ਪੰਜ ਪਿਆਰਿਆਂ' ਦੀ ਟਿੱਪਣੀ ਲਈ,ਪੰਜਾਬ ਕਾਂਗਰਸ ਦੇ ਇੰਚਾਰਜ Harish Rawat ਨੇ ਮੰਗੀ ਪੰਜ ਪਿਆਰਿਆਂ' ਦੀ ਟਿੱਪਣੀ ਲਈ,ਪੰਜਾਬ ਕਾਂਗਰਸ ਦੇ ਇੰਚਾਰਜ Harish Rawat ਨੇ ਮੰਗੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Harish Rawat, in-charge of Punjab, apologized for the comments made by the lovers

ਪੰਜ ਪਿਆਰਿਆਂ’ ਦੀ ਟਿੱਪਣੀ ਲਈ,ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਮੰਗੀ ਮੁਆਫੀ

2

AZAD SOCH:-

CHANDIGARH,(AZAD SOCH NEWS):  ਪੰਜਾਬ ਕਾਂਗਰਸ ਵਿੱਚ ਕਲੇਸ਼ ਦਿਨੋ -ਦਿਨ ਵਧਦਾ ਜਾ ਰਿਹਾ ਹੈ,ਇਸ ਦੇ ਨਾਲ ਹੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Punjab Congress in-charge Harish Rawat), ਜੋ ਦੋਵਾਂ ਵਿਚਕਾਰ ਵਧ ਰਹੇ ਮਤਭੇਦ ਨੂੰ ਖਤਮ ਕਰਨ ਲਈ ਕੰਮ ਕਰ ਰਹੇ ਹਨ, ਹੁਣ ਖੁਦ ਵਿਵਾਦਾਂ ਵਿੱਚ ਘਿਰ ਗਏ ਹਨ,ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜ ਪਿਆਰਿਆਂ ਵਾਲੇ ਬਿਆਨ ‘ਤੇ ਮਾਫੀ ਮੰਗ ਲਈ ਹੈ,ਬੀਤੇ ਦਿਨੀ ਹਰੀਸ਼ ਰਾਵਤ ਨੇ ਚੰਡੀਗੜ੍ਹ ਵਿੱਚ ਬੋਲਦਿਆਂ ਕਾਂਗਰਸ ਦੇ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ ਸੀ,ਉਨ੍ਹਾਂ ਕਿਹਾ ਸੀ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਮਿਲਣਾ ਮੇਰੀ ਜ਼ਿੰਮੇਵਾਰੀ ਸੀ ਜਾਂ ਮੈਂ ਪੰਜ ਪਿਆਰੇ ਕਹਾਗਾਂ,ਬੀਤੇ ਇਸ ਬਿਆਨ ਤੋਂ ਬਾਅਦ ਸੂਬੇ ‘ਚ ਸਿਆਸੀ ਭੁਚਾਲ ਆ ਗਿਆ,ਵਧਦੇ ਵਿਵਾਦ ਨੂੰ ਦੇਖਦੇ ਹੋਏ ਹਰੀਸ਼ ਰਾਵਤ ਨੇ ਟਵੀਟ ਕਰਕੇ ਮੁਆਫੀ ਮੰਗੀ ਹੈ।

ALSO READ:- ਭਾਰਤ ਭੂਸ਼ਣ ਆਸ਼ੂ ਨਾਲ ਹੋਏ ਵਿਵਾਦ ਤੋਂ ਬਾਅਦ Suspended ਚੱਲ ਰਹੇ DSP ਬਲਵਿੰਦਰ ਸਿੰਘ ਸੇਖੋਂ ਨੂੰ ਕੀਤਾ ਬਰਖਾਸਤ

ਉਨ੍ਹਾਂ ਕਿਹਾ ਕਿ ਕਈ ਵਾਰ ਸਤਿਕਾਰ ਪ੍ਰਗਟਾਉਂਦੇ ਹੋਏ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਹੋ ਜਾਂਦੀ ਹੈ ਜੋ ਇਤਰਾਜ਼ਯੋਗ ਹਨ,ਮੈਂ ਵੀ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ 4 ਕਾਰਜਕਾਰੀ ਪ੍ਰਧਾਨਾਂ ਲਈ ਪੰਜ ਪਿਆਰੇ ਸ਼ਬਦ ਦੀ ਵਰਤੋਂ ਕਰਨ ਦੀ ਗਲਤੀ ਕੀਤੀ ਹੈ,ਮੈਂ ਦੇਸ਼ ਦੇ ਇਤਿਹਾਸ ਦਾ ਵਿਦਿਆਰਥੀ ਹਾਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਦੀ ਸਥਿਤੀ ਦੀ ਕਿਸੇ ਹੋਰ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ।

ALSO READ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਉਪਰਾਲਾ,ਹੁਣ 750 ਦੀ ਥਾਂ ਮਿਲੇਗੀ 1500 ਰੁਪਏ ਬੁਢਾਪਾ ਪੈਨਸ਼ਨ

ਮੈਂ ਇਹ ਗਲਤੀ ਕੀਤੀ ਹੈ ਅਤੇ ਮੈਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫੀ ਮੰਗਦਾ ਹਾਂ,ਪ੍ਰਾਸਚਿਤ ਵਜੋਂ, ਮੈਂ ਕੁਝ ਸਮੇਂ ਲਈ ਆਪਣੇ ਰਾਜ ਵਿੱਚ ਇੱਕ ਗੁਰਦੁਆਰਾ ਸਾਹਿਬ (Gurdwara Sahib) ‘ਚ ਝਾੜੂ ਲਗਾਕੇ ਸਫਾਈ ਕਰੂਗਾਂ,ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾਂ ਸਿੱਖ ਧਰਮ ਅਤੇ ਇਸ ਦੀਆਂ ਮਹਾਨ ਪਰੰਪਰਾਵਾਂ ਪ੍ਰਤੀ ਸਮਰਪਿਤ ਅਤੇ ਸਤਿਕਾਰਯੋਗ ਰਿਹਾ ਹਾਂ,ਮੈਂ ਚੰਪਾਵਤ ਜ਼ਿਲ੍ਹੇ ਵਿੱਚ ਸਥਿਤ ਸ਼੍ਰੀ ਰਿਠਾ ਸਾਹਿਬ (Ritha Sahib) ਦੀ ਮਿੱਠੀ ਰੀਠਾ ਮੁਹੱਈਆ ਕਰਵਾਉਣ ਦਾ ਕੰਮ ਦੇਸ਼ ਦੇ ਰਾਸ਼ਟਰਪਤੀ ਤੋਂ ਲੈ ਕੇ ਬਹੁਤ ਸਾਰੇ ਲੋਕਾਂ ਨੂੰ ਪ੍ਰਸਾਦ ਦੇ ਰੂਪ ਵਿੱਚ ਪਹੁੰਚਾਉਣ ਦਾ ਕੰਮ ਕੀਤਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *