ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਨੇ Harish Rawat ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਨੇ Harish Rawat
BREAKING NEWS
Search

Live Clock Date

Your browser is not supported for the Live Clock Timer, please visit the Support Center for support.
Harish Rawat wants to be relieved of the responsibility of Punjab Congress in-charge

ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਨੇ Harish Rawat,ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉੱਤਰਾਖੰਡ ਜ਼ਿਕਰ ਕੀਤਾ

2

AZAD SOCH:-

CHANDIGARH,(AZAD SOCH NEWS):- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਅਜਿਹਾ ਕੋਈ ਵੀ ਬਿਆਨ ਜੋ ਰਾਸ਼ਟਰ ਦੇ ਹਿਤਾਂ ਦੇ ਵਿਰੁੱਧ ਹੋਵੇ ਉਸ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ,ਹੁਣ ਹਰੀਸ਼ ਰਾਵਤ (Harish Rawat) ਪੰਜਾਬ ਮਾਮਲਿਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਹਨ,ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀ ਪੰਜਾਬ ‘ਚ ਕਾਂਗਰਸ ਦਾ ਕਾਟੋ-ਕਲੇਸ਼ ਖ਼ਤਮ ਨਹੀਂ ਹੋਇਆ,ਪੰਜਾਬ ਕਾਂਗਰਸ ਵਿੱਚ ਚੱਲ ਰਹੀ ਤਲਖੀ ਨੇ ਇੱਕ ਨਵਾਂ ਮੋੜ ਲੈ ਲਿਆ ਹੈ।

ALSO READ:- ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ 1500 ਕਰੋੜ ਰੁਪਏ ਦਾ ਹੋਰ ਤੋਹਫ਼ਾ ਐਲਾਨਿਆ

ਉੱਤਰਾਖੰਡ (Uttarakhand) ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ (Former Chief Minister Harish Rawat) ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਉਹ ਕਾਂਗਰਸ ਦੇ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਣ,ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ (Uttarakhand Pradesh Congress Committee) ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਹਰੀਸ਼ ਰਾਵਤ (Harish Rawat) ਨੇ ਕਿਹਾ ਕਿ ਉਹਨਾਂ ਦੇ ਮਨ ਵਿਚ ਇਹ ਸੀ ਕਿ ਰਾਜ ਵਿਧਾਨ ਸਭਾ ਚੋਣਾਂ (State Assembly Elections) ‘ਤੇ ਧਿਆਨ ਕੇਂਦਰਤ ਕਰਨ ਲਈ ਉਹ ਪੰਜਾਬ ਪ੍ਰਦੇਸ਼ ਕਾਂਗਰਸ (Punjab Pradesh Congress) ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤੇ ਜਾਣ ਦੀ ਅਪੀਲ ਕਰਨਗੇ।

ALSO READ:- ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ Navjot Singh Sidhu,ਨਹੀਂ ਤਾਂ ਪਾਰਟੀ ਕਰੇਗੀ ਕਾਰਵਾਈ – Harish Rawat

ਉਤਰਾਖੰਡ ਵਿਧਾਨ ਸਭਾ ਚੋਣਾਂ (Uttarakhand Assembly Elections) ਉੱਤੇ ਧਿਆਨ ਕੇਂਦ੍ਰਿਤ ਕਰਨ ਲਈ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ, ‘ਹਾਂ,ਇਹੀ ਕਾਰਨ ਹੈ’,ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਾਰਟੀ ਜੋ ਵੀ ਫੈਸਲਾ ਲਵੇਗੀ, ਉਹ ਇਸ ਦੀ ਪਾਲਣਾ ਕਰੇਗਾ,ਹਰੀਸ਼ ਰਾਵਤ ਨੇ ਕਿਹਾ, “ਜੇ ਮੇਰੀ ਪਾਰਟੀ ਕਹਿੰਦੀ ਹੈ ਕਿ ਤੁਸੀਂ ਇਸ ਨੂੰ (ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ) ਜਾਰੀ ਰੱਖੋ ਤਾਂ ਮੈਂ ਇਸ ਜ਼ਿੰਮੇਵਾਰੀ ਨੂੰ ਨਿਭਾਉਂਦਾ ਰਹਾਂਗਾ,” ਦੂਜੇ ਪਾਸੇ ਪਿਛਲੇ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਵੱਖੋ-ਵੱਖ ਕਾਰਨਾਂ ਕਰਕੇ ਸੁਰਖੀਆਂ ਵਿੱਚ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *