆਂ ਦੇ ਨਤੀਜਿਆਂ ਨੂੰ ਮਿਲੀ ਪ੍ਰਵਾਨਗੀ : ਰਮਨ ਬਹਿਲ

ਪਰਾਲੀ ਸਾੜਨ (Burning Straw) ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਉਪਾਵਾਂ ਦੀ ਲੜੀ ਵਿੱਚ ਇਹ ਨਿਵੇਕਲਾ ਕਦਮ ਹੈ ਜਿਸ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਵਿਅਕਤੀਗਤ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਿਵਸਥਾ, ਪਰਾਲੀ ਨੂੰ ਬਾਇਓ-ਮਾਸ ਆਧਾਰਤ ਪਲਾਂਟਾਂ ਵਿੱਚ ਊਰਜਾ ਦੇ ਸਰੋਤ ਵਜੋਂ ਵਰਤਣ ਅਤੇ ਕਿਸਾਨ ਭਾਈਚਾਰੇ ਵਿੱਚ ਜਾਗਰੂਕਤਾ ਮੁਹਿੰਮ ਦੇ ਨਾਲ- ਨਾਲ ਪਰਾਲੀ ਸਾੜਨ ਦੀ ਨਿਗਰਾਨੀ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ:- ਕੈਪਟਨ ਅਮਰਿੰਦਰ ਸਿੰਘ 27 ਅਗਸਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਤਰਨਤਾਰਨ ਦਾ ਰੱਖਣਗੇ ਨੀਂਹ ਪੱਥਰ

ਇਹ ਮਹਿਸੂਸ ਕੀਤਾ ਗਿਆ ਹੈ ਕਿ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਬਾਲਣ ਵਜੋਂ ਵਰਤੋਂ ਨੂੰ ਹੋਰ ਉਤਸ਼ਾਹਤ ਕਰਨ ਦੀ ਜ਼ਰੂਰਤ ਹੈ,ਸੂਬੇ ਦੇ ਕੁੱਝ ਉਦਯੋਗ ਝੋਨੇ ਦੀ ਪਰਾਲੀ ਨੂੰ ਆਪਣੇ ਉਦਯੋਗਿਕ ਕੰਮਾਂ ਲਈ ਬੁਆਏਲਰ ਵਿੱਚ ਸਫਲਤਾਪੂਰਵਕ ਵਰਤਣ ਦੇ ਯੋਗ ਹੋਏ ਹਨ,ਉਨ੍ਹਾਂ ਨੇ ਜਾਂ ਤਾਂ ਭੱਠੀਆਂ ਵਿੱਚ ਮਹੱਤਵਪੂਰਣ ਬਦਲਾਅ ਕੀਤੇ ਹਨ ਜਾਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਨਵੇਂ ਬੁਆਏਲਰ ਸਥਾਪਤ ਕੀਤੇ ਹਨ।

ਇਹ ਵੀ ਪੜ੍ਹੋ:- 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਹਟਾਇਆ ਜਾਵੇਗਾ-ਹਰੀਸ਼ ਰਾਵਤ

ਇਨ੍ਹਾਂ ਯੂਨਿਟਾਂ ਨੇ ਸਪਲਾਈ ਚੇਨ ਵਿਧੀ ਵਿਕਸਤ ਕਰਕੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਠੋਸ ਕਦਮ ਚੁੱਕੇ ਹਨ ਜਿਸ ਵਿੱਚ ਸਪਲਾਇਰਜ਼ ਨੂੰ ਸ਼ਾਮਲ ਕਰਦਿਆਂ ਸਿੱਧੇ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਇਕੱਠਾ ਕਰਨਾ ਅਤੇ ਸਾਲ ਭਰ ਇਸ ਦੀ ਵਰਤੋਂ ਲਈ ਪਰਾਲੀ ਦੀਆਂ ਗੱਠਾਂ ਵਾਸਤੇ ਭੰਡਾਰਨ ਦੀ ਥਾਂ ਮੁਹੱਈਆ ਕਰਵਾਉਣਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *