ਮੁੱਖ ਮੰਤਰੀ ਕੈਪਟਨ Amarinder Singh ਵੱਲੋਂ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ ਮੁੱਖ ਮੰਤਰੀ ਕੈਪਟਨ Amarinder Singh ਵੱਲੋਂ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ

Live Clock Date

Your browser is not supported for the Live Clock Timer, please visit the Support Center for support.
Punjab Chief Minister Capt Amarinder Singh Strongly Condemns Haryana Govt For Brutally Attacking Peacefully Struggling Farmers

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ `ਤੇ ਬੇਰਿਹਮੀ ਨਾਲ ਹਮਲਾ ਕਰਨ ਲਈ ਹਰਿਆਣਾ ਸਰਕਾਰ ਦੀ ਕਰੜੀ ਨਿੰਦਾ

3

AZAD SOCH:-

– ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਗੰਭੀਰ ਸਿੱਟੇ ਭੁਗਤਣ ਦੀ ਦਿੱਤੀ ਚਿਤਾਵਨੀ
– ਖੱਟਰ ਨੂੰ ਮੁਆਫ਼ੀ ਮੰਗਣ ਲਈ ਕਿਹਾ; ਜ਼ਖ਼ਮੀ ਹੋਏ ਕਿਸਾਨਾਂ ਲਈ ਸਹਾਇਤਾ ਅਤੇ ਪੁਲਿਸ ਨੂੰ ਨਿਰਦੇਸ਼ ਦੇਣ ਵਾਲੇ ਆਈ.ਏ.ਐਸ. ਅਧਿਕਾਰੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

CHANDIGARH,(AZAD SOCH NEWS):- ਹਰਿਆਣਾ ਪੁਲਿਸ (Haryana Police) ਵੱਲੋਂ ਕੀਤੀ ਗਈ ਬੇਰਹਿਮੀ ਕਾਰਵਾਈ `ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂ `ਤੇ ਕੀਤੇ ਗਏ ਹਿੰਸਕ ਹਮਲੇ ਲਈ ਗੁਆਂਢੀ ਰਾਜ ਹਰਿਆਣਾ ਦੇ ਮੁੱਖ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਲਾਠੀਚਾਰਜ ਕਾਰਨ ਜ਼ਖ਼ਮੀ ਹੋ ਗਏ।

ਇਹ ਆਖਦਿਆਂ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਰਿਆਣਾ ਪੁਲਿਸ ਦੇ ਹੱਥੋਂ ਕਿਸਾਨਾਂ ਨੂੰ ਅਜਿਹੀ ਬੇਰਹਿਮੀ ਦਾ ਸ਼ਿਕਾਰ ਹੋਣਾ ਪਿਆ ਹੋਵੇ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਇੱਕ ਵਾਰ ਫਿਰ ਜਾਣਬੁੱਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ ਹੈ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੁਆਫੀ ਮੰਗਣ ਅਤੇ ਜ਼ਖਮੀ ਹੋਏ ਕਿਸਾਨਾਂ ਦੀ ਸਹਾਇਤਾ ਦੀ ਮੰਗ ਕਰਦਿਆਂ ਕਿਹਾ ਕਿ ਖੱਟਰ ਸਰਕਾਰ ਵੱਲੋਂ ਕਿਸਾਨਾਂ `ਤੇ ਇਸ ਤਰ੍ਹਾਂ ਦਾ ਹਮਲਾ ਨਾ ਸਿਰਫ ਅਸਹਿਣਯੋਗ ਹੈ ਬਲਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ, “ਅੰਨਦਾਤਾ ਨਾਲ ਅਜਿਹਾ ਸਲੂਕ ਬਰਦਾਸ਼ਤ ਤੋਂ ਪਰ੍ਹੇ ਹੈ,“ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੂੰ ਅਜਿਹੀਆਂ ਕਾਰਵਾਈਆਂ ਅਤੇ ਕੇਂਦਰ ਵਿੱਚ ਆਪਣੀ ਸਰਕਾਰ ਦੀ ਕਿਸਾਨਾਂ ਪ੍ਰਤੀ ਉਦਾਸੀਨਤਾ ਲਈ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਗੰਭੀਰ ਸਿੱਟੇ ਭੁਗਤਣੇ ਪੈਣਗੇ।

ALSO READ:- Karnal Farmers Protest: ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਕੀਤੇ ਹਾਈਵੇ ਜਾਮ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇਣ ਅਤੇ ਖੇਤੀ ਕਾਨੂੰਨਾਂ, ਜੋ ਸਪੱਸ਼ਟ ਤੌਰ `ਤੇ ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਹਨ, ਨੂੰ ਰੱਦ ਕਰਨ ਦੀ ਬਜਾਏ ਭਾਜਪਾ ਲਗਾਤਾਰ ਨੀਵੇਂ ਦਰਜੇ ਦੀਆਂ ਕਾਰਵਾਈਆਂ ਕਰਦੀ ਆਈ ਹੈ, ਜੋ ਇਸ ਹੱਦ ਤੱਕ ਝੁਕ ਗਈ ਕਿ ਅਪਮਾਨਜਨਕ ਨਾਮ ਵਰਤ ਕੇ ਕਿਸਾਨਾਂ ਦਾ ਅਪਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਨੂੰ ਕਿਸਾਨਾਂ ਨਾਲ ਅਜਿਹੇ ਸ਼ਰਮਨਾਕ ਕਾਰੇ ਲਈ ਕਦੇ ਮੁਆਫ ਨਹੀਂ ਕਰਨਗੇ,ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਗਈ ਕਿਸਾਨ ਦਿੱਲੀ ਦੀਆਂ ਬਰੂਹਾਂ `ਤੇ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ALSO READ:- तमिलनाडु विधानसभा ने कृषि कानूनों के खिलाफ प्रस्ताव पारित किया,BJP और AIADMK ने किया विरोध

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਨਾਕਾਮ ਕਰਨ ਅਤੇ ਉਨ੍ਹਾਂ ਇਰਾਦਿਆਂ ਨੂੰ ਦਬਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ, ਹਰਿਆਣਾ ਸਰਕਾਰ ਨੇ ਨਿਰਦੋਸ਼ ਅਤੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ `ਤੇ ਫਿਰ ਤੋਂ ਬੇਰਹਿਮੀ ਨਾਲ ਤਾਕਤ ਦੀ ਵਰਤੋਂ ਕੀਤੀ ਜੋ ਕਿ ਕਾਲੇ ਖੇਤੀ ਕਾਨੂੰਨਾਂ (Black Farming Laws) , ਜਿਨ੍ਹਾਂ ਨੂੰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਨੂੰ ਆਪਣੇ ਚਹੀਤੇ ਪੂੰਜੀਪਤੀਆਂ ਦੇ ਹੱਥਾਂ ਵਿੱਚ ਦੇਣ ਲਈ ਵਰਤ ਰਹੀ ਹੈ, ਵਿਰੁੱਧ ਆਪਣੀ ਲੜਾਈ ਵਿੱਚ ਖਰਾਬ ਮੌਸਮ, ਮਹਾਂਮਾਰੀ ਅਤੇ ਹੋਰ ਮੁਸ਼ਕਲਾਂ ਦਰਮਿਆਨ ਵੀ ਡਟੇ ਹੋਏ ਹਨ।

ALSO READ:- Haryana में किसानों पर लाठीचार्ज, Rahul Gandhi बोले- फिर ख़ून बहाया है किसान का,शर्म से सर झुकाया हिंदुस्तान का

ਇਸ ਤੋਂ ਪਹਿਲਾਂ ਵੀ ਨਵੰਬਰ 2020 ਵਿੱਚ ਹਰਿਆਣਾ ਪੁਲਿਸ (Haryana Police) ਨੇ ਕੇਂਦਰੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਵੱਲ ਮਾਰਚ ਕਰਨ ਤੋਂ ਰੋਕਣ ਲਈ ਬੇਰਹਿਮੀ ਨਾਲ ਉਨ੍ਹਾਂ ਦੀ ਕੁੱਟਮਾਰ ਕੀਤੀ ਸੀ,ਮੀਟਿੰਗ ਲਈ ਕਰਨਾਲ ਫੇਰੀ `ਤੇ ਜਾ ਰਹੇ ਖੱਟਰ ਦਾ ਵਿਰੋਧ ਕਰਨ ਲਈ ਗਏ ਕਿਸਾਨਾਂ `ਤੇ ਲਾਠੀਚਾਰਜ ਕੀਤੇ ਜਾਣ ਦੀਆਂ ਮੀਡੀਆ ਰਿਪੋਰਟਾਂ ਅਤੇ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਵਿਰੋਧ ਕਰ ਰਹੇ ਕਿਸਾਨਾਂ ਦੀ ਕੁੱਟਮਾਰ ਕਰਨ ਦਾ ਨਿਰਦੇਸ਼ ਦੇਣ ਵਾਲੇ ਆਈਏਐਸ ਅਧਿਕਾਰੀ ਦੀ ਵੀ ਨਿੰਦਾ ਕੀਤੀ,ਉਸ ਨੇ ਉਕਤ ਅਧਿਕਾਰੀ ਨੂੰ ਤੁਰੰਤ ਬਰਖਾਸਤ ਕਰਨ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *