ਅਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਅਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Farmers and artisans will not be allowed to come during the upcoming paddy procurement season

ਅਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ

5

AZAD SOCH:-

ਪਿੰਡ ਭਗੜਾਣਾ ਦੀ ਅਨਾਜ ਮੰਡੀ ਵਿੱਚ 103.47 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਫੜ, ਸ਼ੈੱਡ ਅਤੇ ਨਵੀਂ ਸੜਕ : ਨਾਗਰਾ

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੰਮ ਦੀ ਕਰਵਾਈ ਸ਼ੁਰੂਆਤ

Fatehgarh Sahib,(AZAD SOCH NEWS):- ਖੇਤੀਬਾੜੀ ਪੰਜਾਬ ਦਾ ਆਧਾਰ ਹੈ ਤੇ ਸੂਬੇ ਨੂੰ ਬਚਾਉਣ ਅਤੇ ਤਰੱਕੀ ਲਈ ਖੇਤੀਬਾੜੀ ਖੇਤਰ ਨੂੰ ਬਚਾਉਣਾ ਤੇ ਵਿਕਸਤ ਕਰਨਾ ਲਾਜ਼ਮੀ ਹੈ,ਇਸ ਦੇ ਮੱਦੇਨਜ਼ਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਸਬੰਧੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ,ਇਸ ਦੀ ਲੜੀ ਤਹਿਤ ਹੀ ਪਿੰਡ ਭਗੜਾਣਾ ਦੀ ਅਨਾਜ ਮੰਡੀ ਵਿਖੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ 103.47 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਫੜ ,ਅਪਰੋਚ ਰੋਡ ਅਤੇ ਨਵਾਂ ਸ਼ੈੱਡ ਬਣਾਇਆ ਜਾਵੇਗਾ,ਇਹ ਜਾਣਕਾਰੀ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਭਗੜਾਣਾ ਦੀ ਅਨਾਜ ਮੰਡੀ ਵਿਖੇ ਉਪਰੋਕਤ ਕੰਮਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਦਿੱਤੀ।

ਸ. ਨਾਗਰਾ ਨੇ ਦੱਸਿਆ ਕਿ ਹਲਕੇੇ ਦੀਆਂ ਮੰਡੀਆਂ ਦੇ ਵਿਕਾਸ ਤੇ ਕਾਇਆ ਕਲਪ ਉਤੇ ਕਰੋੜਾਂ ਰੁਪਏ ਖਰਚੇ ਗਏ ਹਨ ਤੇ ਵੱਖ ਵੱਖ ਮੰਡੀਆਂ ਵਿੱਚ ਨਵੇਂ ਫੜ, ਸ਼ੈਡ, ਸੜਕਾਂ, ਪਖਾਨੇ, ਸੀਵਰੇਜ ਤੇ ਹੋਰ ਲੋੜੀਂਦਾ ਬੁਨਿਆਦੀ ਢਾਂਚਾ ਸਥਾਪਤ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਹਲਕੇ ਦੀਆਂ ਮੰਡੀਆਂ ਦੀ ਸਾਰ ਨਹੀਂ ਲਈ ਗਈ ਸੀ ਪਰ ਉਹਨਾਂ ਨੇ ਮੰਡੀਆਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਹੈ,ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਕਿਸਾਨ ਦਾ ਦਾਣਾ ਦਾਣਾ ਲੇਖੇ ਲੱਗੇ ਅਤੇ ਉਸ ਦੀ ਫ਼ਸਲ ਦਾ ਕਿਸੇ ਕਿਸਮ ਨਾਲ ਨੁਕਸਾਨ ਨਾ ਹੋਵੇ।

ਉਨ੍ਹਾਂ ਕਿਹਾ ਹਲਕੇ ਦੀਆਂ ਵੱਡੀ ਗਿਣਤੀ ਮੰਡੀਆਂ ਦੇ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹਨ, ਜੋ ਕਿ ਅਗਾਮੀ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਪੂਰੇ ਕਰ ਲਏ ਜਾਣਗੇ ਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਆਉਣ ਵਾਲੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਰੱਤੀ ਭਰ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਐੱਸ.ਡੀ.ਓ ਮੰਡੀ ਬੋਰਡ ਸਤਨਾਮ ਸਿੰਘ,ਮਾਰਕਿਟ ਕਮੇਟੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਮਾਵੀ,ਸਰਪੰਚ ਗੁਰਬਿੰਦਰ ਸਿੰਘ,ਬਲਾਕ ਪ੍ਰਧਾਨ ਡਾ.ਬਲਰਾਮ ਸ਼ਰਮਾ,ਮਹਿਲਾ ਕਾਂਗਰਸ ਬਲਾਕ ਦੀ ਪ੍ਰਧਾਨ ਦਵਿੰਦਰ ਕੌਰ ਭੱਠਲ,ਸਹਿਕਾਰੀ ਸਭਾ ਦੇ ਪ੍ਰਧਾਨ ਸੱਜਣ ਸਿੰਘ,ਜੇ.ਈ ਬਲਜਿੰਦਰ ਸਿੰਘ,ਸੁਖਵਿੰਦਰ ਸਿੰਘ,ਪੰਚ ਗੁਰਜਿੰਦਰ ਸਿੰਘ,ਪੰਚ ਜਸਪਾਲ ਸਿੰਘ,ਬਹਾਦਰ ਸਿੰਘ,ਦਲਜਿੰਦਰ ਸਿੰਘ,ਰਣਜੋਧ ਸਿੰਘ,ਗੁਰਮੀਤ ਸਿੰਘ ਕੈਪਟਨ,ਜਸਵਿੰਦਰ ਸਿੰਘ,ਹਰਪ੍ਰੀਤ ਸਿੰਘ,ਸੁਰਜੀਤ ਸਿੰਘ,ਸੁਖਵਿੰਦਰ ਸਿੰਘ,ਚੱਣਨ ਸਿੰਘ,ਸਾਵਣ ਸਿੰਘ,ਗੁਰਪ੍ਰੀਤ ਸਿੰਘ,ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *