ਸਰਕਾਰੀ ਸਕੂਲਾਂ ਲਈ 16.33 ਕਰੋੜ ਤੋਂ ਵੱਧ ਦੀਆਂ ਕਿਤਾਬਾਂ ਖਰੀਦੀਆਂ ਜਾਣਗੀਆਂ-ਵਿਜੈ ਇੰਦਰ ਸਰਕਾਰੀ ਸਕੂਲਾਂ ਲਈ 16.33 ਕਰੋੜ ਤੋਂ ਵੱਧ ਦੀਆਂ ਕਿਤਾਬਾਂ ਖਰੀਦੀਆਂ ਜਾਣਗੀਆਂ-ਵਿਜੈ ਇੰਦਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
More than 16.33 crore books to be procured for government schools Vijay Inder Singla

ਸਰਕਾਰੀ ਸਕੂਲਾਂ ਲਈ 16.33 ਕਰੋੜ ਤੋਂ ਵੱਧ ਦੀਆਂ ਕਿਤਾਬਾਂ ਖਰੀਦੀਆਂ ਜਾਣਗੀਆਂ-ਵਿਜੈ ਇੰਦਰ ਸਿੰਗਲਾ

3

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Punjab School Education Minister Vijay Inder Singla) ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ (Department of School Education) ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਕਿਤਾਬਾਂ ਖਰੀਦਣ ਵਾਸਤੇ 16.33 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ,ਇਸ ਦਾ ਉਦੇਸ਼ ਸਕੂਲ ਲਾਇਬ੍ਰੇਰੀਆਂ (Department of School Education) ਦਾ ਪੱਧਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਧੀਆ ਕਿਤਾਬਾਂ ਮੁਹੱਈਆ ਕਰਵਾਉਣਾ ਹੈ,ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ (Department of School Education) ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੁੱਚੇ 19145 ਸਕੂਲਾਂ ਨੂੰ ਕਿਤਾਬਾਂ ਖਰੀਦਣ ਵਾਸਤੇ 16 ਕਰੋੜ 33 ਲੱਖ ਅਤੇ 80 ਹਜ਼ਾਰ ਰੁਪਏ ਦੀ ਕੁੱਲ ਰਾਸ਼ੀ ਦਿੱਤੀ ਗਈ ਹੈ।

ਬੁਲਾਰੇ ਅਨਸਾਰ ਇਸ ਸਮੇਂ ਸੂਬੇ ਵਿੱਚ 12830 ਪ੍ਰਾਇਮਰੀ, 2655 ਅੱਪਰ ਪ੍ਰਾਇਮਰੀ, 1697 ਸੈਕੰਡਰੀ ਅਤੇ 1963 ਸੀਨੀਅਰ ਸੈਕੰਡਰੀ ਸਕੂਲ (Senior Secondary School) ਹਨ ਅਤੇ ਇਨ੍ਹਾਂ ਨੂੰ ਕ੍ਰਮਵਾਰ 641.5 ਲੱਖ, 345.15 ਲੱਖ, 254.55 ਲੱਖ ਅਤੇ 392.6 ਲੱਖ ਰੁਪਏ ਜਾਰੀ ਕੀਤੇ ਗਏ ਹਨ,ਬੁਲਾਰੇ ਅਨੁਸਾਰ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ,ਵਿਭਾਗ ਵੱਲੋਂ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ, ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖਰੀਦਣ ਲਈ ਕਿਹਾ ਗਿਆ ਹੈ।

ALSO READ:- ਸਕੂਲ ਖੁੱਲ੍ਹਣ ਦੇ ਨਾਲ ਹੀ ਬਿਹਾਰ,ਪੰਜਾਬ,ਮੱਧ ਪ੍ਰਦੇਸ਼, ਗੁਜਰਾਤ ਸਮੇਤ ਇਨ੍ਹਾਂ 6 ਰਾਜਾਂ ਵਿੱਚ ਬੱਚਿਆਂ ਵਿੱਚ ਕੋਰੋਨਾ ਦੇ ਮਾਮਲੇ ਵੱਧ ਗਏ

ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਸ ਪਾਸੇ ਵੱਲ ਅਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ,ਸਰਕਾਰੀ ਪਬਲਿਸ਼ਰ ਦੁਆਰਾ ਪ੍ਰਕਾਸ਼ਿਤ ਪੁਸਤਕਾਂ ਖਰੀਦਣ ਸਮੇਂ ਉਨ੍ਹਾਂ ਦੀ ਨੀਤੀ ਅਨੁਸਾਰ ਡਿਸਕਾਉਟ ਲੈਣ, ਨੈਸ਼ਨਲ ਬੁੱਕ ਟ੍ਰਸਟ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ 25 ਫੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ ਘੱਟੋ-ਘੱਟ 40 ਫੀਸਦੀ ਡਿਸਕਾਉਟ ਲੈਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *