ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ Malwinder Singh Mali ਨੇ ਦਿੱਤਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ Malwinder Singh Mali ਨੇ ਦਿੱਤਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Malwinder Singh Mali, advisor to Punjab Congress president Navjot Singh Sidhu, resigned

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫ਼ਾ

3

AZAD SOCH:-

Chandigarh,(AZAD SOCH NEWS):- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ (Advisor Malwinder Singh Mali) ਨੇ ਅਸਤੀਫਾ ਦਿੱਤਾ ਹੈ,ਉਹਨਾਂ ਨੇ ਇਸ ਦਾ ਐਲਾਨ ਜਾਰੀ ਪ੍ਰੈੱਸ ਬਿਆਨ ਜ਼ਰੀਏ ਕੀਤਾ,ਉਹਨਾਂ ਲਿਖਿਆ, ‘ਪੰਜਾਬ, ਪੰਜਾਬੀ ਭਾਈਚਾਰੇ ਅਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬ ਮਾਡਲ,ਪੰਜਾਬ ਦੇ ਮੁੱਦੇ ਅਤੇ ਉਹਨਾਂ ਦੇ ਹੱਲ ਲਈ ਲੰਬੇ ਸਮੇਂ ਤੋਂ ਚੱਲ ਰਹੇ।

ਸ਼ਾਂਤਮਈ ਕਿਸਾਨ ਅੰਦੋਲਨ ਦੇ ਸੰਦਰਭ ਵਿਚ ਉਭਰ ਰਹੀ ਪਾਰਦਰਸ਼ੀ ਤੇ ਜਵਾਬਦੇਹੀ ਦੀ ਸਿਆਸਤ ’ਤੇ ਸੰਵਾਦ ਨੂੰ ਲੀਹੋ ਲਾਹੁਣ ਅਤੇ ਇਸ ਦੇ ਪੱਖ ਵਿਚ ਹੱਥ ਬੰਨ੍ਹ ਕੇ ਲੜਨ ਦੇ ਦਬਾਅ ਨੂੰ ਨਕਾਰਦਿਆਂ ਮੈਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਸਲਾਹ ਦੇਣ ਲਈ ਦਿੱਤੀ ਸਹਿਮਤੀ ਵਾਪਸ ਲੈਣ ਦਾ ਐਲਾਨ ਕਰਦਾ ਹਾਂ’,ਇਸ ਦੇ ਲਈ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ (Facebook) ‘ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਦੇਸ਼ ਵਿਰੋਧੀ ਬਿਆਨਬਾਜ਼ੀ ਕਰਨੀ ਮਹਿੰਗੀ ਪੈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਕਰਕੇ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ ਤਾਂ ਸਲਾਹਕਾਰ ਨਹੀਂ ਰਹਿਣਾ ਚਾਹੁੰਨਾ,ਸਲਾਹਕਾਰ ਮਾਲਵਿੰਦਰ ਸਿੰਘ ਮਾਲੀ (Advisor Malwinder Singh Mali) ਨੇ ਲਿਖਿਆ ਕਿ ਦਿੱਲੀ ਵਾਲੀਆਂ ਹਾਈ ਕਮਾਂਡਾਂ (High Commands) ਤੇ ਪੰਜਾਬ ਇਨਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫ਼ਾ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫ਼ਾ

ਉਹਨਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਜਾਬ, ਧਾਰਮਕ ਘੱਟ ਗਿਣਤੀਆਂ, ਦੱਬੇ ਕੁਚਲੇ ਲੋਕਾਂ, ਮਨੁੱਖੀ ਹੱਕਾਂ, ਜਮਹੂਰੀਅਤ ਦੀ ਲੜਾਈ ਲੜ ਰਹੇ ਹਨ ਅਤੇ ਅੱਗੇ ਵੀ ਲੜਦੇ ਰਹਿਣਗੇ,ਉਹਨਾਂ ਕਿਹਾ ਕਿ ਮੇਰੇ ਵਿਚਾਰਾਂ ਪ੍ਰਤੀ ਜੋ ਪ੍ਰਚਾਰ ਸਿਆਸਤਦਾਨਾਂ ਨੇ ਕੀਤਾ ਹੈ, ਇਸ ਪ੍ਰਸੰਗ ਵਿਚ ਜੇ ਮੇਰਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ, ਵਿਜੈ ਇੰਦਰ ਸਿੰਗਲਾ, ਮਨੀਸ਼ ਤਿਵਾੜੀ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਅਤੇ ਜਰਨੈਲ ਸਿੰਘ ਜ਼ਿੰਮੇਵਾਰ ਹੋਣਗੇ।

ਦੱਸ ਦਈਏ ਕਿ ਮਾਲਵਿੰਦਰ ਸਿੰਘ ਮਾਲੀ ਇਹਨੀਂ ਦਿਨੀਂ ਅਪਣੇ ਬਿਆਨਾਂ ਨੂੰ ਲੈ ਕੇ ਕਾਫੀ ਸੁਰਖੀਆਂ ਵਿਚ ਹਨ,ਇਸ ਦੌਰਾਨ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ’ਤੇ ਵੀ ਹਮਲਾ ਬੋਲਿਆ ਸੀ,ਇਸ ਦੌਰਾਨ ਬੀਤੇ ਦਿਨ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Incharge Harish Rawat) ਨੇ ਕਿਹਾ ਸੀ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu)ਨੂੰ ਅਪਣੇ ਸਲਾਹਕਾਰਾਂ ਨੂੰ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਖੁਦ ਉਹਨਾਂ ਨੂੰ ਬਰਖ਼ਾਸਤ ਕਰ ਦੇਣਗੇ।

ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ Navjot Singh Sidhu,ਨਹੀਂ ਤਾਂ ਪਾਰਟੀ ਕਰੇਗੀ ਕਾਰਵਾਈ – Harish Rawat

ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ਵਿੱਚ ਰਹੇ ਹਨ ਤੇ ਹੁਣ ਵੀ ਹਨ ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਅੱਜ ਵੀ ਦੁਭਿਧਾ ਤੇ ਭਟਕਣ ਦਾ ਸ਼ਿਕਾਰ ਹੈ,ਆਮ ਆਦਮੀ ਪਾਰਟੀ (Aam Aadmi Party) ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ,ਜੋ ਆਉਣ ਵਾਲੇ ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਦਾ ਜੰਮੂ-ਕਸ਼ਮੀਰ (Jammu And Kashmir) ਬਾਰੇ ਵਿਵਾਦਤ ਬਿਆਨ ਭਖਦਾ ਜਾ ਰਿਹਾ ਸੀ,ਅਜਿਹੀ ਸਥਿਤੀ ਵਿੱਚ ਪੰਜਾਬ ਕਾਂਗਰਸ ਤੋਂ ਲੈ ਕੇ ਨਵੀਂ ਦਿੱਲੀ ਵਿੱਚ ਹਾਈਕਮਾਨ ਤੱਕ ਇਹ ਮਾਮਲਾ ਮੁਸੀਬਤ ਦਾ ਕਾਰਨ ਬਣਿਆ ਹੋਇਆ ਸੀ,ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ (Punjab Incharge Harish Rawat) ਨੇ ਵੀ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸੰਵਿਧਾਨ ਦੀ ਧਾਰਾ 370 ਖ਼ਤਮ ਕਰਨ ਦੇ ਮੁੱਦੇ ‘ਤੇ ਗੱਲ ਕੀਤੀ ਸੀ ਜਿਸ ਦੇ ਤਹਿਤ ਸਾਬਕਾ ਰਾਜ ਜੰਮੂ -ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਮਿਲਿਆ ਸੀ,ਉਹਨਾਂ ਨੇ ਕਥਿਤ ਤੌਰ ‘ਤੇ ਕਿਹਾ ਸੀ ਕਿ ਜੇ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35 ਏ ਹਟਾਉਣ ਦੀ ਕੀ ਲੋੜ ਸੀ,ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਸੀ ਕਿ ਉਹ ਆਪਣੇ ਸਲਾਹਕਾਰਾਂ ਨੂੰ ਅਜਿਹੀਆਂ ਟਿੱਪਣੀਆਂ ਕਰਨ ‘ਤੇ ਕਾਬੂ ਰੱਖਣ।

ਪੰਜਾਬ ਇੰਚਾਰਜ ਹਰੀਸ਼ ਰਾਵਤ (Punjab Incharge Harish Rawat) ਨੇ ਬੀਤੇ ਦਿਨੀਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰਾਂ ਦੀ ਨਿਯੁਕਤੀ ਪਾਰਟੀ ਵੱਲੋਂ ਨਹੀਂ ਕੀਤੀ ਗਈ,ਅਜਿਹੇ ਬਿਆਨ ਸਵੀਕਾਰ ਨਹੀਂ ਕੀਤੇ ਜਾ ਸਕਦੇ,ਉਨ੍ਹਾਂ ਸਪਸ਼ਟ ਕਿਹਾ ਸੀ ਕਿ ਜੇ ਲੋੜ ਪਈ ਤਾਂ ਮੈਂ ਸਲਾਹਕਾਰਾਂ ਨੂੰ ਹਟਾ ਸਕਦਾ ਹਾਂ,ਪੰਜਾਬ ਇੰਚਾਰਜ ਹਰੀਸ਼ ਰਾਵਤ (Punjab Incharge Harish Rawat) ਨੇ ਕਿਹਾ ਕਿ ਪਾਰਟੀ ਦੀ ਸ਼ੁਰੂਆਤ ਤੋਂ ਹੀ ਇਹ ਨੀਤੀ ਰਹੀ ਹੈ ਕਿ ਜੰਮੂ-ਕਸ਼ਮੀਰ (Jammu And Kashmir) ਭਾਰਤ ਦਾ ਵੱਖਰਾ ਹਿੱਸਾ ਹੈ,ਕਿਸੇ ਵੀ ਅਹੁਦੇ ਤੇ ਕੋਈ ਵੀ ਵਿਅਕਤੀ, ਜੇ ਉਸਨੇ ਅਜਿਹਾ ਬਿਆਨ ਦਿੱਤਾ ਹੈ, ਤਾਂ ਇਹ ਗੈਰ ਜ਼ਿੰਮੇਵਾਰਾਨਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *