ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Flowers are being decorated at Sachkhand Sri Harmandir Sahib on the occasion of Prakash Purab

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ

4

AZAD SOCH:-

AMRITSAR SAHIB,(AZAD SOCH NEWS):- ਸਵਾ ਕਰੋੜ ਦੀ ਲਾਗਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ,ਫੁੱਲਾਂ ਦੀ ਸਜਾਵਟ (Floral Decoration) ‘ਚ ਦੇਸ਼- ਵਿਦੇਸ਼ ਦੇ ਅੱਠ ਟਰੱਕ ਫੁੱਲ ਸਜਾਵਟ ਲਈ ਵਰਤੇ ਜਾਣਗੇ,ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ 300 ਕਾਰੀਗਰ ਪਹੁੰਚ ਚੁੱਕੇ ਹਨ ,ਜੋ ਦਿਨ ਰਾਤ ਇਸ ਕੰਮ ਨੂੰ 6 ਸਤੰਬਰ ਦੀ ਰਾਤ ਤੱਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sahib Sri Guru Granth Sahib Ji) ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ।

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨੂੰ 100 ਟਨ ਫੁੱਲਾਂ ਨਾਲ ਸਜਾਇਆ ਗਿਆ ਹੈ,ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਕੇ.ਕੇ. ਸ਼ਰਮਾ ਏਮਿਲ ਫਾਰਮੇਸੀ ਦੇ ਮਾਲਕ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਖ-ਵੱਖ ਦੇਸ਼ ਦੇ ਕੋਨੇ ਤੇ ਵਿਦੇਸ਼ਾਂ ‘ਚੋਂ ਵੀ ਇਹ ਫੁੱਲ ਮੰਗਾਏ ਗਏ ਹਨ,ਇਹ ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉਥ ਅਫ਼ਰੀਕਾ ਆਦਿ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ ‘ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉਤਰ ਪ੍ਰਦੇਸ਼, ਹਿਮਾਚਲ ਆਦਿ ਸ਼ਹਿਰਾਂ ‘ਚੋਂ ਇਹ ਫੁੱਲ ਮੰਗਵਾਏ ਗਏ ਹਨ, ਫੁੱਲਾਂ ਵਿੱਚ ਦੇਸ਼ ਵਿਦੇਸ਼ ਤੋਂ 100 ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ , ਸਭ ਤੋਂ ਵੱਧ ਗਿਣਤੀ ਫੁੱਲਾਂ ਵਿੱਚ ਗੇਂਦਾਂ ਦੀ ਹੈ, ਜਿਸ ਨੂੰ ਲੜੀਆਂ ਆਦਿ ਦੇ ਵਿੱਚ ਵਰਤਿਆ ਜਾਵੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *