Banwari Lal Purohit ਹੋਣਗੇ ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ Banwari Lal Purohit ਹੋਣਗੇ ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Banwari Lal Purohit will be the new Governor of Punjab and the new Administrator of Chandigarh

ਬਨਵਾਰੀ ਲਾਲ ਪੁਰੋਹਿਤ ਹੋਣਗੇ ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ

2

AZAD SOCH:-

Chandigarh,(AZAD SOCH NEWS):- ਤਾਮਿਲਨਾਡੂ (Tamil Nadu) ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ ਗਿਆ ਹੈ,ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ,ਪੁਰੋਹਿਤ ਰਾਜਪਾਲ ਦੇ ਕੰਮ ਦੀ ਦੇਖਭਾਲ ਉਦੋਂ ਤੱਕ ਕਰਨਗੇ ਜਦੋਂ ਤੱਕ ਪੰਜਾਬ ਵਿਚ ਸਥਾਈ ਪ੍ਰਬੰਧ ਨਹੀਂ ਹੋ ਜਾਂਦਾ,ਵੀਪੀ ਸਿੰਘ ਬਦਨੌਰ (VP Singh Badnaur) ਹੁਣ ਤੱਕ ਪੰਜਾਬ ਦੇ ਰਾਜਪਾਲ ਰਹੇ ਸਨ 22 ਅਗਸਤ ਨੂੰ ਉਹਨਾਂ ਦਾ ਕਾਰਜਕਾਲ ਪੂਰਾ ਹੋ ਗਿਆ ਸੀ,ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ (PUNJAB) ਦੇ ਰਾਜਪਾਲ ਵਜੋਂ ਆਪਣੀਆਂ ਡਿਊਟੀਆਂ ਤੋਂ ਇਲਾਵਾ, ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਹੈ,ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕਾਰਜਕਾਲ 22 ਅਗਸਤ ਨੂੰ ਖ਼ਤਮ ਹੋ ਗਿਆ ਸੀ।

ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਦੀ ਅਹਿਮ ਭੂਮਿਕਾ ਹੈ ਕਿਉਂਕਿ ਉਹ ਚੰਡੀਗੜ੍ਹ (Chandigarh) ਦੇ ਪ੍ਰਸ਼ਾਸਕ ਵੀ ਹਨ,ਅਜਿਹੀ ਸਥਿਤੀ ਵਿਚ ਚੰਡੀਗੜ੍ਹ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਪ੍ਰਸ਼ਾਸ਼ਨ ਦੀ ਸਿੱਧੀ ਭੂਮਿਕਾ ਹੁੰਦੀ ਹੈ,ਆਪਣੇ ਕਾਰਜਕਾਲ ਦੇ ਅੰਤ ਵਿਚ ਵੀਪੀ ਸਿੰਘ ਬਦਨੌਰ (VP Singh Badnaur) ਨੇ ਚੰਡੀਗੜ੍ਹ (Chandigarh) ਵਿਚ ਬਹੁਤ ਸਾਰੀਆਂ ਯੋਜਨਾਵਾਂ ਦਿੱਤੀਆਂ,ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪਹਿਲੀ ਇਲੈਕਟ੍ਰਿਕ ਬੱਸ (Electric Bus) ਵੀ ਸ਼ੁਰੂ ਕੀਤੀ,ਵੀਪੀ ਸਿੰਘ ਬਦਨੌਰ (VP Singh Badnaur) ਖੁਦ ਇਸ ਬੱਸ ਵਿਚ ਸਵਾਰ ਹੋ ਕੇ ਨਿਕਲੇ ਸਨ,ਇਲੈਕਟ੍ਰਿਕ ਬੱਸ ਦੇ ਇਸ ਪ੍ਰੋਜੈਕਟ ਨੂੰ ਪੂਰੇ ਸ਼ਹਿਰ ਦੇ ਨਾਲ ਨਾਲ ਆਲੇ ਦੁਆਲੇ ਦੇ ਰਾਜਾਂ ਦੁਆਰਾ ਵੇਖਿਆ ਜਾ ਰਿਹਾ ਹੈ,ਇਸੇ ਤਰ੍ਹਾਂ ਸੌਰ ਊਰਜਾ ਪ੍ਰਾਜੈਕਟ ਦਾ ਉਦਘਾਟਨ ਵੀ ਬਦਨੌਰ ਵੱਲੋਂ ਕੀਤਾ ਗਿਆ,ਉਹਨਾਂ ਨੇ ਚੰਡੀਗੜ੍ਹ ਪੁਲਿਸ (Chandigarh Police) ਦੀਆਂ ਬਹੁਤ ਸਾਰੀਆਂ ਆਨਲਾਈਨ ਸੇਵਾਵਾਂ (Online Services) ਸ਼ੁਰੂ ਕੀਤੀਆਂ।

ALSO READ:-

ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਘਰ ਪਹੁੰਚੇ

ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਨੇ Harish Rawat,ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉੱਤਰਾਖੰਡ ਜ਼ਿਕਰ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *