ਦੁਬਈ 'ਚ ਪੰਜਾਬੀ ਨੌਜਵਾਨ Sukhjinder Singh Sukha ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੁਬਈ 'ਚ ਪੰਜਾਬੀ ਨੌਜਵਾਨ Sukhjinder Singh Sukha ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjabi youth Sukhjinder Singh Sukha dies of heart attack in Dubai

ਦੁਬਈ ‘ਚ ਪੰਜਾਬੀ ਨੌਜਵਾਨ ਸੁਖਜਿੰਦਰ ਸਿੰਘ ਸੁੱਖਾ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

2

AZAD SOCH:-

ਤਿੰਨ ਭੈਣਾਂ ਦੇ ਇਕਲੌਤੇ ਭਰਾ ਸੀ,ਸੁਖਜਿੰਦਰ ਸਿੰਘ ਸੁੱਖਾ,ਪਰਿਵਾਰ ਵਿਚ ਸੋਗ ਦੀ ਲਹਿਰ

Dharamkot,(AZAD SOCH NEWS):-  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ,ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ (Punjabi Youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ,ਅਜਿਹਾ ਹੀ ਮਾਮਲਾ ਦੁਬਈ (Dubai) ਤੋਂ ਸਾਹਮਣੇ ਆਇਆ ਹੈ,ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ,ਮ੍ਰਿਤਕ ਦੀ ਪਹਿਚਾਣ ਸੁਖਜਿੰਦਰ ਸਿੰਘ ਸੁੱਖਾ ਵਜੋਂ ਹੋਈ ਹੈ,ਸੁਖਜਿੰਦਰ ਸਿੰਘ (Sukhjinder Singh) ਦੁਬਈ ‘ਚ ਡਰਾਈਵਰ ਸੀ,ਮ੍ਰਿਤਕ ਤਿੰਨਾਂ ਭੈਣਾਂ ਦਾ ਇਕਲੌਤਾ ਭਰਾ ਸੀ।

ALSO READ:- ਪਟਵਾਰੀ ਭਰਤੀ ਪ੍ਰੀਖਿਆ ਰਾਹੀਂ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੇ ਕਮਾਏ ਕਰੀਬ 30 ਕਰੋੜ ਰੁਪਏ

ਸੁਖਜਿੰਦਰ ਸਿੰਘ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਫੈਲ ਗਈ,ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਜਿੰਦਰ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਕਿਰਨਜੀਤ ਕੌਰ ਨਾਲ ਵਿਆਹ ਹੋਇਆ ਸੀ,ਉਹ ਆਪਣੇ ਪਿੱਛੇ ਇਕ ਢਾਈ ਕੁ ਸਾਲਾ ਦੀ ਬੇਟੀ ਨੂੰ ਛੱਡ ਗਿਆ ਹੈ,ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਸੁਖਜਿੰਦਰ ਸਿੰਘ ਦੀ ਲਾਸ਼ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇ,ਮ੍ਰਿਤਕ ਪੰਜਾਬ ਦੇ ਧਰਮਕੋਟ (Dharamkot) ਦਾ ਰਹਿਣ ਵਾਲਾ ਸੀ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *