ਮੋਗਾ ਵਿਖੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ AZAD SOCH ਮੋਗਾ ਵਿਖੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
Farmers protest against Shiromani Akali Dal in Moga

ਮੋਗਾ ਵਿਖੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ

2

AZAD SOCH:-

Moga,(AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਇਹਨੀਂ ਦਿਨੀਂ ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ,ਇਸ ਦੌਰਾਨ ਲਗਭਗ ਹਰੇਕ ਸ਼ਹਿਰ ਵਿਚ ਉਹਨਾਂ ਦਾ ਸਥਾਨਕ ਲੋਕਾਂ ਅਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ,ਮੋਗਾ (Moga,)ਵਿਖੇ ਆਯੋਜਿਤ ਹੋਣ ਜਾ ਰਹੀ ਅਕਾਲੀ ਦਲ (Akali Dal) ਦੀ ਰੈਲੀ ਵਿਚ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕੀਤਾ,ਕਿਸਾਨਾਂ ਨੇ ਹੱਥਾਂ ਵਿਚ ਕਾਲੀਆਂ ਝੰਡੀਆਂ (Black Flags) ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ,ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨ ਟਰੈਕਟਰਾਂ ਉੱਤੇ ਪਹੁੰਚੇ,ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਧੱਕਾ-ਮੁੱਕੀ ਵੀ ਹੋਈ,ਇਸ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਵੀ ਲਹਿ ਗਈਆਂ, ਇਸ ਮੌਕੇ ਕਈ ਮਹਿਲਾਵਾਂ ਵੀ ਮੌਜੂਦ ਸਨ,ਇਸ ਤੋਂ ਪਹਿਲਾਂ ਬੀਤੇ ਦਿਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਲੁਧਿਆਣਾ ਦੇ ਸਾਹਨੇਵਾਲ ਵਿਚ ਵੀ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *